ਕਿਸਾਨਾਂ ਦੀ ਫਸਲ ਦੀ ਤਹਿ ਸਮਾਂ ਸੀਮਾ ਵਿੱਚ ਕੀਤੀ ਜਾ ਰਹੀ ਅਦਾਇਗੀ, ਹੁਣ ਤੱਕ 1476.12 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੇ ਟ੍ਰਾਂਸਫਰ

ਕਿਸਾਨਾਂ ਦੀ ਫਸਲ ਦੀ ਤਹਿ ਸਮਾਂ ਸੀਮਾ ਵਿੱਚ ਕੀਤੀ ਜਾ ਰਹੀ ਅਦਾਇਗੀ, ਹੁਣ ਤੱਕ 1476.12 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੇ ਟ੍ਰਾਂਸਫਰ

ਮੋਗਾ, 1 ਮਈ:
       
               ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 663653  ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 658693 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਮੰਡੀਆਂ ਵਿੱਚ ਕੁੱਲ ਆਈ ਕਣਕ ਵਿਚੋਂ ਫ਼ੀਸਦੀ ਦੀ ਖਰੀਦ ਕੀਤੀ ਜਾ ਚੁੱਕੀ ਹੈ।

               ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1476.12 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।
         
               ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵੱਲੋਂ 208142 ਮੀਟਰਕ ਟਨਮਾਰਕਫੈੱਡ ਵੱਲੋਂ 182662  ਮੀਟਰਕ ਟਨਪਨਸਪ ਵੱਲੋਂ 151974 ਮੀਟਰਕ ਟਨਵੇਅਰ ਹਾਊਸ ਵੱਲੋਂ 108413 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 7502 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

               ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਬਾਰਦਾਨਾਆਦਿ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀਬਿਜਲੀਬੈਠਣ ਲਈ ਛਾਂਦਾਰ ਜਗ੍ਹਾਂ ਤੇ ਸਾਫ ਸੁਥਰੇ ਪਖਾਨਿਆਂ ਦੇ ਪ੍ਰਬੰਧ ਕੀਤੇ ਗਏ ਹਨ।  

               ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਕਿਸਾਨ ਦੀ ਫ਼ਸਲ ਦਾ ਦਾਣਾ ਦਾਣਾ ਤਹਿ ਸਮਾਂ ਸੀਮਾਂ ਵਿੱਚ ਖਰੀਦਿਆ ਜਾ ਰਿਹਾ ਹੈ

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ