ਰੈੱਡ ਕਰਾਸ ਭਵਨ ਵਿਖੇ ਫਸਟ ਏਡ ਟ੍ਰੇਨਿੰਗ ਸਬੰਧੀ ਕੈਂਪ ਦਾ ਆਯੋਜਨ
By Azad Soch
On
ਫਰੀਦਕੋਟ 12 ਮਈ () ਰੈੱਡ ਕਰਾਸ ਸੁਸਾਇਟੀ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਫਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਰੈੱਡ ਕਰਾਸ ਭਵਨ ਵਿਖੇ ਫਸਟ ਏਡ ਟ੍ਰੇਨਿੰਗ ਸਬੰਧੀ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਰੈੱਡ ਕਰਾਸ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਵਿੱਚ 30 ਸਿਖਿਆਰਥੀਆਂ ਨੇ ਭਾਗ ਲਿਆ।
ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਵਿੱਚ ਫਸਟ ਏਡ ਦੇ ਮੁੱਢਲੇ ਉਦੇਸ਼, ਸੀ.ਪੀ.ਆਰ, ਲਹੂ ਦੇ ਵਹਿਣ ਨੂੰ ਰੋਕਣ, ਬੇਹੋਸ਼ੀ, ਗਰਮੀ ਜਾ ਲੂ ਲੱਗਣ, ਹੱਡੀਆਂ ਦੇ ਟੁੱਟਣ ਸਬੰਧੀ, ਜਹਿਰੀਲੇ ਜੀਵ ਜੰਤੂਆ ਦੇ ਡੰਗਣ, ਫੱਟੜਾਂ ਅਤੇ ਮਰੀਜਾਂ ਨੂੰ ਸਹੀ ਤਰੀਕੇ ਨਾਲ ਫਸਟ ਏਡ ਦੇਣ ਦੀ ਟ੍ਰੇਨਿੰਗ ਫਸਟ ਏਡ ਲੈਕਚਰਾਰ ਸ਼੍ਰੀ ਰਾਜੀਵ ਮਲਿਕ ਦੁਆਰਾ ਦਿੱਤੀ ਗਈ। ਉਨ੍ਹਾਂ ਚਾਹਵਾਨ ਨੋਜਵਾਨਾਂ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਰਜਿਸ਼ਟਰੇਸ਼ਨ ਕਰਵਾਈ ਜਾਵੇ।
Tags:
Related Posts
Latest News
22 Jun 2025 09:44:55
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...