ਮਾਨਸਾ ਨਰਮੇ ਦੀ ਫਸਲ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾ ਵਿੱਚ ਲਗਾਏ ਕਿਸਾਨ ਸਿਖਲਾਈ ਕੈਂਪ
ਮਾਨਸਾ, 07 ਮਈ :
ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਜੀ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਮਾਨਸਾ ਜਿ਼ਲ੍ਹੇ ਵਿੱਚ ਨਰਮੇ ਹੇਠ ਵੱਧ ਤੋਂ ਵੱਧਰਕਬਾ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਸਕੀਮ ਅਧੀਨਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ ਜਿਵੇਂ ਕਿ ਨਹਿਰੀ ਪਾਣੀ ਦੀ ਸਪਲਾਈ ਅਤੇ ਨਿਰਵਿਘਨ ਬਿਜਲੀ ਦੀ ਸਪਲਾਈ ਅਤੇ ਕਾਟਨ ਦੇ ਬੀ.ਟੀ ਬੀਜ ਉਪਰ ਸਬਸਿਡੀ ਦੇ ਰਹੀ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਲੜੀ ਅਧੀਨ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅੱਜ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਤਕਨੀਕੀ ਕੈਂਪਲਗਾਏ ਗਏ।ਜਿਹਨਾ ਵਿੱਚ ਪਿੰਡ ਖਾਰਾ,ਦਾਨੇਵਾਲਾ, ਰਿਉਂਦ ਕਲਾਂ, ਦਾਤੇਵਾਸ, ਕਿਸ਼ਨਗੜ੍ਹ ਫਰਮਾਹੀ, ਭੋਪਾਲ, ਮੀਰਪੁਰ ਖੁਰਦ ਸ਼ਾਮਿਲ ਹਨ।
ਡਾ. ਜਸਲੀਨ ਕੌਰ ਧਾਲੀਵਾਲ ਖੇਤੀਬਾੜੀ ਵਿਕਾਸ ਅਫਸਰ ਮਾਨਸਾ ਵੱਲੋਂ ਕੈਂਪ ਵਿੱਚ ਮੌਜੂਦ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਬਿਜਾਈ ਸਬੰਧੀ ਦੱਸਿਆ ਕਿ ਨਰਮੇ ਦੀ ਬਿਜਾਈ ਤੋਂ ਪਹਿਲਾ ਭਰਵੀਂ ਰੌਣੀ ਕਰਕੇ ਬੀਜਣਾ ਚਾਹੀਦਾ ਹੈ ਇਸ ਤੋਂ ਇਲਾਵਾ ਨਰਮੇ ਦੀ ਫਸਲ ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਅਗੇਤੇ ਪ੍ਰਬੰਧਾ ਅਧੀਨ ਬਦਲਵੀਆਂ ਫਸਲਾਂ ਜਿਵੇਂ ਕਿ ਭਿੰਡੀ, ਮੂੰਗੀ, ਅਰਹਰ ਅਤੇ ਰਿੰਡ ਨੂੰ ਨਰਮੇ/ਕਪਾਹ ਦੇ ਖੇਤਾਂ ਅਤੇ ਆਲੇ ਦੁਆਲੇ ਨਹੀਂ ਬੀਜਣਾ ਚਾਹੀਦਾ।
ਇਸ ਕੈਂਪ ਦੌਰਾਨ ਖੇਤੀਬਾੜੀ ਵਿਭਾਗ ਵੱਲੋਂਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਈ.ਕੇ.ਵਾਈ.ਸੀ. ਵੀ ਕੀਤੀ ਗਈ।ਇਸ ਕੈਂਪ ਵਿੱਚ ਧਰਮਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ, ਪਰਾਗਦੀਪ ਸਿੰਘ ਬੀ.ਟੀ.ਐਮ ਆਦਿ ਹਾਜਰ ਸਨ।


