ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਕੀਤਾ ਫਲੈਗ ਮਾਰਚ

ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਕੀਤਾ ਫਲੈਗ ਮਾਰਚ

ਬਠਿੰਡਾ, 1 ਅਪ੍ਰੈਲ - ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਤੇ ਐੱਸ.ਐੱਸ.ਪੀ ਸ਼੍ਰੀ ਦੀਪਕ ਪਾਰੀਕ ਦੀ ਯੋਗ ਅਗਵਾਈ ਹੇਠ ਜਿਲ੍ਹੇ ਵਿੱਚ ਸ਼ਰਾਰਤੀ ਤੇ ਮਾੜੇ ਅਨਸਰਾਂ ਉੱਤੇ ਨਕੇਲ ਕੱਸਣ ਲਈ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ।

ਇਸ ਮੌਕੇ ਜਿਲਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਲੇ ਅੰਦਰ ਲੋਕ ਸਭਾ ਦੀਆਂ ਚੋਣਾਂ-2024 ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਫਲੈਗ ਮਾਰਚ ਸ਼ਹਿਰਾਂ ਕਸਬਿਆਂ ਤੋਂ ਇਲਾਵਾ ਪਿੰਡਾਂ ਤੱਕ ਪਹੁੰਚਾਇਆ ਜਾਵੇਗਾ।

        ਇਸ ਦੌਰਾਨ ਸ. ਜਸਪ੍ਰੀਤ ਸਿੰਘ ਨੇ ਜਿਲਾ ਵਾਸੀਆ ਨੂੰ ਪੁਰਜੋਰ ਅਪੀਲ ਕਰਦਿਆ ਕਿਹਾ ਕਿ ਸ਼ਹਿਰ ਅੰਦਰ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਮਿਲਦਾ ਹੈ ਤਾਂ ਜਿਲ੍ਹਾ ਪ੍ਰਸਾਸਨ ਦੇ ਧਿਆਨ ਚ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ। ਇਸ ਦੌਰਾਨ ਜਿਲਾ ਚੋਣ ਅਫਸਰ ਨੇ ਸਥਾਨਕ ਐਸਐਸਡੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚ ਬਣੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ।

ਇਸ ਮੌਕੇ ਐੱਸ.ਐੱਸ.ਪੀ ਸ਼੍ਰੀ ਦੀਪਕ ਪਾਰੀਕ ਨੇ ਕਿਹਾ ਕਿ ਪੀ.ਸੀ.ਆਰ ਵੱਲੋਂ ਦਿਨ-ਰਾਤ ਪੈਟਰੋਲਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਚੋਣਾਂ ਨੂੰ ਕਾਨੂੰਨ ਦੇ ਦਾਇਰੇ ਚ ਰਹਿ ਕੇ ਨਿਰਪੱਖ ਤੇ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ।

ਕੱਢੇ ਗਏ ਫਲੈਗ ਮਾਰਚ ਚ 3 ਐੱਸ.ਪੀ8 ਡੀ.ਐੱਸ.ਪੀ, 8 ਐੱਸ.ਐਚ.ਓਜਸੀ.ਏ.ਪੀ.ਐੱਫ.ਦੀਆਂ ਟੀਮਾਂ ਤੇ ਪੁਲਿਸ ਦੇ ਕਰੀਬ 500 ਕਰਮਚਾਰੀ ਆਦਿ ਹਾਜਰ ਸਨ। ਇਹ ਫਲੈਗ ਮਾਰਚ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮਾਡਲ ਟਾਊਨ ਫੇਸ-1ਘੋੜਾ ਚੌਂਕ, ਧੋਬੀ ਬਜਾਰਰੇਲਵੇ ਸਟੇਸ਼ਨ ਤੋਂ ਮਾਲ ਰੋਡ ਹੁੰਦਾ ਹੋਇਆ ਫਾਇਰ ਬ੍ਰਿਗੇਡ ਚੌਂਕ ਵਿਖੇ ਸਮਾਪਤ ਹੋਇਆ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ