ਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਸੰਗਰੂਰ, 09 ਦਸੰਬਰ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਬਾਲ ਅਧਿਕਾਰਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ‘ਕੋਮਲ’ ਫਿਲਮ ਦਿਖਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਇਹ ਫਿਲਮ ਬੱਚਿਆਂ ਨੂੰ ਜਿਣਸੀ ਸ਼ੋਸ਼ਣ ਦੀ ਪਛਾਣ, ਖਤਰੇ ਵਾਲੀਆਂ ਸਥਿਤੀਆਂ ਤੋਂ ਬਚਾਅ ਅਤੇ ਸੁਰੱਖਿਆ ਦੇ ਅਧਿਕਾਰਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਦੀ ਹੈ। ਬੱਚਿਆਂ ਅਤੇ ਮਾਪਿਆਂ ਦੀ ਸੁਵਿਧਾ ਲਈ ਫਿਲਮ ਯੂ ਟਿਊਬ 'ਤੇ ਵੀ ਉਪਲਬਧ ਹੈ। ਜਿਸ ਦਾ ਲਿੰਕ
https://youtu.be/VkY0xqtw6W8?si=Pzar0OVfgDWIfnSG ਹੈ।

ਉਨ੍ਹਾਂ ਦੱਸਿਆ ਕਿ ਹਦਾਇਤ ਕੀਤੀ ਗਈ ਹੈ ਕਿ ਸੰਗਰੂਰ ਦੇ ਸਮੂਹ ਆਂਗਨਵਾੜੀ ਕੇਂਦਰਾਂ, ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਇਸ ਫਿਲਮ ਦਾ ਪ੍ਰਦਰਸ਼ਨ ਲਾਜ਼ਮੀ ਤੌਰ 'ਤੇ ਕਰਵਾਇਆ ਜਾਵੇ।

ਫਿਲਮ ਦੇ ਬਾਅਦ ਮਾਹਰਾਂ ਵੱਲੋਂ ਇੰਟਰੈਕਟਿਵ ਸੈਸ਼ਨ ਵੀ ਕਰਵਾਇਆ ਜਾਵੇਗਾ, ਜਿਸ ਵਿੱਚ ਬੱਚਿਆਂ ਦੇ ਪ੍ਰਸ਼ਨਾਂ ਦੇ ਜਵਾਬ ਦਿੱਤੇ ਜਾਣਗੇ। ‘ਕੋਮਲ’ ਫਿਲਮ ਰਾਹੀਂ ਬੱਚਿਆਂ ਵਿੱਚ ਹਿੰਮਤ, ਜਾਗਰੂਕਤਾ ਅਤੇ ਸਵੈ ਸੁਰੱਖਿਆ ਦੀ ਸਮਝ ਵਧਾਉਣਾ ਸਾਡਾ ਮੁੱਖ ਉਦੇਸ਼ ਹੈ।”

ਇਸ ਮੌਕੇ ਸਾਰੇ ਮਾਤਾ–ਪਿਤਾ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਲਾਜ਼ਮੀ ਤੌਰ 'ਤੇ ਇਹ “ਕੋਮਲ” ਫਿਲਮ ਦਿਖਾਉਣ। ਵਿਭਾਗ ਵੱਲੋਂ ਤਿਆਰ ਕੀਤੀ ਇਹ ਜਾਗਰੂਕਤਾ ਫਿਲਮ ਬੱਚਿਆਂ ਵਿੱਚ ਹੌਸਲਾ, ਸੁਰੱਖਿਆ ਬਾਰੇ ਜਾਣਕਾਰੀ ਅਤੇ ਅਣਚਾਹੀਆਂ ਸਥਿਤੀਆਂ ਤੋਂ ਬਚਣ ਦੀ ਸਮਝ ਪੈਦਾ ਕਰਦੀ ਹੈ।

ਫਿਲਮ ਦੇ ਪ੍ਰਦਰਸ਼ਨ ਤੋਂ ਇਲਾਵਾ ਬਾਲ ਸੁਰੱਖਿਆ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਸ਼ਨ ਵੀ ਆਯੋਜਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਪੋਕਸੋ ਐਕਟ, ਬੱਚਿਆਂ ਦੇ ਅਧਿਕਾਰ, ਸੁਰੱਖਿਆ ਨਿਯਮਾਂ ਅਤੇ ਐਮਰਜੈਂਸੀ ਹਾਲਾਤ ਵਿੱਚ ਮਦਦ ਲਈ ਉਪਲਬਧ ਹੈਲਪਲਾਈਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕੇ ਮਾਪਿਆਂ ਨੂੰ ਵੀ ਇਸ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਲ ਕਰਦੇ ਹੋਏ ਉਨ੍ਹਾਂ ਨੂੰ ਬੱਚਿਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਵਿਵਹਾਰ ‘ਤੇ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਪ੍ਰੋਗਰਾਮ ਵਿੱਚ ਬੱਚਿਆਂ ਨੂੰ ਸੁਰੱਖਿਅਤ ਅਤੇ ਅਸੁਰੱਖਿਅਤ ਛੂਹ, ਖਤਰਨਾਕ ਸਥਿਤੀਆਂ ਤੋਂ ਬਚਾਅ, ਮਦਦ ਲੈਣ ਦੇ ਠੀਕ ਤਰੀਕੇ, ਅਤੇ ਕਿਸੇ ਵੀ ਦੁਰਵਿਵਹਾਰ ਦੀ ਜਾਣਕਾਰੀ ਤੁਰੰਤ ਭਰੋਸੇਯੋਗ ਵੱਡੇ ਨੂੰ ਦੇਣ ਬਾਰੇ ਸਿਖਲਾਈ ਦਿੱਤੀ ਜਾ ਰਾਹੀ ਹੈ। 

Advertisement

Advertisement

Latest News

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ
ਅਹਿਮਦਗੜ੍ਹ/ਮਾਲੇਰਕੋਟਲਾ, 09 ਦਸੰਬਰ -               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਾਂਧੀ ਸਕੂਲ ਅਹਿਮਦਗੜ੍ਹ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ...
13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ
ਦਾਖਲਿਆਂ ਤੇ ਗਰਾਂਟਾਂ ਸਬੰਧੀ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਬਲਾਕ ਦੇ ਸੀਐਚਟੀ,ਹੈਡ ਟੀਚਰ ਅਤੇ ਸਕੂਲ ਇੰਚਾਰਜਾਂ ਨਾਲ ਮੀਟਿੰਗ
ਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ—ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ —181 ਹੈਲਪਲਾਈਨ ਨੰਬਰ ਜ਼ਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ
ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ