ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਕਾਉਣੀ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਕਾਉਣੀ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਸ੍ਰੀ ਮੁਕਤਸਰ ਸਾਹਿਬ, 14 ਜੂਨ
          ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਕਾਉਣੀ ਵਿਖੇ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ।
                            ਕੈਂਪ ਦੀ ਸੁਰੂਆਤ ਸ੍ਰੀ ਨਰਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਖੂਨਣ-ਖੁਰਦ ਬਲਾਕ ਗਿੱਦੜਬਾਹਾ ਵੱਲੋਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਰਜਿਸਟਰੈਸ਼ਨ ਕਰਵਾਉਣ ਅਤੇ ਕਿਸਾਨ ਸਨਮਾਨ ਨਿੱਧੀ ਯੋਜਨਾ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਬਾਅਦ ਸ੍ਰੀ ਜਗਤਾਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਨੇ ਝੋਨੇ ਦੀ ਸਿੰਧੀ ਬਿਜਾਈ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਝੀ ਕੀਤੀ।
          ਸ੍ਰੀ ਕਰਨਜੀਤ ਸਿੰਘ, ਪ੍ਰੋਜੈਕਟ ਡਾਇਰੈਕਟਰ ਆਤਮਾ ਵੱਲੋਂ ਝੋਨੇ ਬਾਸਮਤੀ ਦੀ ਪਨੀਰੀ ਦੀ ਬਿਜਾਈ ਤੋਂ ਲੈ ਕੇ ਖੇਤਾਂ ਵਿੱਚ ਪਨੀਰੀ ਲਗਾਉਣ ਅਤੇ ਝੋਨੇ ਬਾਸਮਤੀ ਦੇ ਕੀੜੀਆਂ ਮਕੌੜਿਆਂ ਬਾਰੇ ਆਪਣੇ ਵਿਚਾਰ ਸਾਝੇ ਕੀਤੇ।
          ਇਸ ਉਪਰੰਤ ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਸਿੱਧੀ ਬਿਜਾਈ ਕਰਨ ਬਾਰੇ ਪ੍ਰੇਰਿਤ ਕਰਦੇ ਹੋਏ ਮੱਕੀ ਅਤੇ ਨਰਮੇ ਦੀ ਬਿਜਾਈ ਉਪਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ।
                          ਸ੍ਰੀ ਜਗਮੋਹਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗਿੱਦੜਬਾਹਾ ਨੇ ਕੈਂਪ ਤੇ ਸਾਮਲ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਸ੍ਰੀ ਸੁਖਜਿੰਦਰ ਸਿੰਘ, ਏ.ਡੀ.ਓ, ਮਨਿੰਦਰਦੀਪ ਸਿਘੰ, ਏ.ਡੀ.ਓ ਅਤੇ ਸਮੂਹ ਗਿੱਦੜਬਾਹਾ, ਖੇਤੀਬਾੜੀ ਸਟਾਫ ਅਤੇ ਪਿੰਡ ਕਾਉਣੀ ਦੇ ਅਗਾਂਹਵਾਧੂ ਕਿਸਾਨ ਹਾਜ਼ਰ ਸਨ।

 
 
Tags:

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ