ਕਣਕ ਦੀ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਸਬੰਧੀ ਬੈਠਕ

ਕਣਕ ਦੀ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਸਬੰਧੀ ਬੈਠਕ

 ਫਾਜ਼ਿਲਕਾ 24 ਅਪ੍ਰੈਲ
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਅੱਜ ਇੱਥੇ ਖੇਤੀਬਾੜੀ ਅਤੇ ਵੱਖ-ਵੱਖ ਵਿਭਾਗਾਂ ਦੇ ਕਲਸਟਰ ਅਫਸਰਾਂ ਨਾਲ ਬੈਠਕ ਕੀਤੀ ਗਈ ਅਤੇ ਉਹਨਾਂ ਨੂੰ ਹਦਾਇਤ ਕੀਤੀ ਗਈ ਕਿ ਕਣਕ ਦੀ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਕਿਸਾਨਾਂ ਨਾਲ ਵੱਧ ਤੋਂ ਵੱਧ ਰਾਬਤਾ ਕਰਕੇ ਉਹਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਉਹਨਾਂ ਪਿੰਡਾਂ ਦੀ ਸੂਚੀ ਵੀ ਬਣਾਈ ਜਾਵੇ ਜਿੱਥੇ ਹਾਲੇ ਕਣਕ ਦੀ ਕਟਾਈ ਹੋਣ ਵਾਲੀ ਬਾਕੀ ਹੈ ਤਾਂ ਜੋ ਉਥੇ ਕਣਕ ਦੀ ਫਸਲ ਨੂੰ ਅੱਗ ਦੇ ਨੁਕਸਾਨ ਤੋਂ ਬਚਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜਾਂ ਪਾਣੀ ਦੀਆਂ ਟੈਂਕੀਆਂ ਦਾ ਪ੍ਰੰਬਧ ਕੀਤਾ  ਜਾ ਸਕੇ ਤਾਂ ਜੋ ਕਿਸੇ ਵੀ ਅਣਹੋਣੀ ਦੌਰਾਨ ਕਿਸਾਨਾਂ ਦੀ ਫਸਲ ਨੂੰ ਬਚਾਇਆ ਜਾ ਸਕੇ। ਉਹਨਾਂ ਨੇ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਸਮੇਂ ਕਈ ਵਾਰ ਨੇੜੇ ਦੇ ਕਣਕ ਦੇ ਖੇਤਾਂ ਤੱਕ ਵੀ ਅੱਗ ਪਹੁੰਚ ਜਾਂਦੀ ਹੈ ਅਤੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ। ਇਸ ਤੋਂ ਬਿਨਾਂ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦੇ ਪ੍ਰਦੂਸ਼ਣ ਦੇ ਨਾਲ ਨਾਲ ਬਹੁਤ ਸਾਰੇ ਜੀਵ ਜੰਤੂ, ਮਿੱਤਰ ਕੀੜੇ ਅਤੇ ਖੇਤਾਂ ਦੇ ਰੁੱਖ ਵੀ ਸੜ ਜਾਂਦੇ ਹਨ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਤੋਂ ਤੂੜੀ ਬਣਾ ਲੈਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਡੀਐਮ ਕੰਵਰਜੀਤ ਸਿੰਘ ਮਾਨ, ਡੀਐਸਪੀ ਰਾਕੇਸ਼ ਕੁਮਾਰ, ਡੀਡੀਪੀਓ ਨੀਰੂ ਗਰਗ, ਐਸਡੀਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਨੀਸ਼ ਕੁਮਾਰ, ਬੀਡੀਪੀਓ ਅੰਤਰਪ੍ਰੀਤ ਸਿੰਘ, ਖੇਤੀਬਾੜੀ ਅਫ਼ਸਰ ਮਮਤਾ, ਬਲਾਕ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ ਵੀ ਹਾਜ਼ਰ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ