ਖਾਦ ਵਿਕ੍ਰੇਤਾ, ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ - ਮੁੱਖ ਖੇਤੀਬਾੜੀ ਅਫਸਰ

ਖਾਦ ਵਿਕ੍ਰੇਤਾ, ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ - ਮੁੱਖ ਖੇਤੀਬਾੜੀ ਅਫਸਰ

ਬਟਾਲਾ, 3 ਫਰਵਰੀ (    )  ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ ਖਾਦ ਸਮੇਤ ਹੋਰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਗੁਰਦਾਸਪੁਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਬਟਾਲਾ ਦੇ ਖੇਤੀ ਸਮਗਰੀ ਵਿਕ੍ਰੇਤਾਵਾਂ ਨਾਲ ਸਥਾਨਕ ਬਟਾਲਾ ਕਲੱਬ  ਵਿਚ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ।

ਖੇਤੀ ਸਮਗਰੀ ਵਿਕਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿੱਚ ਹਾੜ੍ਹੀ ਦੌਰਾਨ ਤਕਰੀਬਨ ਇੱਕ ਲੱਖ ਚੌਰਾਸੀ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਹੈਜਿਸ ਦੀ ਹਾਲਤ ਬਹੁਤ ਵਧੀਆ ਹੈ। ਉਨਾਂ ਕਿਹਾ ਕਿ ਕਿਸਾਨਾਂ ਦੇ ਖੇਤੀ ਲਾਗਤ ਖਰਚੇ ਘਟਾਉਣ ਅਤੇ ਆਮਦਨ ਵਿੱਚ ਵਾਧਾ ਕਰਨ ਲਈ ਜ਼ਰੂਰੀ ਹੈ ਕਿਸਾਨਾਂ ਤਕ ਮਿਆਰੀ ਖੇਤੀ ਸਮਗਰੀ ਪਹੁੰਚਾਈ ਜਾਵੇ।

ਉਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਯੂਰੀਆ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਯੂਰੀਆ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਕਿਸੇ ਕਿਸਮ ਦੀ ਸਮੱਸਿਆ ਨਾਂ ਆਵੇ।

ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ਼ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ । ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।

ਡਾ. ਪਰਮਬੀਰ ਸਿੰਘ ਕਾਹਲੋ ਨੇ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਜ਼ਰੂਰੀ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਸੂਚਿਤ ਕਰਨ। ਨਰੇਸ਼ ਮਰਵਾਹਾ ਅਤੇ ਕੁਲਦੀਪ ਸਿੰਘ ਕਾਹਲੋ ਨੇ ਵਿਸ਼ਵਾਸ਼ ਦਿਵਾਇਆ ਕਿ ਕਿਸਾਨਾਂ ਤੱਕ ਮਿਆਰੀ ਖੇਤੀ ਸਮਗਰੀ ਪਹੁੰਚਾਉਣ ਲਈ ਵਿਭਾਗ ਨਾਲ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇਗਾ।

ਇਸ ਮੌਕੇ ਡਾ.ਪਰਮਬੀਰ ਸਿੰਘ ਕਾਹਲੋ ਬਲਾਕ ਖੇਤੀਬਾੜੀ ਅਫ਼ਸਰ,ਡਾਕਟਰ ਪਰਮਬੀਰ ਕੌਰ ,ਡਾਕਟਰ ਕਵਲਜੀਤ ਕੌਰ ਖੇਤੀਬਾੜੀ ਵਿਕਾਸ ਅਫ਼ਸਰ,ਡਾਕਟਰ ਪ੍ਰਭਜੋਤ ਸਿੰਘ ਡਿਪਟੀ ਪੀ ਡੀ ਆਤਮਾ,ਕੁਲਦੀਪ ਸਿੰਘ ਕਾਹਲੋ,ਨਰੇਸ਼ ਮਰਵਾਹਾ,ਪਰਵੀਨ ਕੁਮਾਰ ਹਨੀ ਸਮੇਤ ਵੱਡੀ ਗਿਣਤੀ ਵਿਚ ਖੇਤੀ ਸਮਗਰੀ ਵਿਕ੍ਰੇਤਾ ਹਾਜ਼ਰ ਸਨ।

Tags:

Advertisement

Latest News

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ
ਚੰਡੀਗੜ੍ਹ, 13 ਮਾਰਚ:ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ...
ਵਿਧਾਇਕ ਨਰਿੰਦਰ ਕੌਰ ਭਰਾਜ ਨੇ 08.27 ਕਰੋੜ ਰੁਪਏ ਦੇ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰੂਪਨਗਰ 'ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ
ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ "ਨੌਕਰੀ ਮੇਲਾ 2026" ਦਾ ਆਯੋਜਨ ਕੀਤਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ