ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ

ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ

 ਚੰਡੀਗੜ੍ਹ, 29 ਅਪ੍ਰੈਲ: ਕਣਕ ਦੇ ਚੱਲ ਰਹੇ ਖਰੀਦ ਸੀਜ਼ਨ ਵਿੱਚ 858333.2 ਮੀਟਰਕ ਟਨ ਦੀ ਖਰੀਦ ਨਾਲ ਸੰਗਰੂਰ ਜ਼ਿਲ੍ਹਾ ਹੁਣ ਤੱਕ ਪਹਿਲੇ ਸਥਾਨ 'ਤੇ ਹੈ। ਇਸ ਤੋਂ ਬਾਅਦ 849614.1 ਮੀਟਰਕ ਟਨ ਖਰੀਦ ਨਾਲ ਪਟਿਆਲਾ ਦੂਜੇ ਸਥਾਨ 'ਤੇ, 760438.4 ਮੀਟਰਕ ਟਨ ਖਰੀਦ ਨਾਲ ਬਠਿੰਡਾ ਤੀਜੇ ਸਥਾਨ 'ਤੇ ਅਤੇ 721237.5 ਮੀਟਰਕ ਟਨ ਖਰੀਦ ਨਾਲ ਹਾਲ ਦੀ ਘੜੀ ਫਿਰੋਜ਼ਪੁਰ ਚੌਥੇ ਸਥਾਨ 'ਤੇ ਹੈ।

ਹੁਣ ਤੱਕ ਫ਼ਸਲ ਦੀ ਕੁੱਲ ਆਮਦ 110.74 ਲੱਖ ਮੀਟਰਕ ਟਨ ਹੋਈ ਹੈ, ਜਿਸ ਵਿੱਚੋਂ 108.24 ਲੱਖ ਮੀਟਰਕ ਟਨ ਖਰੀਦੀ ਜਾ ਚੁੱਕੀ ਹੈ।

ਖਰੀਦੀ ਗਈ ਕਣਕ ਵਿੱਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 107.26 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 98259.2 ਮੀਟਰਕ ਟਨ ਕਣਕ ਖਰੀਦੀ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਜਿੱਥੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੀਆਂ ਮੰਡੀਆਂ ਦਾ ਨਿੱਜੀ ਦੌਰਾ ਕਰ ਰਹੇ ਹਨ, ਉਥੇ ਹੀ ਉਹ ਸਫ਼ਲ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ-ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ ਹੈ।

ਭੁਗਤਾਨ ਦੇ ਮਾਮਲੇ ਵਿੱਚ 25000 ਕਰੋੜ ਰੁਪਏ ਤੋਂ ਵੱਧ ਦਾ ਘੱਟੋ-ਘੱਟ ਸਮਰਥਨ ਮੁੱਲ ਮਨਜ਼ੂਰ ਹੋ ਚੁੱਕਾ ਹੈ, ਜਿਸ ਵਿੱਚੋਂ 24000 ਕਰੋੜ ਰੁਪਏ ਤੋਂ ਵੱਧ ਰਾਸ਼ੀ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ 1897 ਖਰੀਦ ਕੇਂਦਰਾਂ ਅਤੇ ਲਗਭਗ 986 ਆਰਜ਼ੀ ਯਾਰਡਾਂ  ਦੇ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ।

 

Advertisement

Latest News

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ...
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ