ਏ.ਐਸ.ਆਈ. ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

 ਏ.ਐਸ.ਆਈ. ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਚੰਡੀਗੜ੍ਹ 27 ਜੂਨ : ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜਿਲ੍ਹਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਿਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੋਰ ਰਿਸ਼ਵਤ ਹਾਸਲ ਕੀਤੇ ਸਨ ਜਿਸ ਕਰਕੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਉੱਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸਹਿ-ਦੋਸ਼ੀ ਰਾਜਦੀਪ ਸਿੰਘ ਮੈਂਬਰ ਨੂੰ ਵਿਜੀਲੈਂਸ ਬਿਊਰੋ, ਯੂਨਿਟ ਬਠਿੰਡਾ ਵੱਲੋਂ ਗ੍ਰਿਫਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਏ.ਐਸ.ਆਈ. ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ