ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਚੰਡੀਗੜ੍ਹ, ਜੁਲਾਈ 3: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਇਸ ਉਦੇਸ਼ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ ਜਿਸ ’ਤੇ ਬਾਗ਼ਬਾਨੀ ਵਿਭਾਗ ਵੱਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਥੋੜ੍ਹੀ ਜ਼ਮੀਨ ਅਤੇ ਪਾਣੀ ਦੀ ਬਹੁਤ ਘੱਟ ਵਰਤੋਂ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ  ਹੈ।

ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਲਗਭਗ 1800 ਵਰਗ ਫੁੱਟ ਖੇਤਰ ਵਿੱਚ ਸਥਾਪਿਤ ਕੀਤਾ ਜਾ ਸਕਦਾ ਹੈ, ਇਸ ਲਈ ਛੋਟੇ ਕਿਸਾਨ ਵੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਦੇ ਇੱਛੁਕ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗ਼ਬਾਨੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਸਬੰਧੀ ਤਕਨੀਕੀ ਸਲਾਹ, ਸਿਖਲਾਈ ਅਤੇ ਹਰ ਸੰਭਵ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

 

Advertisement

Latest News

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ
ਚੰਡੀਗੜ੍ਹ: 3 ਜੁਲਾਈ , 2026-      ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ...
ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਆਬਜ਼ਰਵਰ ਸੇਨੂ ਦੁੱਗਲ ਵੱਲੋਂ ਜਾਇਜ਼ਾ
ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ 'ਤੇ ਜ਼ਬਰਦਸਤੀ ਥੋਪ ਰਹੀ ਹੈ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ- ਕੇਜਰੀਵਾਲ
ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ ਐਫਆਈਆਰ ਸਭ ਫਰਜ਼ੀ- ਕੇਜਰੀਵਾਲ
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ - ਵਿਧਾਇਕਾ ਜੀਵਨ ਜੋਤ ਕੌਰ
ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ: ਵਧੀਕ ਡਿਪਟੀ ਕਮਿਸ਼ਨਰ
ਸੌ ਫ਼ੀਸਦੀ ਟੀਕਾਕਰਨ ਟੀਚਾ ਤੇ ਆਮ ਆਦਮੀ ਕਲੀਨਿਕਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਲਈ ਡਾ. ਸੀਮਾ ਗਰਗ ਨੂੰ ਮਿਲਿਆ ਸੂਬਾ ਪੱਧਰੀ ਸਨਮਾਨ

Advertisement