ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 4 ਅਗਸਤ

ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਜੰਗਲਾਤ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ।

ਪੰਜਾਬ ਸਿਵਲ ਸਕੱਤਰੇਤ ਵਿੱਚ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦਾ ਉਦੇਸ਼ ਯੂਨੀਅਨਾਂ ਦੁਆਰਾ ਉਠਾਈਆਂ ਗਈਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨਾ ਸੀ। ਮੀਟਿੰਗਾਂ ਦੌਰਾਨ, ਜੰਗਲਾਤ ਵਰਕਰਜ਼ ਯੂਨੀਅਨ, ਈ.ਟੀ.ਟੀ. ਟੈਸਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਮੁੜਬਹਾਲ ਕੱਚੇ ਅਧਿਆਪਕ ਯੂਨੀਅਨ, ਅਤੇ ਬੇਰੂਜਗਰ ਬੀ.ਐੱਡ ਟੀ.ਈ.ਟੀ. ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

ਜੰਗਲਾਤ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਦੌਰਾਨ, ਜੰਗਲਾਤ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਨੇ ਵਿੱਤ ਮੰਤਰੀ ਚੀਮਾ ਨੂੰ ਯੂਨੀਅਨ ਦੀਆਂ ਮੰਗਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਵਿੱਤ ਮੰਤਰੀ ਨੇ ਯੂਨੀਅਨ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਅਫਸਰ ਕਮੇਟੀ ਵਿੱਚ ਯੂਨੀਅਨ ਦੀਆਂ ਮੁੱਖ ਮੰਗਾਂ 'ਤੇ ਵਿਚਾਰ ਕਰਨ ਉਪਰੰਤ ਕੈਬਨਿਟ ਸਬ-ਕਮੇਟੀ ਦੇ ਸਾਹਮਣੇ ਪ੍ਰਸਤਾਵ ਰੱਖਣ।

ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਚੀਮਾ ਅਤੇ ਸਿੱਖਿਆ ਮੰਤਰੀ ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਹਨ। ਉਨ੍ਹਾਂ ਨੇ ਸਾਰੀਆਂ ਜਾਇਜ਼ ਮੰਗਾਂ ਨੂੰ ਸਮੇਂ ਸਿਰ ਪੂਰਾ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।

ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ, ਜੰਗਲਾਤ ਵਰਕਰਜ਼ ਯੂਨੀਅਨ ਤੋਂ ਯੂਨੀਅਨ ਪ੍ਰਧਾਨ ਅਮਰੀਕ ਸਿੰਘ, ਸੀਨੀਅਰ ਮੀਤ ਪ੍ਰਧਾਨ ਰਵੀ ਕਾਂਤ ਅਤੇ ਉਪ ਪ੍ਰਧਾਨ ਸਤਨਾਮ ਸਿੰਘ, ਮੁੜਬਹਾਲ ਕੱਚੇ ਅਧਿਆਪਕ ਯੂਨੀਅਨ ਤੋਂ ਯੂਨੀਅਨ ਪ੍ਰਧਾਨ ਵਿਕਾਸ ਸਾਹਨੀ, ਉਪ ਪ੍ਰਧਾਨ ਲਖਵਿੰਦਰ ਕੌਰ ਅਤੇ ਸਕੱਤਰ ਅਮਨਦੀਪ ਕੌਰ, ਬੇਰੁਜ਼ਗਾਰ ਬੀ.ਐੱਡ ਟੀਈਟੀ ਪਾਸ ਅਧਿਆਪਕ ਯੂਨੀਅਨ ਤੋਂ ਯੂਨੀਅਨ ਪ੍ਰਧਾਨ ਜਸਵੰਤ ਸਿੰਘ, ਨਸ਼ੱਤਰ ਸਿੰਘ, ਕੁਲਦੀਪ ਸਿੰਘ, ਅਤੇ ਈਟੀਟੀ ਟੈਸਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਤੋਂ ਯੂਨੀਅਨ ਪ੍ਰਧਾਨ ਕਮਲ ਠਾਕੁਰ, ਜਨਰਲ ਸਕੱਤਰ ਸੋਹਣ ਸਿੰਘ ਅਤੇ ਕੈਸ਼ੀਅਰ ਗੁਰਮੁਖ ਸਿੰਘ ਸ਼ਾਮਲ ਸਨ। 

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ