ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ

ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ

 ਚੰਡੀਗੜ੍ਹ, 9 ਜਨਵਰੀ:

ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸ੍ਰੀ ਇਕਬਾਲ ਸਿੰਘ ਦੀ ਸ਼ਿਕਾਇਤ 'ਤੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਅਤੇ ਐਮ.ਐਲ.ਏ. ਸ੍ਰੀਮਤੀ ਆਤਿਸ਼ੀ ਦੀ ਇੱਕ ਵੀਡੀਓ ਨੂੰ ਤੇੜ-ਮਰੋੜ ਕੇ ਅਤੇ ਤਕਨਾਲੋਜੀ ਨਾਲ ਬਦਲ ਕੇ ਗਲਤ ਢੰਗ ਨਾਲ ਅਪਲੋਡ ਅਤੇ ਪ੍ਰਸਾਰਿਤ ਕਰਨ ਨਾਲ ਸਬੰਧਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੂੰ ਗੁਰੂਆਂ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਅਤੇ ਨਿੰਦਿਆ ਭਰੀਆਂ ਟਿੱਪਣੀਆਂ ਕਰਦੇ ਹੋਏ ਦਿਖਾਉਂਦਿਆਂ ਭੜਕਾਊ ਸੁਰਖੀਆਂ ਦੇ ਨਾਲ ਇੱਕ ਛੋਟੀ ਵੀਡੀਓ ਕਲਿੱਪ ਵਾਲੀਆਂ ਕਈ ਪੋਸਟਾਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਅਪਲੋਡ/ਪ੍ਰਸਾਰਿਤ ਕੀਤੀਆਂ ਗਈਆਂ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਵੀਡੀਓ ਕਲਿੱਪ ਦੀ ਜਾਂਚ ਵਿਗਿਆਨਕ ਢੰਗ ਨਾਲ ਕੀਤੀ ਗਈ ਹੈ ਅਤੇ ਸ੍ਰੀਮਤੀ ਆਤਿਸ਼ੀ ਦੀ ਆਡੀਓ ਵਾਲੀ ਇਹ ਵੀਡੀਓ ਕਲਿੱਪ ਸ੍ਰੀ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਪਲੇਟਫਾਰਮ (https://x.com/kapilmishra_ind/status/2008811019158847790?s=48) ਤੋਂ ਡਾਊਨਲੋਡ ਕਰਕੇ ਫੋਰੈਂਸਿਕ ਜਾਂਚ ਲਈ ਡਾਇਰੈਕਟਰ, ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ, ਐਸਏਐਸ ਨਗਰ ਨੂੰ ਭੇਜੀ ਗਈ ਸੀ।

ਦੱਸਣਯੋਗ ਹੈ ਕਿ ਇਸ ਵੀਡੀਓ ਦੀ ਫੋਰੈਂਸਿਕ ਰਿਪੋਰਟ 09-01-2026 ਦੇ ਅਨੁਸਾਰ ਇਹ ਸਾਹਮਣੇ ਆਇਆ ਹੈ ਕਿ ਸ੍ਰੀਮਤੀ ਆਤਿਸ਼ੀ ਦੁਆਰਾ ਆਪਣੀ ਆਡੀਓ ਵਿੱਚ ਕਿਤੇ ਵੀ "ਗੁਰੂ" ਸ਼ਬਦ ਨਹੀਂ ਬੋਲਿਆ ਗਿਆ ਜਿਵੇਂ ਕਿ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਵੀਡੀਓ ਕਲਿੱਪਾਂ ਵਿੱਚ ਦਿਖਾਇਆ ਜਾ ਰਿਹਾ ਹੈ। ਅਸਲ ਵਿੱਚ ਇਸ ਵੀਡੀਓ ਨਾਲ ਛੇੜ-ਛਾੜ ਕਰਕੇ ਇਸਨੂੰ ਤਕਨਾਲੋਜੀ ਨਾਲ ਤੋੜ ਮਰੋੜ ਕੇ ਅਪਲੋਡ ਕੀਤਾ ਗਿਆ ਹੈ, ਜਿਸ ਵਿੱਚ ਅਜਿਹੇ ਕੁਝ ਸ਼ਬਦ ਸ਼ਾਮਲ ਕੀਤੇ ਗਏ ਹਨ ਜੋ ਸ੍ਰੀਮਤੀ ਆਤਿਸ਼ੀ ਦੁਆਰਾ ਬੋਲੇ ਹੀ ਨਹੀਂ ਗਏ। 

Advertisement

Latest News

ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣੇ ਪਰਿਵਾਰਾਂ ਬਾਰੇ ਸੋਚਿਆ ਅਤੇ ਕਦੇ ਵੀ ਲੋਕਾਂ ਦੀ ਪਰਵਾਹ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣੇ ਪਰਿਵਾਰਾਂ ਬਾਰੇ ਸੋਚਿਆ ਅਤੇ ਕਦੇ ਵੀ ਲੋਕਾਂ ਦੀ ਪਰਵਾਹ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੇ ਉਦਯੋਗਿਕ ਵਿਕਾਸ ਲਈ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ; 6 ਚਲਾਨ ਕੱਟੇ
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ
ਸਮਾਜਿਕ ਵਿਕਾਸ ‘ਚ ਮਹਿਲਾਵਾਂ ਦਾ ਯੋਗਦਾਨ ਸਲਾਹੁਣਯੋਗ : ਡਿਪਟੀ ਕਮਿਸ਼ਨਰ
ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ 'ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ