ਫੂਡ ਸੇਫ਼ਟੀ ਟੀਮ ਨੇ ਖਾਧ ਪਦਾਰਥਾਂ ਦੇ 6 ਨਮੂਨੇ ਭਰੇ

ਫੂਡ ਸੇਫ਼ਟੀ ਟੀਮ ਨੇ ਖਾਧ ਪਦਾਰਥਾਂ ਦੇ 6 ਨਮੂਨੇ ਭਰੇ

ਜਲੰਧਰ, 12 ਮਈ :

                              ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਦੀ ਅਗਵਾਈ ਵਿੱਚ ਫੂਡ ਸੇਫ਼ਟੀ ਟੀਮ, ਜਿਸ ਵਿੱਚ ਫੂਡ ਸੇਫ਼ਟੀ ਅਫ਼ਸਰ ਮੂਕੁਲ ਗਿੱਲ ਵੀ ਸ਼ਾਮਿਲ ਸਨ, ਵਲੋਂ ਅੱਜ ਲਾਡੋਵਾਲੀ ਰੋਡ, ਮਾਡਲ ਹਾਊਸ, ਸ਼ਹੀਦ ਊਧਮ ਸਿੰਘ ਨਗਰ ਵਿਖੇ ਵੱਖ-ਵੱਖ ਥਾਵਾਂ ’ਤੇ ਜਾਂਚ ਮੁਹਿੰਮ ਚਲਾ ਕੇ ਖਾਣ-ਪੀਣ ਦੇ ਪਦਾਰਥਾਂ ਦੇ 6 ਨਮੂਨੇ ਭਰੇ ਗਏ।

                              ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਵਾਸੀਆਂ ਲਈ ਸਾਫ਼ ਸੁਥਰੇ ਤੇ ਗੁਣਵੱਤਾ ਭਰਪੂਰ ਖਾਧ ਪਦਾਰਥਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਤਹਿਤ ਅੱਜ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਰੋਸਟਿਡ ਬਰਫ਼ੀ, ਤਿਆਰ ਦਾਲਾਂ ਤੇ ਚਾਹ, ਰੱਸ, ਮਸਾਲੇ ਅਤੇ ਫ਼ਲਾਂ ਆਦਿ ਦੇ ਨਮੂਨੇ ਲਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਮੂਨਿਆਂ ਨੂੰ ਅਗਲੇਰੀ ਜਾਂਚ ਲਈ ਲੈਬਾਰਟੀ ਭੇਜਿਆ ਜਾ ਰਿਹਾ ਹੈ।

                              ਸਹਾਇਕ ਕਮਿਸ਼ਨਰ ਡਾ.ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ। ਉਨ੍ਹਾਂ ਖਾਣ-ਪੀਣ ਵਾਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਖ਼ਪਤਕਾਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਾਫ਼-ਸੁਥਰੇ ਤੇ ਗੁਣਵੱਤਾ ਭਰਪੂਰ ਖਾਧ ਪਦਾਰਥ ਹੀ ਬਣਾਏ ਤੇ ਵੇਚੇ ਜਾਣ। ਉਨ੍ਹਾਂ ਦੱਸਿਆ ਕਿ ਖਾਧ ਪਦਾਰਥਾਂ ਵਿੱਚ ਮਿਲਾਵਟ ਕਰਨ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੁੂੰ ਵੀ ਅਪੀਲ ਕੀਤੀ ਕਿ ਸ਼ੁੱਧ ਤੇ ਗੁਣਵੱਤਾ ਭਰਪੂਰ ਖਾਧ ਪਦਾਰਥਾਂ ਪ੍ਰਤੀ ਸੁਚੇਤ ਰਹਿਣ ਤੇ ਜੇਕਰ ਖਾਧ ਪਦਾਰਥਾਂ ਵਿੱਚ ਮਿਲਾਵਟ ਸਬੰਧੀ ਕੋਈ ਸ਼ੱਕੀ ਗਤੀਵਿਧੀ ਧਿਆਨ ਵਿੱਚ ਆਉਂਦੀ ਹੈ, ਤਾਂ ਉਸ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ