ਕਿਸਾਨ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ-ਡਿਪਟੀ ਕਮਿਸ਼ਨਰ

ਕਿਸਾਨ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ 3 ਨਵੰਬਰ

ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਬਲਾਕ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985  ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

ਜਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਘੱਟ ਆਮਦ ਦੇ ਮੱਦੇਨਜਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ। ਵਿਭਾਗ ਵੱਲੋਂ ਲਗਾਤਾਰ ਖਾਦ ਸਪਲਾਇਰ ਕੰਪਨੀਆਂ ਨਾਲ ਤਾਲਮੇਲ ਕਰਕੇ ਜਿਲ੍ਹੇ ਅੰਦਰ ਫਾਸਫੋਰਸ ਖਾਦ ਦੀ ਘਾਟ ਦੀ ਪੂਰਤੀ ਲਈ ਯਤਨ ਕੀਤੇ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਡੀ.ਏ.ਪੀ ਤੋਂ 18% ਨਾਈਟ੍ਰੋਜਨ ਅਤੇ 46% ਫਾਸਫੋਰਸ ਤੱਤ ਦੀ ਪ੍ਰਾਪਤੀ ਹੁੰਦੀ ਹੈ ਇਸਦੇ ਬਦਲ ਵਜੋਂ ਬਾਜਾਰ ਵਿੱਚ ਸਟਰੇਟ ਫਾਸਫੇਟਿਕ ਖਾਦਾਂ ਅਤੇ ਐਨ.ਪੀ.ਕੇ ਕੰਪਲੈਕਸ ਖਾਦਾਂ ਉਪਲੱਬਧ ਹਨ। ਜਿੰਨਾਂ ਵਿੱਚ ਮੁੱਖ ਤੌਰ ਤੇ ਟ੍ਰਿਪਲ ਸੁਪਰ ਫਾਸਫੇਟ ਖਾਦ ਹੈ ਜਿਸ ਵਿਚ 46% ਫਾਸਫੋਰਸ ਤੱਤ ਹੈ। ਜੇਕਰ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਨਾਲ 20 ਕਿਲੋਗ੍ਰਾਮ ਯੂਰੀਆ ਖਾਦ ਪ੍ਰਤੀ ਏਕੜ ਬਿਜਾਈ ਸਮੇਂ ਵਰਤੀ ਜਾ ਸਕਦੀ ਹੈ, ਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ। ਜਾਂ ਬਿਜਾਈ ਸਮੇਂ ਪ੍ਰਤੀ ਏਕੜ 20 ਕਿਲੋਗ੍ਰਾਮ ਯੂਰੀਆ ਖਾਦ ਅਤੇ 155 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ 16% (ਫਾਸਫੋਰਸ) ਖਾਦ ਦੀ ਵਰਤੋਂ ਕਣਕ ਦੀ ਫਸਲ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਅੇੈਨ.ਪੀ.ਕੇ ਖਾਦਾਂ ਜਿੰਨਾਂ ਵਿੱਚ ਨਾਈਟ੍ਰੋਜਨ, ਫਾਸਫੋਰਸ, ਅਤੇ ਪੋਟਾਸ਼ ਤੱਤ ਹੁੰਦੇ ਹਨ ਜਿਵੇ ਕਿ ਅੇੈਨ.ਪੀ.ਕੇ 16-16-16, ਅੇੈਨ.ਪੀ.ਕੇ 15-15-15, ਅੇੈਨ.ਪੀ.ਕੇ 12-32-16, 10-26-26 ਅਤੇ ਯੂਰੀਆ ਅਮੋਨੀਅਮ ਫਾਸਫੇਟ 24-24-0, ਅਮੋਨੀਅਮ ਫਾਸਫੇਟ ਸਲਫੇਟ 20-20-0-13 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ