ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ਤੇ ਲੈਣ ਲਈ ਕਿਸਾਨ Agrimachinerypb.com ਪੋਰਟਲ ਤੇ ਕਰ ਸਕਦੇ ਹਨ ਅਪਲਾਈ

ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ਤੇ ਲੈਣ ਲਈ ਕਿਸਾਨ Agrimachinerypb.com ਪੋਰਟਲ ਤੇ ਕਰ ਸਕਦੇ ਹਨ ਅਪਲਾਈ

ਫਾਜ਼ਿਲਕਾ 16 ਜੁਲਾਈ 2024…..

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਪੰਜਾਬ ਵਿੱਚ 3500 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੱਕੀ ਦੇ ਪਲਾਟਾਂ ਦੀਆਂ ਪ੍ਰਦਰਸ਼ਨੀਆਂ ਲਈ 6000/- ਰੁ. ਪ੍ਰਤੀ ਹੈਕਟੇਅਰ ਦੀ ਦਰ ਨਾਲ ਕਿਸਾਨਾਂ ਨੂੰ ਮੱਕੀ ਦਾ ਬੀਜ ਅਤੇ ਹੋਰ ਇਨਪੁਟਸ ਜਿਵੇਂ ਕਿ ਖਾਦਾਂਦਵਾਈਆਂ ਆਦਿ ਸਹਾਇਤਾ ਦੇ ਤੌਰ ਤੇ ਦਿੱਤੇ ਜਾਣਗੇ। ਜ਼ਿਲ੍ਹਾ ਫਾਜ਼ਿਲਕਾ ਵਿਖੇ ਕੁੱਲ 100 ਹੈਕਟੇਅਰ ਰਕਬੇ ਵਿਖੇ ਪ੍ਰਦਰਸ਼ਨੀ ਪਲਾਟ ਲਗਾਏ ਜਾਣਗੇ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਤੇ 100/- ਰੁ. ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਤੇ ਬੀਜ ਕਿਸਾਨਾਂ ਨੂੰ ਡੀਬੀਟੀ ਰਾਹੀਂ ਉਪਲਬਧ ਕਰਵਾਏ ਜਾਣਗੇ। ਕਿਸਾਨ ਵੀਰ ਵੱਧ ਤੋਂ ਵੱਧ 5 ਏਕੜ ਜਾਂ 10 ਪੈਕੇਟ ਮੱਕੀ ਦੀਆਂ ਹਾਈਬ੍ਰਿਡ ਬੀਜ ਉੱਤੇ ਸਬਸਿਡੀ ਲੈ ਸਕਦਾ ਹੈ। ਇਹ ਸਬਸਿਡੀ 1000 ਕੁਇੰਟਲ ਬੀਜ ਤੇ ਹੀ ਦਿੱਤੀ ਜਾਵੇਗੀਇਹ ਸਬਸਿਡੀ ਪਹਿਲ ਦੇ ਆਧਾਰ ਤੇ ਕਿਸਾਨਾਂ ਨੂੰ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਫਾਜ਼ਿਲਕਾ ਜ਼ਿਲ੍ਹੇ ਵਿਖੇ 20 ਕੁਇੰਟਲ ਬੀਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਤੇ 100/- ਰੁ. ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਤੇ ਕਿਸਾਨਾਂ ਨੂੰ ਡੀਬੀਟੀ ਰਾਹੀਂ ਉਪਲਬਧ ਕਰਵਾਇਆ ਜਾਵੇਗਾ। ਕਿਸਾਨ ਵੀਰ ਮਿਤੀ 25 ਜੁਲਾਈ 2024 ਤੱਕ Agrimachinerypb.com ਪੋਰਟਲ ਤੇ ਅਪਲਾਈ ਕਰ ਸਕਦੇ ਹਨ ।

ਉਨ੍ਹਾਂ ਦੱਸਿਆ ਕਿ ਵਧੇਰੇ ਝਾੜ ਲੈਣ ਲਈ ਮੱਕੀ ਨੂੰ ਵੱਟਾਂ ਉੱਤੇ ਬਿਜਾਈ ਕਰਨੀ ਚਾਹੀਦੀ ਹੈ। ਮੱਕੀ ਦੀ ਨਵੀਨਤਮ ਮਸ਼ੀਨਰੀ ਜਿਵੇਂ ਕਿ ਨਿਉਮੈਟਿਕ ਪਲਾਂਟਰਮੇਜ਼ ਸ਼ੈਲਰ ਆਦਿ ਲੈਣ ਲਈ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕੀਤਾ ਜਾਵੇ। ਵਧੇਰੇ ਜਾਣਕਾਰੀ ਲਈ ਕਿਸਾਨ ਵੀਰ ਏ ਡੀ ਓਬਲਾਕ ਖੇਤੀਬਾੜੀ ਅਫਸਰ ਅਤੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ।

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ