ਨਰਮੇ ਦੀ ਸਫਲ ਕਾਸ਼ਤ ਲਈ ਬਿਜਾਈ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇ : ਡਾ.ਅਮਰੀਕ ਸਿੰਘ

ਨਰਮੇ ਦੀ ਸਫਲ ਕਾਸ਼ਤ ਲਈ ਬਿਜਾਈ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇ : ਡਾ.ਅਮਰੀਕ ਸਿੰਘ

ਫਰੀਦਕੋਟ :18 ਮਈ 2024

 

 ਜ਼ਿਲਾ ਫਰੀਦਕੋਟ ਵਿੱਚ ਨਰਮੇ ਦੀ ਫਸਲ ਦੀ ਪੁਨਰ ਸੁਰਜੀਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਕਿਸਾਨਾਂ ਨੂੰ ਨਰਮੇ ਦੀ ਕਾਸ਼ਤਕਾਰੀ ਤਕਨੀਕਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਅਤੇ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਬਲਾਕ ਕੋਟਕਪੂਰਾ ਦੇ ਪਿੰਡ ਖਾਰਾ ਵਿੱਚ ਨਰਮੇ ਦੇ ਲਗਾਏ ਜਾ ਰਹੇ ਪ੍ਰਦਰਸ਼ਨੀ ਪਲਾਟਾਂ ਅਤੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਬਿਜਾਈ ਦਾ ਜਾਇਜਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਨੇ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਦੇ ਨਾਲ ਪਰਮਿੰਦਰ ਸਿੰਘ ,ਲਖਵੀਰ ਸਿੰਘ ,ਹਰਜਿੰਦਰ ਸਿੰਘ ਖੇਤੀ ਉਪ ਨਿਰੀਖਕ ਸਨ। 

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ  ਕਿਸਾਨਾਂ ਨੂੰ ਝੋਨੇ ਹੇਠੋਂ ਰਕਬਾ ਕੱਢ ਕੇ ਨਰਮੇ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਨਰਮੇ ਦੀ ਕਾਸ਼ਤ ਘਟ ਪਾਣੀ ਇਲਾਕਿਆਂ ਵਿਚ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਕਾਸ਼ਤ ਲਈ ਬਹੁਤ ਵੱਡੀ ਮਾਤਰਾ ਵਿਚ ਪਾਣੀ ਦੀ ਜ਼ਰੂਰਤ ਪੈਂਦੀ ਹੈ ਜਦ ਕਿ ਨਰਮਾ ਘਟ ਪਾਣੀ ਨਾਲ ਵੀ ਹੋ ਜਾਂਦਾ ਹੈ। ਉਨਾਂ ਕਿਹਾ ਕਿ ਪਿਛਲੇ ਸਾਲ ਮੌਸਮੀ ਖਰਾਬੀ ਦੇ ਕਾਰਨ ਨਰਮੇ ਦੀ ਫਸਲ ਦੀ ਪੈਦਾਵਰ ਘੱਟ ਮਿਲੀ ਸੀ। ਜਿਸ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਸੀ । ਉਨਾਂ ਕਿਹਾ ਕਿ ਨਰਮੇ ਦੀ ਫਸਲ ਨੂੰ ਮੁੱਖ ਤੌਰ ਤੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਨਾਮੀ ਕੀਟ ਨੁਕਸਾਨ ਪਹੁੰਚਾਉਂਦੇ ਹਨ ,ਜਿਨ੍ਹਾਂ ਦੀ ਰੋਕਥਾਮ ਲਈ ਸਮੇਂ ਸਿਰ ਨਿਗਰਾਨੀ ਕਰਨੀ ਬਹੁਤ ਜ਼ਰੂਰੀ ਹੁੰਦੀ ਹੈ।  ਉਨਾਂ ਕਿਹਾ ਕਿ ਨਰਮੇ ਦੀ ਕਾਸਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀ ਬਿਜਾਈ 15 ਮਈ  ਤੱਕ ਕਰ ਲੈਣ ਲਈ ਸਿਫਾਰਸ਼ ਕੀਤੀ ਜਾਂਦੀ  ਹੈ, ਪਰ ਇਸ ਵਾਰ ਕਣਕ ਦੀ ਕਟਾਈ ਪਿਛੇਤੀ ਹੋਣ ਕਾਰਨ ਨਰਮੇ ਦੀ ਬਿਜਾਈ ਵੀ ਪੱਛੜ ਗਈ ਹੈ।

ਉਨਾਂ ਕਿਹਾ ਕਿ ਕਿਸੇ ਕਿਸਮ ਦੀ ਸਮੱਸਿਆ ਤੋਂ ਬਚਣ ਲਈ ਨਰਮੇ ਦੀ ਬਿਜਾਈ ਜਲਦ ਤੋਂ ਜਲਦ ਮੁਕੰਮਲ ਕਰ ਲੈਣੀ ਚਾਹੀਦੀ ਹੈ ।ਉਨਾਂ ਦੱਸਿਆ ਨਰਮੇ ਦੀ ਕਾਸ਼ਤ ਲਈ ਖਾਦਾਂ ਦੀ ਵਰਤੋਂ  ਮਿੱਟੀ ਪਰਖ ਰਿਪੋਰਟ ਦੇ ਅਧਾਰ ਤੇ ਹੀ ਕਰਨੀ ਚਾਹੀਦੀ ਹੈ ।  ਉਨਾਂ ਕਿਹਾ ਕਿ ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਖਾਰਾ ਨੂੰ ਨਰਮੇ ਦੀ ਕਾਸ਼ਤ ਲਈ ਨਮੂਨੇ ਦੇ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ । ਉਨਾਂ ਦੱਸਿਆ ਕਿ ਇਨਾਂ ਪਿੰਡਾਂ ਵਿਚ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਤਕਨੀਕ ਪੱਖੋ ਹਰ ਮਦਦ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਨਾਂ ਪਿੰਡਾਂ ਦੇ ਖੇਤਾਂ ਦੀ ਮਿੱਟੀ ਦੇ ਨਮੂਨੇ  ਲਏ ਗਏ ਹਨ ਅਤੇ ਪ੍ਰਯੋਗਸ਼ਾਲਾ ਵਿਚ ਪਰਖ ਕਰਕੇ ਕਿਸਾਨਾਂ ਨੂੰ ਰਿਪੋਰਟ ਦੇ ਅਧਾਰ ਤੇ ਖਾਦਾਂ  ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕੀ ਆਤਮਾ ਤਹਿਤ ਪਿੰਡ ਖਾਰਾ  ਵਿੱਚ ਫਾਰਮ ਸਕੂਲ ਲਗਾਏ ਜਾ ਰਹੇ ਹਨ ਤਾਂ ਜੋ ਨਰਮੇ ਦੀ ਕਾਸਤ ਨੂੰ ਪੁਨਰਸੁਰਜੀਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਬਿਜਾਈ ਤੋਂ ਲੈ ਕੇ ਛੱਟੀਆਂ ਦੀ ਸੰਭਾਲ ਤੱਕ ਲਗਾਈਆਂ ਜਾਣ ਵਾਲੀਆਂ ਛੇ ਕਲਾਸਾਂ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀਬਾੜੀ ਮਾਹਿਰਾਂ ਵੱਲੋਂ ਹਰ ਪੱਖੋਂ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ।

ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ  ਨਰਮੇ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਇੱਕ ਲਿਟਰ ਪੈਂਡੀਮੈਥਾਲੀਨ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਦੇ ਘੋਲ ਵਿੱਚ ਬਿਜਾਈ ਤੋਂ 24 ਘੰਟਿਆਂ ਦੇ ਵਿੱਚ ਛਿੜਕਾਅ ਕਰ ਦੇਣਾ ਚਾਹੀਦਾ। ਡਾ. ਗੁਰਮਿੰਦਰ ਸਿੰਘ ਬਰਾੜ  ਨੇ ਨਰਮੇ ਦੀ ਕਾਸ਼ਤ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ।

ਇਸ ਮੌਕੇ ਡਾ ਨਿਸ਼ਾਨ ਸਿੰਘ ਡਾ ਜਸਵੰਤ ਸਿੰਘ ,ਰਾਜਾ ਸਿੰਘ ,ਕਿਸਾਨ ਗੁਰਬਚਨ ਸਿੰਘ ਅਤੇ ਕਿਸਾਨ ਹਾਜ਼ਰ ਸਨ।

Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ