ਕਿਸਾਨ ਦਵਿੰਦਰ ਸਿੰਘ ਤੇ ਪ੍ਰੀਤਮ ਸਿੰਘ ਦੋਵੇਂ ਭਰਾ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 60 ਏਕੜ ਦੀ ਖੇਤੀ

ਕਿਸਾਨ ਦਵਿੰਦਰ  ਸਿੰਘ ਤੇ ਪ੍ਰੀਤਮ ਸਿੰਘ ਦੋਵੇਂ ਭਰਾ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 60 ਏਕੜ ਦੀ ਖੇਤੀ

ਧਰਮਕੋਟ 4 ਨਵੰਬਰ -
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਬਲਾਕ ਕੋਟ ਈਸੇ ਖਾਂ ਦੇ ਪਿੰਡ ਕਿਸ਼ਨਪੁਰਾ ਕਲਾਂ ਦੇ ਕਿਸਾਨ ਦਵਿੰਦਰ ਸਿੰਘ,  ਪ੍ਰੀਤਮ ਸਿੰਘ ਦੋਨੋਂ ਭਰਾ ਅਤੇ ਉਹਨਾਂ ਦਾ ਬੇਟਾ ਹਰਪ੍ਰੀਤ ਸਿੰਘ 2016 ਤੋਂ ਪਰਾਲੀ ਨੂੰ ਖੇਤ ਵਿਚ ਵਹਾਕੇ ਵਾਤਾਵਰਨ ਪੱਖੀ ਖੇਤੀਬਾੜੀ ਕਰ ਰਹੇ ਹਨ। ਉਹਨਾਂ ਵਲੋਂ ਆਪਣੇ ਖੇਤ ਵਿੱਚ ਆਲੂਆਂ ਦੀ ਬਿਜਾਈ ਕੀਤੀ ਜਾਂਦੀ ਹੈ। ਦੋਨੋਂ ਕਿਸਾਨ ਦਸਦੇ ਹਨ ਕਿ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਖਾਦ ਦੀ ਖਪਤ ਅੱਧੀ ਰਹੀ ਗਈ ਹੈ।

 ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਵਾਤਾਵਰਨ ਦੀ ਸ਼ੁੱਧਤਾ ਦੀ ਅਹਿਮੀਅਤ ਨੂੰ ਸਮਝਦਿਆਂ ਸਾਲ 2016 ਤੋਂ  ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣੀ ਬਿਲਕੁਲ ਬੰਦ ਕਰ ਦਿੱਤੀ ਸੀ। ਉਸ ਤੋਂ ਬਾਅਦ ਹਰ ਸਾਲ ਉਹ ਝੋਨੇ ਦੀ ਕੰਬਾਈਨ ਨਾਲ ਕਟਾਈ ਕਰਨ ਮਗਰੋਂ ਖੁੱਲ੍ਹੀ ਪਈ ਪਰਾਲੀ ਅਤੇ ਖੜ੍ਹੇ ਕਰਚਿਆਂ ਵਿੱਚ ਮਲਚਰ ਮਾਰ ਕੇ ਆਲੂਆਂ ਅਤੇ ਕਣਕ ਦੀ ਬਿਜਾਈ ਕਰਦੇ ਹਨ।  ਉਹਨਾਂ ਦਾ ਕਹਿਣਾ ਹੈ ਕਿ ਖਾਦਾਂ ਦੀ ਮਾਤਰਾ ਅਤੇ ਕਾਸ਼ਤਕਾਰੀ ਖਰਚੇ ਘਟੇ ਹਨ। ਪਰਾਲੀ ਦੇ ਜ਼ਮੀਨ ਦੀ ਸਤ੍ਹਾ ਤੇ ਰੱਖਣ ਦੇ ਬਹੁਤ ਸਾਰੇ ਫਾਇਦੇ ਹਨ ਜਿਵੇਂ ਕਿ ਮਿੱਟੀ ਦੀ ਨਮੀ ਬਰਕਰਾਰ ਰਹਿੰਦੀ ਹੈ ਅਤੇ ਮਿੱਟੀ ਦੀ ਪਾਣੀ ਸੰਭਾਲਣ ਦੀ ਸਮਰੱਥਾ ਵੀ 5 ਤੋਂ 10 ਫੀਸਦੀ ਵਧ ਜਾਂਦੀ ਹੈ। ਕੰਬਾਈਨ ਨਾਲ ਪਰਾਲੀ ਖਿਲਾਰਨ ਵਾਲੇ ਯੰਤਰ ਸੁਪਰ ਐਸ.ਐਮ.ਐਸ. ਦੇ ਲਗਾਏ ਜਾਣ ਨਾਲ ਮੁਢ ਕਟਣ ਅਤੇ ਖਿਲਾਰਨ ਵਾਲੀ ਮਸ਼ੀਨ ਪੀ.ਏ.ਯੂ. ਸਟਰਾਅ ਕਰਟਰ-ਕਮ-ਸਪਰੈਡਰ ਦੇ ਆਉਣ ਨਾਲ ਇਹ ਕੰਮ ਹੋਰ ਵੀ ਆਸਾਨ ਹੋ ਗਿਆ ਹੈ। ਉਹ ਆਲੂਆਂ ਦੀ ਫਸਲ ਵਿੱਚੋਂ ਕਣਕ ਦੀ ਫਸਲ ਨਾਲੋਂ ਜਿਆਦਾ ਕਮਾਈ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਇਹਨਾਂ ਦੋਨਾਂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵਾਤਾਵਰਨ ਸ਼ੁੱਧਤਾ ਵਿੱਚ ਆਪਣੀ ਵੱਡਮੁੱਲਾ ਯੋਗਦਾਨ ਦੇ ਰਹੇ ਹਨ। ਹੁਣ ਸਾਰੇ ਕਿਸਾਨਾਂ ਨੂੰ ਹੀ ਪਰਾਲੀ ਨੂੰ ਜਲਾਉਣ ਤੋਂ ਬਿਨ੍ਹਾਂ ਖੇਤੀ ਕਰਨੀ ਚਾਹੀਦੀ ਹੈ ਕਿਉਂਕਿ ਦਿਨੋਂ ਦਿਨ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਇਸਦੀ ਸਖਤ ਜਰੂਰਤ ਹੈ।
ਕਿਸਾਨਾਂ ਨੇ ਕਿਹਾ  ਕਿ ਸਮੂਹ ਕਿਸਾਨਾਂ ਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮੁਹੱਈਆ ਕਰਵਾਉਣ ਲਈ ਪਰਾਲੀ ਸਾੜਨੀ ਬੰਦ ਕਰ ਦੇਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਅਗਲੀ ਫਸਲ ਦੀ ਬਿਜਾਈ ਵਿੱਚ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਂਦੀ ਕਿਉਂਕਿ ਹੁਣ ਤਾਂ ਖੇਤੀਬਾੜੀ ਵਿਭਾਗ ਵੱਲੋਂ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਹੀ ਕਿਸਾਨਾਂ ਤੱਕ ਪਹੁੰਚਾ ਦਿੱਤੇ ਹਨ, ਇਸ ਤੋਂ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਗੱਠਾਂ ਬਣਾਉਣ ਵਰਗੇ ਹੋਰ ਪ੍ਰਬੰਧ ਵੀ ਕੀਤੇ ਜਾ ਸਕਦੇ ਹਨ ਜਿਹਨਾਂ ਨਾਲ ਪਰਾਲੀ ਕਮਾਈ ਦਾ ਸਾਧਨ ਬਣ ਰਹੀ ਹੈ।

Tags:

Advertisement

Latest News

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ
ਨਵੀਂ ਦਿੱਲੀ, 12 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ...
ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ
ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ
ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ