ਪੰਜਾਬ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਟੈਂਡਰ ਨੀਤੀ ਲਾਗੂ: ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਵੱਡਾ ਐਲਾਨ

ਪੰਜਾਬ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਟੈਂਡਰ ਨੀਤੀ ਲਾਗੂ: ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਵੱਡਾ ਐਲਾਨ


ਚੰਡੀਗੜ੍ਹ, 10 ਮਈ:


ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਨਾਉਣ ਅਤੇ ਉਨ੍ਹਾਂ ਦੇ ਰੱਖ ਰਖਾਵ ਨੂੰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਵੀਂ ਟੈਂਡਰ ਨੀਤੀ ਲਾਗੂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ  ਰਾਜ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ, ਬਿਹਤਰ ਅਤੇ ਟਿਕਾਊ ਤਰੀਕੇ ਨਾਲ ਵਿਕਸਿਤ ਕਰਨ ਲਈ ਪੰਜਾਬ ਸਰਕਾਰ ਨੇ ਸੜਕਾਂ ਦੀ ਉਸਾਰੀ ਲਈ ਕੀਤੇ ਜਾਣ ਵਾਲੇ ਟੈਂਡਰ ਵਿਚ ਲੰਮੀ ਮਿਆਦ ਤਕ ਰੱਖ ਰਖਾਉ ਦਾ ਉਪਬੰਧ ਕੀਤਾ ਗਿਆ ਹੈ ਜਿਸ ਨਾਲ ਸੂਬਾ ਵਾਸੀਆਂ, ਠੇਕੇਦਾਰਾਂ ਅਤੇ ਮਹਿਕਮੇ ਨੂੰ ਫਾਇਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਨਵੇਂ ਉਪਬੰਧ ਨਾਲ ਸੜਕਾਂ ਦੀ ਸਮੇਂ ਸਿਰ ਅਤੇ ਤੁਰੰਤ ਰਿਪੇਅਰ ਨਾਲ ਲੋਕਾਂ ਨੂੰ ਚੰਗੀ ਸੜਕ ਮਿਲੇਗੀ ਨਾਲ ਹੀ ਠੇਕੇਦਾਰ ਆਪਣੇ ਰੱਖ ਰਖਾਵ ਦੀ ਪਲਾਨਿੰਗ ਕਰ ਸਕੇਗਾ ਅਤੇ ਮਹਿਕਮੇ ਨੂੰ ਬਾਰ ਬਾਰ ਟੈਂਡਰ ਲਾਉਣ ਦੀ ਪ੍ਰੀਕਿਰਿਆ ਤੋਂ ਰਾਹਤ ਮਿਲੇਗੀ।

 ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਰੋਡ ਨੈੱਟਵਰਕ ਦਾ 85% ਹਿੱਸਾ ਪੇਂਡੂ ਸੜਕਾਂ ਜਾਂ ਲਿੰਕ ਸੜਕਾਂ ਦਾ ਹੈ। ਇਹ ਸੜਕਾਂ ਪੰਜ਼ਾਬ ਦੇ ਪਿੰਡਾਂ ਨੂੰ ਮੰਡੀਆਂ, ਸਕੂਲਾਂ/ਕਾਲਜਾਂ, ਹਸਪਤਾਲਾਂ ਅਤੇ ਸ਼ਹਿਰਾਂ ਨਾਲ ਜੋੜਨ ਦਾ ਅਹਿਮ ਕੰਮ ਕਰਦੀਆਂ ਹਨ। ਪੰਜਾਬ ਰਾਜ ਦੇ ਅਰਥਚਾਰੇ ਵਿੱਚ ਇਨ੍ਹਾਂ ਸੜਕਾਂ ਦਾ ਅਹਿਮ ਰੋਲ ਹੈ।

ਉਨ੍ਹਾਂ ਕਿਹਾ ਕਿ ਸਪੈਸ਼ਲ ਰਿਪੇਅਰ ਸਣੇ ਲੰਮੀ ਮਿਆਦ ਦੇ ਉਪਬੰਧ ਸਾਰੀਆਂ ਧਿਰਾਂ ਲਈ  ਲਾਹੇਵੰਦ ਹੱਲ ਹੈ। ਇਸ ਤੋਂ ਇਲਾਵਾ ਸਰਕਾਰ ਵੀ ਬਜਟ ਉਪਬੰਧਾਂ ਵਿੱਚ ਖੁੱਲ੍ਹੇ ਫੰਡ ਉਪਲਬੱਧ ਕਰਵਾ ਰਹੀ ਹੈ।ਜਨਤਾ ਦੀ ਕਮਾਈ ਦੇ ਇੱਕ ਇੱਕ ਪੈਸੇ ਦਾ ਸਹੀ ਅਤੇ ਆਮ ਲੋਕਾਂ ਦੀ ਉਮੀਦਾਂ ਮੁਤਾਬਿਕ ਇਸਤੇਮਾਲ ਹੀ ਸਾਡੀ ਸਰਕਾਰ ਦਾ ਮੁੱਖ ਟੀਚਾ ਹੈ।  

ਸ.ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2022-23, 2023-24 ਅਤੇ 2024-25 ਲਈ ਡਿਊ ਸੜਕਾਂ ਦੀ ਸਪੈਸ਼ਲ ਰਿਪੇਅਰ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਵਿਚ ਲੋਕ ਨਿਰਮਾਣ ਵਿਭਾਗ ਅਧੀਨ ਪੈਂਦੀਆਂ 6015 ਕਿ:ਮੀ: ਲੰਬਾਈ ਦੀਆਂ 2615 ਲਿੰਕ ਸੜਕਾਂ ਨੂੰ 1188 ਕਰੋੜ ਰੁਪਏ ਨਾਲ ਰਿਪੇਅਰ ਕਰਨ ਦਾ ਟੀਚਾ ਸਰਕਾਰ ਵੱਲੋਂ ਮਿਥਿਆ ਗਿਆ ਹੈ। ਇਸ ਪ੍ਰਾਜੈਕਟ ਵਿਚ ਇਨ੍ਹਾਂ ਲਿੰਕ ਸੜਕਾਂ ਦਾ ਪੰਜ ਸਾਲਾ ਲਈ ਮੈਂਟੀਨੈਂਸ (ਰੱਖ-ਰਖਾਵ) ਵੀ ਸਬੰਧਤ ਠੇਕੇਦਾਰ ਵੱਲੋਂ ਹੀ ਕੀਤਾ ਜਾਣਾ ਹੈ।
ਇਸ ਸਬੰਧ ਵਿੱਚ ਮੁਢਲੇ ਪ੍ਰਾਜੈਕਟ ਵੱਜੋਂ ਪੰਜਾਬ ਦੇ ਦੋ ਜਿਲ੍ਹੇ ਬਰਨਾਲਾ ਅਤੇ ਪਠਾਨਕੋਟ ਦੀਆਂ 94 ਸੜਕਾਂ ਜਿਨ੍ਹਾਂ ਦੀ ਲੰਬਾਈ 2096 ਕਿਲੋਮੀਟਰ ਹੈ, ਦੀ ਸਪੈਸ਼ਲ ਰਿਪੇਅਰ ਸਣੇ ਲੰਮੀ ਮਿਆਦ ਦੇ ਉਪਬੰਧਾਂ ਲਈ ਟੈਂਡਰ ਕਾਲ ਕੀਤੇ ਜਾ ਚੁੱਕੇ ਹਨ। ਇਨ੍ਹਾਂ ਸੜਕਾਂ ਦੀ ਲੰਮੀ ਮਿਆਦ ਦੀ ਰਿਪੇਅਰ ਸਣੇ ਸਪੈਸ਼ਲ ਰਿਪੇਅਰ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ ਅਤੇ ਰਾਜ ਦੀ ਰਹਿੰਦੀਆਂ ਲਿੰਕ ਸੜਕਾਂ ਤੇ ਵੀ ਅਜਿਹੇ ਉਪਬੰਧਾਂ ਅਧੀਨ ਸਪੈਸ਼ਲ ਰਿਪੇਅਰ ਦੇ ਕੰਮਾਂ ਨੂੰ ਨਿਸਚਿਤ ਸਮੇਂ ਦੇ ਅੰਦਰ ਮੁਕੰਮਲ ਕਰ ਦਿੱਤਾ ਜਾਵੇਗਾ

Tags:

Related Posts

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ