ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ ਕਮਿਸ਼ਨਰ

ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ ਕਮਿਸ਼ਨਰ

ਫਰੀਦਕੋਟ: 10 ਜੂਨ 2024 (     ) ਜ਼ਿਲਾ ਫਰੀਦਕੋਟ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਖ੍ਰੀਦ ਕਰਨ ਲਈ ਕਿਸਾਨ ਆਨ ਲਾਈਨ ਬਿਨੈਪੱਤਰ 20 ਜੂਨ ਤੱਕ ਭਰ ਸਕਦੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆ ਕੁੱਲ 2022 ਘਟਨਾਵਾਂ ਦਰਜ ਕੀਤੀਆਂ ਗਈ ਸਨ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਆਉਣ ਦਾ ਟੀਚਾ ਮਿਥਿਆ ਗਿਆ ਜਿਸ ਦੀ ਪੂਰਤੀ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ।
            ਉਨ੍ਹਾਂ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਸੀ ਆਰ ਐਮ ਸਕੀਮ ਤਹਿਤ 5712 ਖੇਤੀ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆ ਜਾ  ਚੁੱਕੀਆਂ ਹਨ, ਜਿੰਨਾਂ ਵਿੱਚੋਂ ਐਸ ਐਮ ਐਸ 153,ਹੈਪੀ ਸੀਡਰ 577,ਸੁਪਰ ਸੀਡਰ 2167 ,ਸਮਾਰਟ ਸੀਡਰ 4,ਪੈਡੀ ਸਟਰਾਅ ਚੌਪਰ 643,ਉਲਟਾਵੇਂ ਹੱਲ 433,ਰੋਟਾਵੇਟਰ 207 ,ਜ਼ੀਰੋ ਡਰਿਲ 1528 ਅਤੇ ਬੇਲਰ 81 ਮੌਜੂਦ ਹਨ । 
ਉਨ੍ਹਾਂ ਦੱਸਿਆ ਕਿ ਸਾਲ 2024-25 ਲਈ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਕਰਨ ਵਾਲੇ ਖੇਤੀ ਸੰਦਾਂ ਉਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇਣ ਲਈ ਸਕੀਮ ਜ਼ਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇੱਛੁਕ ਕਿਸਾਨ ਆਪਣੇ ਬਿਨੇਪੱਤਰ ਆਨਲਾਈਨ https://agrimachinerypb.com
ਪੋਰਟਲ ਉਪਰ ਮਿਤੀ 20 ਜੂਨ 2024 ਤੱਕ ਦੇ ਸਕਦੇ ਹਨ।ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਨਿੱਜੀ ਕਿਸਾਨ (50% ਸਬਸਿਡੀ) ਅਤੇ ਕਸਟਮ ਹਾਇਰਿੰਗ ਸੈਂਟਰ (80% ਸਬਸਿਡੀ) ਜਿਵੇਂ ਕਿ ਪੰਚਾਇਤ, ਕਿਸਾਨ ਉਤਪਾਦਕ ਸੰਗਠਨ, ਰਜਿਸਟਰਡ ਫਾਰਮਰ ਗਰੁੱਪ, ਅਤੇ ਸਹਿਕਾਰੀ ਸਭਾ ਬਿਨੈਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਪੱਤਰ ਦੇਣ ਵਾਲੇ ਕਿਸਾਨ ਕੋਲ ਟਰੈਕਟਰ ਹੋਣਾ ਜ਼ਰੂਰੀ ਅਤੇ ਉਸ ਨੂੰ 5000/- ਰੁਪਏ ਬਤੌਰ ਟੋਕਨ ਮਨੀ ਆਨਲਾਈਨ ਜਮਾਂ ਕਰਵਾਉਣੀ ਹੋਵੇਗੀ ਜੋ ਮੋੜਨਯੋਗ ਹੈ।
ਉਨ੍ਹਾਂ ਦੱਸਿਆ ਕਿ ਜੋ ਕਿਸਾਨ  ਨਿੱਜੀ ਤੌਰ ਤੇ ਬਿਨੇਪਤਰ ਦੇਣਾ ਚਾਹੁੰਦੇ ਹਨ , ਉਨ੍ਹਾਂ ਕੋਲ ਪਿਛਲੇ ਸੀਜ਼ਨ ਦੇ ਝੋਨੇ ਦਾ ਜੇ-ਫਾਰਮ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਟਰੈਕਟਰ 60 ਹਾਰਸ ਪਾਵਰ ਜਾਂ  ਵੱਧ (ਕੇਵਲ ਗਰੁੱਪਾਂ ਲਈ), ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸਮਾਰਟ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਰੋਟਰੀ ਸਲੈਸ਼ਰ, ਉਲਟਾਵੇਂ ਹਲ, ਜੀਰੋ ਟਿਲ ਡਰਿਲ, ਸੁਪਰ ਸੀਡਰ, ਸਰਫੇਸ ਸੀਡਰ, ਬੇਲਰ, ਰੇਕ ਅਤੇ ਕਰਾਪ ਰੀਪਰ ਉਪਰ ਸਬਸਿਡੀ ਲਈ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਫਰੀਦਕੋਟ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਸਹਾਇਕ ਖੇਤੀਬਾੜੀ ਇੰਜੀਨੀਅਰ ਜਾਂ ਆਪਣੇ ਹਲਕੇ ਦੇ ਖੇਤੀਬਾੜੀ ਵਿਕਾਸ / ਵਿਸਥਾਰ ਅਫਸਰ ਨਾਲ ਸੰਪਰਕ ਕਰ ਸਕਦੇ ਹਨ ।
Tags:

Advertisement

Latest News

ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
New Delhi,27 July,2024,(Azad Soch News):- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ...
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ