ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

ਚੰਡੀਗੜ੍ਹ, 5 ਦਸੰਬਰ:

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੇ ਵਾਧੇ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਰਣਨੀਤਕ ਕਦਮ ਚੁੱਕਣੇ ਸਮੇਂ ਦੀ ਲੋੜ ਹੈ।

ਇੱਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਆਈ.ਏ.ਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਉਨ੍ਹਾਂ ਵੱਲੋਂ ਵਿੱਤੀ ਕਮਿਸ਼ਨਰ ਕਰ ਵਜੋਂ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਵੀ ਕੀਤਾ ਗਿਆ।

ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਅੰਦਰ ਪੂੰਜੀ ਸਿਰਜਣ ਲਈ ਸੰਭਾਵੀ ਖੇਤਰਾਂ ਦੀ ਸ਼ਨਾਖਤ ਕਰਨ। ਉਨ੍ਹਾਂ ਅਜਿਹੇ ਅਣਗੌਲੇ ਖੇਤਰਾਂ ਦੀ ਸ਼ਨਾਖ਼ਤ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ, ਜਿੱਥੋਂ ਸੂਬਾ ਸਰਕਾਰ ਮਾਲੀਆ ਪੈਦਾ ਕਰ ਸਕਦੀ ਹੈ। ਫੰਡਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ ਅਲਾਟ ਕੀਤੇ ਫੰਡਾਂ ਦੀ ਸਮੇਂ ਸਿਰ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੇਈ ਵੀ ਫੰਡ ਲੈਪਸ ਨਾ ਹੋ ਸਕੇ।

ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਪ੍ਰਬੰਧਕੀ ਸਕੱਤਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਖੇਤਰਾਂ ਬਾਰੇ ਚਰਚਾ ਕੀਤੀ, ਜਿੱਥੇ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਕੀਤੇ ਜਾ ਸਕਦੇ ਹਨ। ਉਨ੍ਹਾਂ ਖ਼ਾਸ ਕਰਕੇ ਸਿੱਖਿਆ ਅਤੇ ਸੜਕੀ ਨੈੱਟਵਰਕ ਦੇ ਖੇਤਰਾਂ ਸਣੇ ਹੋਰਨਾਂ ਵਿਕਾਸ ਫੰਡਾਂ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਲਈ ਉਪਰਾਲੇ ਕਰਨ ਦਾ ਸੁਝਾਅ ਵੀ ਦਿੱਤਾ।

ਵਿੱਤ ਕਮਿਸ਼ਨਰ (ਕਰ) ਕ੍ਰਿਸ਼ਨ ਕੁਮਾਰ ਨੂੰ ਸਨਮਾਨਿਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸਨਮਾਨ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਗਨ ਅਤੇ ਮਿਹਨਤ ਦਾ ਪ੍ਰਮਾਣ ਹੈ। ਵਿੱਤ ਮੰਤਰੀ ਨੇ ਪਿਛਲੇ ਮਹੀਨੇ ਦੌਰਾਨ ਜੀ.ਐਸ.ਟੀ ਕੁਲੈਕਸ਼ਨ ਵਿੱਚ 62.93 ਪ੍ਰਤੀਸ਼ਤ ਦੀ ਸ਼ਾਨਦਾਰ ਵਾਧਾ ਦਰ ਹਾਸਿਲ ਕਰਨ ਦਾ ਸਿਹਰਾ ਕ੍ਰਿਸ਼ਨ ਕੁਮਾਰ ਅਤੇ ਉਨ੍ਹਾਂ ਦੀ ਟੀਮ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਦੇ ਨਤੀਜੇ ਵਜੋਂ ਇਸ ਸਾਲ ਨਵੰਬਰ ਵਿੱਚ 2,477.37 ਕਰੋੜ ਰੁਪਏ ਦਾ ਰਿਕਾਰਡ ਸ਼ੁੱਧ ਜੀਐਸਟੀ ਕੁਲੈਕਸ਼ਨ ਹੋਇਆ ਹੈ।
Tags:

Advertisement

Advertisement

Latest News

'ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ 'ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 11 ਦਸੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ...
ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ
ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ
12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ
ਹਰਿਆਣਾ ਸਰਕਾਰ ਅਤੇ ਹੜਤਾਲੀ ਡਾਕਟਰਾਂ ਵਿਚਕਾਰ ਅੱਜ ਸ਼ਾਮ 4 ਵਜੇ ਚੰਡੀਗੜ੍ਹ ਵਿੱਚ ਮੀਟਿੰਗ ਹੋਵੇਗੀ