ਕਿਸਾਨ ਫਸਲੀ ਵਿਭਿੰਨਤਾ ਵੱਲ ਉਤਸਾਹਿਤ ਹੋਣ : ਮੁੱਖ ਖੇਤੀਬਾੜੀ ਅਫਸਰ ਫਰੀਦਕੋਟ

ਕਿਸਾਨ ਫਸਲੀ ਵਿਭਿੰਨਤਾ ਵੱਲ ਉਤਸਾਹਿਤ ਹੋਣ : ਮੁੱਖ ਖੇਤੀਬਾੜੀ ਅਫਸਰ ਫਰੀਦਕੋਟ

ਫਰੀਦਕੋਟ 26 ਫਰਵਰੀ () ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸਾ ਨਿਰਦੇਸਾ ਅਨੁਸਾਰ ਤੇ ਡਾ. ਗੁਰਪ੍ਰੀਤ ਸਿੰਘ ਬਲਾਕ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਪਿੰਡ ਦੁਆਰੇਆਣਾ ਵਿਖੇ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਦਿਆ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ ਜਿਸ ਡਾ. ਗੁਰਪ੍ਰੀਤ ਸਿੰਘ ਬਲਾਕ ਅਫਸਰ ਕੋਟਕਪੂਰਾ ਵੱਲੋ ਕਿਸਾਨਾਂ ਨੂੰ ਸਰੋਂ ਦੀ ਫਸਲ ਵੱਲ ਵਾਧਾ ਕਰਨ ਲਈ ਕਿਹਾ ਕਿ ਕਿਸਾਨ ਫਸਲੀ ਚੱਕਰ ਵਿਚੋ ਨਿਕਲ ਕੇ ਤੇਲਬੀਜ ਫਸਲਾਂ ਦੀ ਖੇਤੀ ਵੀ ਕਰਨ ਤਾਂ ਜੋਂ ਬਜਾਰਾਂ ਵਿੱਚ ਮਿਲ ਰਹੇ ਨਕਲੀ ਤੇਲਾਂ ਤੋ ਬਚਿਆ ਜਾ ਸਕੇਇਸ ਕੈਂਪ ਵਿੱਚ ਡਾ. ਗੁਰਮੱਘਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋ ਕਿਸਾਨਾਂ ਨੂੰ ਆਪਣੀਆਂ ਫਸਲਾਂ ਤੇ ਬੇਲੋੜੇ ਖਰਚੇ ਨਾ ਕਰਨ ਲਈ ਕਿਹਾ।

ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਫਸਲ ਤੇ ਘੱਟ ਖਾਦ ਤੇ ਕੀਟਨਾਸ਼ਕ ਵਰਤਣ ਜਿਸ ਨਾਲ ਖਰਚਾ ਵੀ ਘੱਟ ਹੋਵੇਗਾ ਤੇ ਮੁਨਾਫਾ ਵਧੇਗਾ ਤੇ ਇਨਸਾਨੀ ਜੀਵਨ ਲਈ ਵੀ ਚੰਗਾ ਹੋਵੇਗਾਕੈਂਪ ਦੌਰਾਨ ਡਾ. ਨਵਪ੍ਰੀਤ ਸਿੰਘ ਵੱਲੋ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਪਰਖ ਕਰਵਾਉਣ ਲਈ ਕਿਹਾ ਕਿ ਕਿਸਾਨ ਆਪਣੇ ਖੇਤਾਂ ਦੀ ਉਪਜਾਊ ਸਕਤੀ ਦਾ ਪਤਾ ਕਰਨ ਲਈ ਫਰੀਦਕੋਟ ਮਿੱਟੀ ਪਰਖ ਲੈਬ ਤੋਂ ਮਿੱਟੀ ਪਰਖ ਕਰਵਾਉਣ ਤੇ ਆਪਣੀ ਜਮੀਨ ਦੇ ਛੋਟੇ ਤੋਂ ਛੋਟੇ ਵੱਡੇ ਤੋਂ ਵੱਡੇ ਤੱਤਾਂ ਦੀ ਜਾਣਕਾਰੀ ਪ੍ਰਾਪਤ ਕਰਨ।

ਖੇਤੀਬਾੜੀ ਕਿਸਾਨ ਭਲਾਈ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਡਾ. ਸੁਰਜੀਤ ਸਿੰਘ ਵੱਲੋ ਕਿਸਾਨਾਂ ਨੂੰ ਗੰਨੇ ਦੀ ਖੇਤੀ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਕਿ ਇਸ ਵਕਤ ਗੰਨੇ ਦੀ ਬਿਜਾਈ ਕਰਨ ਸਹੀ ਸਮਾਂ ਹੈ ਕਿਸਾਨ ਆਪਣੇ ਖੇਤਾਂ ਵਿੱਚ ਗੰਨੇ ਦੀ ਕਾਸ਼ਤ ਕਰਨ ਤੇ ਆਪਣੇ ਘਰ ਦੇ ਗੁੜ ਦੀ ਵਰਤੋਂ ਕਰਨ ਤੇ ਬਜ਼ਾਰੂ ਨਕਲੀ ਗੁੜ ਤੋਂ ਬਚਣ।

ਇਸ ਕੈਂਪ ਵਿੱਚ ਵਿਸੇਸ ਤੌਰ ਤੇ ਪਹੁੰਚੇ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਵੱਲੋਂ ਕਿਸਾਨਾਂ ਨੂੰ ਸਰਕਾਰ ਵੱਲੋਂ ਕਿਸਾਨੀ ਹਿੱਤ ਵਿੱਚ ਚੱਲ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਤੇ ਕਿਸਾਨਾਂ ਐਗਰੀ ਸਟਿਕ ਤਹਿਤ ਬਣ ਰਹੀਆਂ ਆਈ.ਡੀਬਣਾਉਣ ਲਈ ਪ੍ਰੇਰਤ ਕੀਤਾ ਤੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਵੱਲ ਵੱਧਣ ਦਾ ਸੁਨੇਹਾ ਵੀ ਦਿੱਤਾ। ਡਾ. ਜਗਮੀਤ ਸਿੰਘ ਵੱਲੋ ਕਿਸਾਨਾਂ ਨੂੰ ਆਤਮਾ ਸਕੀਮ ਤਹਿਤ ਚੱਲ ਰਹੀਆਂ ਸਕੀਮਾਂ ਬਾਬਤ ਤੇ ਟਰੇਨਿੰਗਾਂ ਸਬੰਧੀ ਜਾਣਕਾਰ ਦਿੱਤੀ।  ਇਸ ਕੈਂਪ ਦੀ ਸਟੇਜ ਦੀ ਡਿਊਟੀ ਰਾਜਾ ਸਿੰਘ ਵੱਲੋ ਨਿਭਾਈ ਗਈ ਤੇ ਕਿਸਾਨਾਂ ਪੀ.ਐਮ ਕਿਸਾਨ ਸਕੀਮ ਤੇ 10 ਲੱਖ ਸਿਹਤ ਕਾਰਡ ਸਕੀਮ ਸਬੰਧੀ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਸ੍ਰੀ ਲੱਕੀ ਸਿੰਘ ਸੁਖਵਿੰਦਰ ਸਿੰਘਕੁਲਵਿੰਦਰ ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਕਿਸਾਨ ਹਾਜ਼ਰ ਸਨ। 

Advertisement

Latest News

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ
* ਚੰਡੀਗੜ੍ਹ, 26 ਫ਼ਰਵਰੀ 2026 ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ...
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ
ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ
ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ
ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ
ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ
ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ