ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 18 ਨਵੰਬਰ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿੱਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਇਸ ਸਮੇਂ ਵੈਟਰਨਰੀ ਇੰਸਪੈਕਟਰਾਂ ਲਈ ਕੁੱਲ 2010 ਪ੍ਰਵਾਨਿਤ ਅਸਾਮੀਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿੱਚੋਂ 345 ਅਸਾਮੀਆਂ ਇਸ ਵੇਲੇ ਖਾਲੀ ਹਨ ਅਤੇ 1665 ਵੈਟਰਨਰੀ ਇੰਸਪੈਕਟਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਨ੍ਹਾਂ 345 ਖਾਲੀ ਅਸਾਮੀਆਂ ਨੂੰ ਪੜਾਅਵਾਰ ਢੰਗ ਨਾਲ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚੋਂ 150 ਅਸਾਮੀਆਂ ਪਹਿਲੇ ਪੜਾਅ ਵਿੱਚ ਚਾਲੂ ਵਿੱਤੀ ਸਾਲ 2025-26 ਦੌਰਾਨ ਭਰੀਆਂ ਜਾਣਗੀਆਂ ਅਤੇ ਬਾਕੀ ਰਹਿੰਦੀਆਂ 195 ਅਸਾਮੀਆਂ ਅਗਲੇ ਵਿੱਤੀ ਸਾਲ 2026-27 ਦੌਰਾਨ ਦੂਜੇ ਪੜਾਅ ਵਿੱਚ ਭਰੀਆਂ ਜਾਣਗੀਆਂ।

ਵਿੱਤ ਮੰਤਰੀ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਥਾਪਤ  ਕੈਬਨਿਟ ਸਬ -ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੌਜੂਦਾ ਅਸਾਮੀਆਂ ਨੂੰ ਭਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਵੱਲੋਂ ਦੱਸਿਆ ਗਿਆ ਸੀ ਕਿ ਸੂਬੇ ਦੇ 22 ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਲਾਜ ਕਰਵਾਉਣ ਵਾਲੇ ਪਸ਼ੂਆਂ ਦੀ ਗਿਣਤੀ ਵੱਧ ਰਹੀ ਹੈ, ਜਿਸ ਕਾਰਨ ਵਿਭਾਗ ਵਿੱਚ ਸਟਾਫ ਦੀ ਘਾਟ ਪੇਸ਼ ਆ ਰਹੀ ਹੈ।

ਪੰਜਾਬ ਦੇ ਪਸ਼ੂ ਪਾਲਕਾਂ ਲਈ ਨਿਰਵਿਘਨ ਅਤੇ ਕੁਸ਼ਲ ਪਸ਼ੂ ਸਿਹਤ ਸੇਵਾਵਾਂ ਨੂੰ ਬਣਾਈ ਰੱਖਣ ਲਈ ਵੱਡੀ ਪ੍ਰਾਪਤੀ ਵਜੋਂ ਸਾਰੀਆਂ 345 ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੀ ਸ਼ਲਾਘਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਸੂਬੇ  ਵਿੱਚ 22 ਵੈਟਰਨਰੀ ਪੌਲੀਕਲੀਨਿਕ, 1,367 ਪਸ਼ੂ ਹਸਪਤਾਲ ਅਤੇ 1,489 ਪਸ਼ੂ ਡਿਸਪੈਂਸਰੀਆਂ ਦੇ ਵਿਸ਼ਾਲ ਨੈਟਵਰਕ ਰਾਹੀਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ  ਕਿਹਾ ਕਿ ਇਹ ਫੈਸਲਾ ਪਸ਼ੂਆਂ ਦੀ ਸੁਚੱਜੀ ਦੇਖਭਾਲ ਦੀ ਨਿਰਵਿਘਨ ਸੇਵਾ ਨੂੰ ਯਕੀਨੀ ਬਣਾਉਂਦਿਆਂ ਵਿਭਾਗੀ ਨੂੰ ਮਜ਼ਬੂਤ ਕਰਨ ਦਾ ਯਤਨ ਹੈ। 

Advertisement

Latest News

ਪਿਛਲੇ ਕਾਂਗਰਸ ਸ਼ਾਸਨ ਨੇ ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਅਣਗੌਲਿਆ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਾਂਗਰਸ ਸ਼ਾਸਨ ਨੇ ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਅਣਗੌਲਿਆ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*...
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ
ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ
ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ
ਸਪੀਕਰ ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ