ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕਿਸਾਨ ਅਤੇ ਆਮ ਨਾਗਰਿਕ ਅਹਿਮ ਭੂਮਿਕਾ ਨਿਭਾਉਣ: ਡਾ.ਅਮਰੀਕ ਸਿੰਘ

ਜ਼ਿਲ੍ਹੇ  ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕਿਸਾਨ ਅਤੇ ਆਮ ਨਾਗਰਿਕ ਅਹਿਮ ਭੂਮਿਕਾ ਨਿਭਾਉਣ: ਡਾ.ਅਮਰੀਕ ਸਿੰਘ

ਫਰੀਦਕੋਟ :14 ਸਤੰਬਰ 2024 (     ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਪਿਛਲੇ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਵੱਧ ਮਾਮਲਿਆਂ ਵਾਲੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸੰਭਾਲਣ  ਬਾਰੇ ਜਾਗਰੁਕ ਕਰਨ ਲਈ   ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਇਸੇ ਲੜੀ ਤਹਿਤ ਪਿੰਡ ਅਰਾਈਆਂਵਾਲਾ ਕਲਾਂ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ।ਇਸ ਮੌਕੇ ਸ. ਸ਼ਮਸ਼ੇਰ ਸਿੰਘ ਸ਼ੇਰਗਿੱਲ ਉਪ ਪੁਲਿਸ ਕਪਤਾਨ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ।
ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ 30 ਅਜਿਹੇ ਪਿੰਡਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੰਨਾਂ ਵਿੱਚ ਸਾਲ 2023-24 ਦੌਰਾਨ ਸੈਟੇਲਾਈਟ ਰਾਹੀਂ 20 ਜਾਂ 20 ਤੋਂ ਵੱਧ ਪਰਾਲੀ ਨੂੰ ਅੱਗ ਲੱਗਣ ਦੇ ਵਾਕਿਆ ਦਰਜ਼ ਕੀਤੇ ਗਏ ਸਨ। 
      ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਵਲੋਂ ਕਿਸਾਨਾਂ ਖਾਸ ਕਰਕੇ ਪਿਛਲੇ ਸਾਲ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨਾਲ ਗੱਲ ਕਰਕੇ, ਉਨ੍ਹਾਂ ਕੋਲੋ ਅੱਗ ਲਗਾਉਣ ਦੇ ਕਾਰਨਾਂ ਦੀ ਜਾਣਕਾਰੀ ਲਈ। ਕਿਸਾਨਾਂ ਨੇ ਦੱਸਿਆ ਕਿ ਛੋਟੇ ਕਿਸਾਨਾਂ ਲਈ ਜ਼ਿਲੇ ਦੀਆਂ 54 ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ 80 ਫੀਸਦੀ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਏ ਗਈ ਹੈ ,ਜਿਸ ਦਾ ਮੁੱਖ ਮਕਸਦ ਲੋੜਵੰਦ ਛੋਟੇ ਕਿਸਾਨਾਂ ਦੀ ਪਰਾਲੀ ਦੀ ਸੰਭਾਲ ਕਰਨ ਵਿੱਚ ਮਦਦ ਕਰਨਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਛੋਟਾ ਕਿਸਾਨ,ਜਿਸ ਕੋਲ ਮਸ਼ੀਨਰੀ ਦੇ ਸਾਧਨ ਮੌਜੂਦ ਨਹੀਂ ਹਨ,ਉਹ ਆਪਣੀ ਜ਼ਰੂਰਤ ਅਨੁਸਾਰ ਸਹਿਕਾਰੀ ਸਭਾ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਬਸਿਡੀ ਉੱਪਰ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦਾ ਯੋਗ ਇਸਤੇਮਾਲ ਯਕੀਨੀ ਬਣਾਇਆ ਜਾਵੇ। 
 
 
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਗਾਮੀ ਸੀਜ਼ਨ ਦੌਰਾਨ ਜਿੰਨਾਂ ਪਿੰਡਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦਾ ਇੱਕ ਵੀ ਵਾਕਿਆ ਦਰਜ ਨਹੀਂ ਹੋਵੇਗਾ। ਉਨ੍ਹਾਂ ਪਿੰਡਾਂ ਅਤੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ ਤਾਂ ਜੋ ਹੋਰ ਕਿਸਾਨ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਪਰਾਲੀ ਦਾ ਸਹੀ ਨਿਪਟਾਰਾ ਕਰਨ।
ਉਨ੍ਹਾਂ ਨੇ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਉਨ੍ਹਾ ਨੂੰ ਸੁਪਰਸੀਡਰ, ਬੇਲਰ ਸਮੇਤ ਲੋੜੀਦੇ ਖੇਤੀ ਸਾਧਨ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜੋ ਕਿਸਾਨ ਹੁਣ ਵੀ ਖੇਤੀ ਮਸ਼ੀਨਰੀ ਖ੍ਰੀਦਣਾ ਚਾਹੁੰਦੇ ਹਨ ਉਹ 19 ਸਤੰਬਰ ਤੱਕ ਆਨ ਲਾਈਨ ਪੋਰਟਲ ਤੇ ਅਪਲਾਈ ਕਰ ਸਕਦੇ ਹਨ।
 
      ਉਪ ਪੁਲਿਸ ਕਪਤਾਨ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਦਾ ਇਥੇ ਆਉਣ ਦਾ ਮਕਸਦ ਇਹੀ ਹੈ ਕਿ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾਣ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਖਾਸ ਕਰਕੇ ਨਸ਼ੇ ਅਤੇ ਸਮਾਨ ਚੋਰੀ ਹੋਣ ਸੰਬੰਧੀ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਵਿਭਾਗੀ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਅਤੇ ਆਮ ਨਾਗਰਿਕਾਂ ਨਾਲ ਰਾਬਤਾ ਕਾਇਮ ਕਰਕੇ ਆ ਰਹੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣ। ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ਤੇ ਜੋ ਵੀ ਜਾਗਰੁਕਤਾ  ਕੈਂਪ ਲਗਾਏ  ਜਾਣਗੇ , ਪੰਜਾਬ ਪੁਲਿਸ ਦੇ ਅਧਿਕਾਰੀ ਵੀ ਸ਼ਾਮਿਲ ਹੋਇਆ ਕਰਨਗੇ ਤਾਂ ਜੋ ਕਿਸਾਨਾਂ ਨਾਲ ਸਿੱਧਾ ਰਾਬਤਾ ਬਣਾਇਆ ਜਾ ਸਕੇ। ਭਾਰਤੀ ਕਿਸਾਨ ਯੂਨੀਅਨ( ਸਿੱਧੂ ਪੁਰ,) ਦੇ ਆਗੂ ਪਾਲ ਸਿੰਘ ਨੇ ਕਿਸਾਨਾਂ ਨੁੰ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਮੁਸ਼ਕਲਾਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ।
        ਡਾ. ਗੁਰਿੰਦਰਪਾਲ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਝੋਨੇ ਦੀਆਂ ਬਿਮਾਰੀਆਂ ਅਤੇ ਕੀੜਿਆਂ ਬਾਰੇ, ਡਾ. ਸੁਖਦੀਪ ਸਿੰਘ ਨੇ ਸਟੇਜ ਸਕੱਤਰ ਦੇ ਫਰਜ਼ ਬਾਖੂਬੀ ਨਿਭਾਏ ਜਦ ਕਿ ਡਾ. ਦਵਿੰਦਰਪਾਲ ਸਿੰਘ ਗਰੇਵਾਲ ਨੇ ਕਿਸਾਨਾਂ ਕੋਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਜਾਈ ਨਵੀਨਤਮ ਖੇਤੀ ਮਸ਼ੀਨਰੀ ਨਾਲ ਕਰਨ ਲਈ ਸਹੁੰ ਚੁਕਾਈ।
ਇਸ ਮੌਕੇ ਬਖਸ਼ੀਸ਼ ਸਿੰਘ ਐਸ ਐਚ ਓ,ਡਾ. ਸਤਬੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ,ਸੁਖਦੇਵ ਸਿੰਘ,ਜਗਤਾਰ ਸਿੰਘ ਹਰਮੇਲ ਸਿੰਘ, ਸ਼ਾਮ ਸਿੰਘ ਖੇਤੀਬਾੜੀ ਉਪ ਨਿਰੀਖਕ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Tags:

Advertisement

Latest News

ਭਾਰਤ ਬਨਾਮ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿੱਚ ਅਗਲੇ ਮਹੀਨੇ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਟੱਕਰ ਹੋ ਸਕਦੀ ਹੈ ਭਾਰਤ ਬਨਾਮ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿੱਚ ਅਗਲੇ ਮਹੀਨੇ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਟੱਕਰ ਹੋ ਸਕਦੀ ਹੈ
New Delhi,09 OCT,2024,(Azad Soch News):- ਭਾਰਤ ਬਨਾਮ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿੱਚ ਅਗਲੇ ਮਹੀਨੇ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਟੱਕਰ ਹੋ...
ਸੇਫ਼ ਨੇਬਰਹੁੱਡ ਮੁਹਿੰਮ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ
ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ
North Korea ਦੇ ਤਾਨਾਸ਼ਾਹ ਕਿਮ ਜੋਂਗ ਨੇ South Korea ਨੂੰ ਦਿੱਤੀ ਧਮਕੀ
ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 'ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਜ਼ਿਲ੍ਹਾ ਰੈਡ ਕਰਾਸ ਵੱਲੋਂ ਕੁਸ਼ਟ ਆਸ਼ਰਮ ਨੂੰ ਮੁਹਈਆ ਕਰਵਾਇਆ ਗਿਆ ਰਾਸ਼ਨ