ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

ਸ੍ਰੀ ਮੁਕਤਸਰ ਸਾਹਿਬ06 ਮਾਰਚ:

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ (CRM) ਤਕਨੀਕਾਂ ਦੀ ਸਫਲ ਵਰਤੋਂ ਸੰਬੰਧੀ ਖੇਤ ਦਿਵਸ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲੰਬੀ ਬਲਾਕ ਦੇ ਪਿੰਡ ਭਾਗੂ ਦੇ ਲਗਭਗ 120 ਕਿਸਾਨਾਂ ਨੇ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਆਧੁਨਿਕ ਖੇਤੀ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ. ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਫਸਲੀ ਰਹਿੰਦ-ਖੁੰਹਦ ਪ੍ਰਬੰਧਨ ਤਕਨੀਕਾਂ ਦੀ ਵਾਤਾਵਰਣ ਸੁਰੱਖਿਆ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੇ.ਵੀ.ਕੇ. ਵੱਲੋਂ ਕਿਸਾਨਾਂ ਲਈ ਵੱਖ-ਵੱਖ ਸਿਖਲਾਈ ਪ੍ਰੋਗਰਾਮਪ੍ਰਦਰਸ਼ਨੀਆਂਬੀਜ਼ ਅਤੇ ਨਵੀਆਂ ਖੇਤੀ ਤਕਨੀਕਾਂ ਦੇ ਪਸਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਡਾ. ਸ਼ਰਮਾ ਨੇ ਪਰਿਵਾਰ ਦੀ ਸਿਹਤ ਅਤੇ ਪੋਸ਼ਣ ਨੂੰ ਸੁਧਾਰਨ ਲਈ ਫ਼ਲਾਂ ਅਤੇ ਸਬਜ਼ੀਆਂ ਦੀ ਘਰੇਲੂ ਬਗ਼ੀਚੀ ਦੇ ਮਾਡਲਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ।

ਡਾ. ਗੁਰਵਿੰਦਰ ਸਿੰਘਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਨਾਲ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਦੌਰਾਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਿੱਚ ਬਹੁਤ ਕਮੀ ਆਈ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਬੀਜਾਂ ਦੀ ਘੱਟ ਜੰਮ ਅਤੇ ਗੁਲਾਬੀ ਸੁੰਡੀ ਵਰਗੇ ਕੀੜਿਆਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀਪਰ ਸਹੀ ਢੰਗ ਨਾਲ ਪਰਾਲੀ ਪ੍ਰਬੰਧਨ ਦੀਆਂ ਸਿਫ਼ਾਰਸ਼ਾਂ ਨੂੰ ਅਪਣਾਉਣ ਨਾਲ ਇਸ ਸਾਲ ਇਹ ਸਮੱਸਿਆਵਾਂ ਕਾਫੀ ਹੱਦ ਤੱਕ ਘੱਟ ਹੋਈਆਂ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਪਰਾਲੀ ਦਾ ਸਹੀ ਪ੍ਰਬੰਧਨ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣਨਮੀ ਸੰਭਾਲਣ ਅਤੇ ਨਦੀਨ ਪ੍ਰਬੰਧਨ ਵਿੱਚ ਮਦਦਗਾਰ ਸਾਬਤ ਹੁੰਦਾ ਹੈਜਿਸ ਨਾਲ ਫਸਲ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ।

ਇਸ ਦੌਰਾਨ ਡਾ. ਵਿਵੇਕ ਸ਼ਰਮਾਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਆਉਣ ਵਾਲੇ ਗਰਮੀ ਦੇ ਮੌਸਮ ਵਿੱਚ ਡੇਅਰੀ ਪਸ਼ੂਆਂ ਦੇ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਸ਼ੂਆਂ ਦੀ ਸਿਹਤ ਅਤੇ ਉਤਪਾਦਕਤਾ ਬਣਾਈ ਰੱਖਣ ਲਈ ਉੱਚ ਗੁਣਵੱਤਾ ਵਾਲੇ ਚਾਰੇ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ਦੀ ਮਹੱਤਤਾ ਬਾਰੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਬਿਮਾਰੀਆਂ ਦੇ ਲੱਛਣਰੋਕਥਾਮ ਅਤੇ ਇਲਾਜ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ।

ਪ੍ਰੋਗਰਾਮ ਦੌਰਾਨ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਖੇਤੀ ਅਤੇ ਪਸ਼ੂਪਾਲਨ ਨਾਲ ਸੰਬੰਧਿਤ ਆਪਣੇ ਸਵਾਲਾਂ ਦੇ ਜਵਾਬ ਵਿਗਿਆਨੀਆਂ ਤੋਂ ਪ੍ਰਾਪਤ ਕੀਤੇ। ਇਸ ਮੌਕੇ ਕਿਸਾਨਾਂ ਨੂੰ ਘਰੇਲੂ ਬਗ਼ੀਚੀ ਨੂੰ ਉਤਸ਼ਾਹਿਤ ਕਰਨ ਲਈ ਸਬਜ਼ੀਆਂ ਦੀਆਂ ਬੀਜ ਕਿੱਟਾਂ ਵੀ ਵੰਡੀਆਂ ਗਈਆਂਤਾਂ ਜੋ ਘਰੇਲੂ ਪੱਧਰ ’ਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾ ਸਕੇ। 

Advertisement

Latest News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ
  ਚੰਡੀਗੜ੍ਹ, 6 ਮਾਰਚ 2026  ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ
ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ