ਫੂਡ ਸੇਫ਼ਟੀ ਅਧਿਕਾਰੀਆਂ ਨੇ ਮਠਿਆਈਆਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਫੂਡ ਸੇਫ਼ਟੀ ਅਧਿਕਾਰੀਆਂ ਨੇ ਮਠਿਆਈਆਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਫਿ਼ਰੋਜ਼ਪੁਰ, 9 ਅਕਤੂਬਰ 2025.

 ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾਨਿਰਦੇਸ਼ਾਂ ਤਹਿਤ ਡਾ. ਅਮਰਵੀਰ ਸਿੰਘ ਸਿੱਧੂ ਡੈਜੀਗਨੇਟਿਡ ਅਫਸਰ ਫੂਡ ਸੇਫਟੀ ਅਤੇ ਡਾ: ਸਰਬਜੀਤ ਕੌਰ ਫੂਡ ਸੇਫਟੀ ਅਫਸਰ ਵੱਲੋਂ ਬੀਤੇ ਦਿਨੀ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ  ਵਿਖੇ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਹਲਵਾਈਆਂ ਨੂੰ ਸਾਫ ਸਫਾਈ ਦਾ ਖਾਸ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਅਤੇ ਰਾ ਮਟਿਰੀਅਲ ਗੁਣਵੱਤਾ ਭਰਪੂਰ ਵਰਤਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। 

 ਉਨ੍ਹਾਂ ਹਲਵਾਈਆਂ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਸਾਫ ਸਫਾਈ, ਸਾਫ ਕੱਪੜੇ, ਦਸਤਾਨੇ, ਟੋਪੀ ਆਦਿ ਵਰਤਣ ਦੀ ਤਾੜਨਾ ਕੀਤੀ। ਇਸ ਦੌਰਾਨ ਹਲਵਾਈ ਦੁਕਾਨਦਾਰਾਂ ਦੇ ਲਾਇੰਸਸ/ ਰਜਿਸਟ੍ਰੇਸ਼ਨ ਦੀ ਚੈਕਿੰਗ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕਾ ਨਿਵਾਸੀਆਂ ਨੂੰ ਮਿਆਰੀ ਅਤੇ ਗੁਣਵੱਤਾ ਭਰਪੂਰ ਮਠਿਆਈਆਂ ਵੇਚਣ ਲਈ ਹਲਵਾਈਆਂ ਨੂੰ ਹਦਾਇਤ ਕੀਤੀ ਗਈ।  ਉਨ੍ਹਾਂ ਦੁਕਾਨਦਾਰਾ ਨੂੰ ਕਿਹਾ ਕਿ  ਫੂਡ ਸੇਫਟੀ ਸਟੈਡਰਡ ਐਕਟ 2006 ਦੇ ਤਹਿਤ ਫੂਡ ਲਾਇੰਸਸ ਲਿਆ ਜਾਵੇ ਅਤੇ ਬਿੱਲ ਬੁੱਕ ਤੇ ਲਾਇੰਸਸ/ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਲਿਖਿਆ ਜਾਵੇ ਅਤੇ ਮਠਿਆਈਆਂ ਵਿੱਚ ਉੱਚ ਕੁਆਲਟੀ ਦੇ ਮਨਜ਼ੂਰਸ਼ੁਦਾ ਰੰਗਾਂ ਦੀ ਹੀ ਵਰਤੋ ਕੀਤੀ ਜਾਵੇ। ਮੁਨੱਖੀ ਖਪਤ ਵਾਲੇ ਪਦਾਰਥਾਂ ਦੀ ਸੁੱਧਤਾਂ ਨੂੰ ਜਾਣਨ ਲਈ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਖੇ ਅਲੱਗਅਲੱਗ ਸਥਾਨਾਂ ਤੋਂ 11 ਸੈਂਪਲ ਭਰੇ ਗਏ ਅਤੇ ਦੁਕਾਨਾਂ ਦੀਆਂ ਇੰਨਸਪੈਕਸ਼ਨਾਂ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿਸੇ ਵੀ ਤਰ੍ਹਾਂ ਦੀ ਮਲਾਵਟ  ਕਰਨ ਵਾਲੇ ਨੂੰ ਬਖਸਿ਼ਆ ਨਹੀਂ ਜਾਵੇਗਾ ਅਤੇ ਫੂਡ ਸੇਫਟੀ ਸਟੈਡਰਡ ਐਕਟ 2006 ਨੂੰ ਸਖਤੀ ਨਾਲ ਲਾਗੂ ਕੀਤਾ ਜਵੇਗਾ। 

Advertisement

Latest News

ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ
ਪਟਿਆਲਾ, 16, ਮਈ, 2026, (ਆਜ਼ਾਦ ਸੋਚ ਨਿਊਜ਼):-  ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਹੁੰਦਾ...
ਦਿੱਲੀ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਬਹੁਤ ਹੀ ਸਖ਼ਤ ਅਤੇ ਵੱਡਾ ਫੈਸਲਾ ਲਿਆ ਹੈ
ਹਰਿਆਣਾ ਸਰਕਾਰ ਨੇ ਰਾਜ ਭਰ ਵਿੱਚ ਕਾਮਨ ਸਰਵਿਸ ਸੈਂਟਰਾਂ ਰਾਹੀਂ ਕਿਸਾਨ ਰਜਿਸਟ੍ਰੇਸ਼ਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਹਲਕੀ ਬਾਰਿਸ਼ ਤੋਂ ਬਾਅਦ,ਮੌਸਮ ਇੱਕ ਵਾਰ ਫਿਰ ਪੂਰੀ ਤਰ੍ਹਾਂ ਖੁਸ਼ਕ ਹੋ ਗਿਆ ਹੈ
ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਸੁਬਾਨਾ ਪਿੰਡ ਵਿਚ ਇਕ ਨੌਜਵਾਨ ਦਾ ਗੋ*ਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ
ਆਕਲੈਂਡ ਦੇ ਪੰਜਾਬੀ ਸਿੱਖ ਪਰਵਾਰ ਨਾਲ ਸਬੰਧਤ ਫੁੱਟਬਾਲਰ ਸਰਪ੍ਰੀਤ ਸਿੰਘ ਦੀ ਫ਼ੀਫ਼ਾ ਵਿਸ਼ਵ ਕੱਪ 2026 ਲਈ ਨਿਊਜ਼ਲੀਂਡ ਦੀ ਆਲ ਵ੍ਹਾਈਟਸ ਫ਼ੀਫ਼ਾ ਵਿਸ਼ਵ ਟੀਮ ਵਿਚ ਚੋਣ ਹੋ ਗਈ ਹੈ
ਕੇਂਦਰ ਸਰਕਾਰ ਅਤੇ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ