ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ:ਰਾਜੇਸ਼ ਅੱਤਰੀ

ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ:ਰਾਜੇਸ਼ ਅੱਤਰੀ

ਮੋਗਾ, 1 ਅਗਸਤ
ਪੰਜਾਬ ਸਰਕਾਰ  ਦੇ  ਹੁਕਮਾਂ ਅਨੁਸਾਰ  ਅਤੇ   ਸਿਵਲ ਸਰਜਨ ਡਾ: ਰਾਜੇਸ਼ ਅੱਤਰੀ ਦੀ ਅਗਵਾਈ  ਹੇਠ ਸਿਹਤ ਵਿਭਾਗ ਮੋਗਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਹਫ਼ਤਾ 1 ਅਗਸਤ ਤੋਂ 7 ਅਗਸਤ 2024 ਤੱਕ ਮਨਾਇਆ ਜਾ ਰਿਹਾ  ਹੈ। ਡਾ: ਰਾਜੇਸ਼ ਅੱਤਰੀ ਸਿਵਲ ਸਰਜਨ ਨੇ ਦੱਸਿਆ ਗਿਆ ਕਿ ਮਹਿਲਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਹਰ ਸਾਲ ਇਹ ਜਾਗਰੂਕਤਾ ਹਫ਼ਤਾ ਮਨਾਇਆ ਜਾਂਦਾ ਹੈ।  ਉਨ੍ਹਾਂ ਦੱਸਿਆ ਕਿ ਇਸ ਵਾਰ ਥੀਮ ਪਾੜੇ ਨੂੰ ਖਤਮ ਕਰਕੇ ਸਾਰੇ ਬੱਚਿਆ ਨੂੰ ਮਾਂ ਦਾ ਦੁੱਧ ਪਿਲਾਉਣ ਲਈ ਸਹਾਇਤਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆ ਸਿਹਤ ਸੰਸਥਾਵਾਂ ਵਿੱਚ ਔਰਤਾਂ ਨੂੰ ਬੱਚੇ ਲਈ ਮਾਂ ਦਾ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਜਾਣਾ ਹੈ। ਇਸ ਤਰ੍ਹਾਂ ਪਿੰਡ ਪੱਧਰ ਉਤੇ ਏਐਨਐਮਜ਼ ਅਤੇ ਆਸ਼ਾ ਵਰਕਰਾਂ ਗਰਭਵਤੀ ਔਰਤਾਂ ਅਤੇ ਦੁੱਧ ਚੁਘਾਉਂਦੀਆਂ ਮਾਵਾਂ ਨੂੰ ਜਾਗਰੂਕ ਕੀਤਾ ਜਾਵੇ।  ਉਨ੍ਹਾਂ ਦੱਸਿਆ ਕਿ ਜਨਮ ਤੋਂ ਬਾਅਦ ਇੱਕ ਨਵਜਾਤ ਬੱਚੇ ਲਈ ਮਾਂ ਦਾ ਦੁੱਧ ਸਭ ਤੋਂ ਜਰੂਰੀ ਚੀਜ ਹੁੰਦਾ ਹੈ। ਬੱਚੇ ਨੂੰ ਪਹਿਲੇ 6 ਮਹੀਨੇ ਤੱਕ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਕਿਉਂਕਿ ਮਾਂ ਦੇ ਦੁੱਧ ਵਿੱਚ ਅਜਿਹੇ ਤੱਤ ਹੁੰਦੇ ਹਨ ਜੋ ਬੱਚੇ ਨੂੰ ਮਾਰੂ ਰੋਗਾਂ ਤੋਂ ਬਚਾਉਂਦਾ ਹੈ । ਉਨ੍ਹਾਂ ਕਿਹਾ ਕਿ 6 ਮਹੀਨੇ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਨਰਮ ਖੁਰਾਕ ਜਿਵੇਂ ਚਾਵਲ, ਖਿਚੜੀ, ਦਲੀਆ ਆਦਿ ਦੇਣਾ ਸ਼ੁਰੂ ਕਰਨ ਦੇਣਾ ਚਾਹੀਦਾ ਹੈ। ਸੰਤੁਲਿਤ ਖੁਰਾਕ ਤੋਂ ਇਲਾਵਾ 2 ਸਾਲ ਤੱਕ ਬੱਚੇ ਨੂੰ ਮਾਂ ਦਾ ਦੁੱਧ ਜਰੂਰ ਪਿਲਾਓ, ਜਿਸ ਨਾਲ ਬੱਚੇ ਅਤੇ ਮਾਂ ਵਿੱਚ ਆਪਸੀ ਪਿਆਰ ਵੱਧਦਾ ਹੈ।
ਡਾ: ਸਤਿੰਦਰ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ (ਕਾਰਜਕਾਰੀ) ਨੇ ਦੱਸਿਆ ਕਿ ਮਾਂ ਦੇ ਪਹਿਲੇ ਗਾੜੇ ਦੁੱਧ (ਬਹੁਲਾ) ਵਿੱਚ ਨਵ ਜੰਮੇ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਾਰੇ ਜਰੂਰੀ ਤੱਤ ਮੌਜੂਦ ਹੁੰਦੇ ਹਨ। ਮਾਂ ਦੇ ਦੁੱਧ ਵਿੱਚ ਐਂਟੀਬਾਡੀ ਮੌਜੂਦ ਹੁੰਦੇ ਹਨ, ਜੋ ਬੱਚੇ ਨੂੰ ਵਾਇਰਸ, ਬੈਕਟੀਰੀਆ ਅਤੇ ਰੋਗਾਂ ਨਾਲ ਲੜਨ ਦੀ ਸਮਰਥਾ ਵਧਾਉਂਦਾ ਹੈ ਅਤੇ ਬੱਚੇ ਦੇ ਇਮਊਨ ਸਿਸਟਮ ਨੂੰ ਮਜਬੂਤ ਕਰਦਾ ਹੈ।
ਇਸ ਮੌਕੇ ਡਾਕਟਰ ਸਿਮਰਤ ਖੋਸਾ ਗਾਇਨਾਕੋਲੋਜਿਸਟ  ਸਿਵਿਲ ਹਸਪਤਾਲ ਮੋਗਾ ਨੇ  ਦਸਿਆ ਕਿ ਮਾਂ ਦਾ ਦੁੱਧ ਬੱਚੇ ਨੂੰ ਕੁਪੋਸ਼ਨ ਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਨਾ ਸਿਰਫ਼ ਬੱਚੇ ਲਈ ਫਾਇਦੇਮੰਦ ਹੁੰਦਾ ਹੈ, ਸਗੋਂ ਔਰਤ ਨੂੰ ਵੀ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਵਰਗੀਆਂ ਬਿਮਾਰੀਆਂ ਹੋਣ ਦਾ ਖਤਰਾ ਘਟ ਜਾਂਦਾ ਹੈ। ਨਵ ਜੰਮੇ ਬੱਚੇ ਨੂੰ ਪੋਸ਼ਣ, ਸੁਰੱਖਿਆ ਅਤੇ ਪਿਆਰ ਦੀ ਲੋੜ ਹੁੰਦੀ ਹੈ, ਇਨ੍ਹਾਂ ਸਾਰੀਆਂ ਜਰੂਰਤਾਂ ਦੀ ਪੂਰਤੀ ਮਾਂ ਦਾ ਦੁੱਧ ਹੀ ਕਰਦਾ ਹੈ। ਇਸ ਮੌਕੇ ਜ਼ਿਲ੍ਹਾ  ਸਮੇਤ ਸਿਹਤ ਸਟਾਫ ਹਾਜਰ ਸੀ।

Tags:

Advertisement

Latest News

Asus ਨੇ ਇਸ ਹਫਤੇ ਭਾਰਤ ਵਿੱਚ ਤਿੰਨ ਨਵੇਂ AI-ਪਾਵਰਡ ਲੈਪਟਾਪ ਲਾਂਚ ਕੀਤੇ Asus ਨੇ ਇਸ ਹਫਤੇ ਭਾਰਤ ਵਿੱਚ ਤਿੰਨ ਨਵੇਂ AI-ਪਾਵਰਡ ਲੈਪਟਾਪ ਲਾਂਚ ਕੀਤੇ
New Delhi ,08 DEC,2024,(Azad Soch News):- Asus ਨੇ ਇਸ ਹਫਤੇ ਭਾਰਤ ਵਿੱਚ ਤਿੰਨ ਨਵੇਂ AI-ਪਾਵਰਡ ਲੈਪਟਾਪ ਲਾਂਚ ਕੀਤੇ ਹਨ,ਇਨ੍ਹਾਂ ਦੇ...
ਪੰਜਾਬੀਆਂ ਨੇ ਪੂਰੀ ਦੁਨੀਆਂ ਵਿੱਚ ਕਲਾ ਦੇ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ : ਕੁਲਤਾਰ ਸਿੰਘ ਸੰਧਵਾਂ
ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ
ਪੰਜਾਬ ਸਰਕਾਰ ਵੱਲੋਂ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਜਾਰੀ -ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ ਸਾਰਿਆਂ ਦਾ ਮੁੱਢਲਾ ਫਰਜ਼ :- ਡਾਕਟਰ ਕਵਿਤਾ ਸਿੰਘ
ਫਰੀਦਕੋਟ ਵਿਖੇ ਭਲਕੇ ਹੋਣਗੇ ਬਾਸਕਟਬਾਲ ਤੇ ਤਾਈਕਵਾਡੋ ਦੇ ਰਾਜ ਪੱਧਰੀ ਮੁਕਾਬਲੇ
ਸਪੀਕਰ ਸੰਧਵਾਂ ਨੇ ਵੱਖ-ਵੱਖ ਸਮਾਗਮਾਂ ਵਿਚ ਕੀਤੀ ਸ਼ਿਰਕਤ