ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਨੂੰ ਮੁਠਭੇੜ ਉਪਰੰਤ ਕੀਤਾ ਕਾਬੂ-ਐਸਐਸਪੀ

ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਨੂੰ ਮੁਠਭੇੜ ਉਪਰੰਤ ਕੀਤਾ ਕਾਬੂ-ਐਸਐਸਪੀ

ਫਰੀਦਕੋਟ 14 ਮਾਰਚ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁਹਿੰਮ ਦੀ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਲਗਾਤਾਰ ਅਪਰਾਧਿਕ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਟੀ ਗੈਗਸਟਰ ਟਾਸਕ ਫੋਰਸ ਅਤੇ ਸੀ.ਆਈ.ਏ ਜੈਤੋ ਦੇ ਇੱਕ ਸਾਝੇ ਆਪਰੇਸ਼ਨ ਵਿੱਚ ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਗੁਰਵਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਭਾਨਗੇਰੀਆ, ਮੋਗਾ ਨੂੰ  ਪਿੰਡ ਘੁਗਿਆਣਾ ਤੋ ਸਾਦਿਕ ਨਜਦੀਕ ਮੁਠਭੇੜ ਤੋ ਬਾਅਦ ਕਾਬੂ ਕੀਤਾ ਗਿਆ। ਇਹ ਜਾਣਕਾਰੀ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦਿੱਤੀ।
ਉਹਨਾਂ ਦੱਸਿਆ ਕਿ ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਜਿਸ ਉੱਪਰ ਕਤਲ ਅਤੇ ਅਸਲੇ ਐਕਟ ਤਹਿਤ ਮੁਕੱਦਮੇ ਦਰਜ ਰਜਿਸਟਰ ਹਨ, ਸੂਚਨਾ ਮਿਲੀ ਸੀ ਕਿ ਉਹ ਫਰੀਦਕੋਟ ਦੇ ਏਰੀਆਂ ਵਿੱਚ ਘੁੰਮ ਰਿਹਾ ਹੈ। ਜਿਸ ਤੇ ਏ.ਜੀ.ਟੀ.ਐਫ ਅਤੇ ਸੀ.ਆਈ.ਏ ਜੈਤੋ ਵੱਲੋਂ ਪਿੰਡ ਘੁਗਿਆਣਆ ਤੋ ਸਾਦਿਕ ਰੋਡ ਤੇ ਨਾਕਾ ਲਗਾਇਆ ਹੋਇਆ ਸੀ,ਉਸ ਸਮੇ ਇਹ ਦੋਸ਼ੀ ਮੋਟਰਸਾਈਕਲ ਪਰ ਆਉਦਾ ਦਿਖਾਈ ਦਿੱਤਾ, ਜਿਸਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨਾਂ ਨੇ ਪੁਲਿਸ ਟੀਮ ਉੱਪਰ 02 ਫਾਇਰ ਕੀਤੇ ਜਿਸ ਦੌਰਾਨ ਇਸਦਾ ਮੋਟਰਸਾਈਕਲ ਵੀ ਡਿੱਗ ਪਿਆ। ਜਿਸ ਦੇ ਜਵਾਬ ਵਿੱਚ ਪੁਲਿਸ ਨੇ ਆਤਮਰੱਖਿਆ ਵਿੱਚ ਕਾਰਵਾਈ ਕਰਦਿਆ ਜਵਾਬੀ ਫਾਇਰਿੰਗ ਕੀਤੀ। ਜਿਸ ਵਿੱਚ ਇਹ ਮੁਲਜਮ ਜਖਮੀ ਹੋ ਗਿਆ।
 
ਉਹਨਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਇਸ ਤੋ ਇੱਕ ਪਿਸਟਲ,.30 ਬੋਰ ਅਤੇ ਅਤੇ 04 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ, ਇਸ ਦੇ ਨਾਲ ਹੀ ਇਸ ਵੱਲੋ ਵਰਤਿਆ ਗਿਆ ਮੋਟਰਸਾਈਕਲ ਵੀ ਜਬਤ ਕੀਤਾ ਗਿਆ ਹੈ, ਜਿਸ ਉੱਪਰ ਸਵਾਰ ਹੋ ਕੇ ਆ ਰਿਹਾ ਸੀ।
ਮਨਪ੍ਰੀਤ ਸਿੰਘ ਉਰਫ਼ ਮਨੀ ਜੋ ਕਿ ਮਿਤੀ 19-02-2025 ਨੂੰ ਪਿੰਡ ਕਪੂਰਾ ਜ਼ਿਲ੍ਹਾ ਮੋਗਾ ਵਿਖੇ ਕਤਲ ਵਿੱਚ ਸ਼ਮੂਲੀਅਤ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 18 ਮਿਤੀ 20-02-2025 ਅ/ਧ 103, 109, 61 ਬੀ.ਐਨ.ਐਸ 25(6), 25(7), 25(8) ਅਸਲਾ ਐਕਟ ਥਾਣਾ ਮਹਿਣਾ ਜ਼ਿਲ੍ਹਾ ਮੋਗਾ ਦਰਜ ਕੀਤਾ ਗਿਆ ਸੀ ਅਤੇ ਇਸ ਦੇ ਨਾਲ ਹੀ ਇਹ ਵਿਅਕਤੀ ਮਿਤੀ 26-02-2025 ਨੂੰ ਰਾਜਾ ਢਾਬਾ ਜਗਰਾਓ ਵਿਖੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 41 ਮਿਤੀ 27-02-2025 ਅ/ਧ 125 ਬੀ.ਐਨ.ਐਸ 25 ਅਸਲਾ ਐਕਟ ਥਾਣਾ ਸਿਟੀ ਜਗਰਾਓ, ਜਿਲਾ ਲੁਧਿਆਣਾ ਦਰਜ ਰਜਿਸਟਰ ਕੀਤਾ ਗਿਆ ਸੀ।
ਐਸਐਸਪੀ ਡਾ.ਪ੍ਰੱਗਿਆਜੈਨ ਨੇ ਦੱਸਿਆ ਕਿ ਇਸ ਵਿਅਕਤੀ ਦਾ ਪਿਛੋਕੜ ਅਪਰਾਧਿਕ ਹੈ ਅਤੇ ਇਹ ਦਵਿੰਦਰ ਬੰਬੀਹਾ ਗੈਗ ਦਾ ਐਕਟਿਵ ਮੈਬਰ ਹੈ। ਇਸ ਦੇ ਖਿਲਾਫ ਪਹਿਲਾ ਹੀ ਹੇਠ ਲਿਖੇ ਮੁਕੱਦਮੇ ਦਰਜ ਰਜਿਸਟਰ ਹਨ।
1) ਮੁਕੱਦਮਾ ਨੰਬਰ 175 ਮਿਤੀ 13.10.2020 ਅ/ਧ 307, 364, 379B, 427, 506, 148, 149, 323 ਆਈ.ਪੀ.ਸੀ., 25, 27, 54, 59 ਅਸਲਾ ਐਕਟ ਥਾਣਾ ਸਿਟੀ ਸਾਊਥ ਮੋਗਾ, ਜਿਲਾ ਮੋਗਾ,ਪੰਜਾਬ।
2) ਮੁਕੱਦਮਾ ਨੰਬਰ 131 ਮਿਤੀ 24.12.2022 ਅ/ਧ 25 ਆਰਮਜ਼ ਐਕਟ, ਥਾਣਾ ਮਹਿਣਾ, ਜਿਲਾ.
ਮੋਗਾ, ਪੰਜਾਬ।
3) ਮੁਕੱਦਮਾ ਨੰਬਰ 70 ਮਿਤੀ 10.09.2024 ਅਧੀਨ ਧਾਰਾ 25 ਆਰਮਜ਼ ਐਕਟ, ਥਾਣਾ ਮਹਿਣਾ, ਜਿਲਾ ਮੋਗਾ, ਪੰਜਾਬ।
4) ਮੁਕੱਦਮਾ ਨੰਬਰ 83 ਮਿਤੀ 11.10.2024 ਅਧੀਨ ਧਾਰਾ 15 ਆਰਮਜ਼ ਐਕਟ, ਥਾਣਾ ਮਹਿਣਾ, ਜਿਲਾ ਮੋਗਾ, ਪੰਜਾਬ।
5) ਮੁਕੱਦਮਾ ਨੰਬਰ 18 ਮਿਤੀ 20.02.2025 ਅਧੀਨ ਧਾਰਾ 103, 109, 61 ਬੀ.ਐਨ.ਐਸ, 25 (6), 25 (7), 25(8) ਅਸਲਾ ਐਕਟ, ਥਾਣਾ ਮਹਿਣਾ, ਜਿਲਾ ਮੋਗਾ, ਪੰਜਾਬ।
6) ਮੁਕੱਦਮਾ ਨੰਬਰ 41 ਮਿਤੀ. 27.02.2025 ਅਧੀਨ ਧਾਰਾ 125 BNS,  25 ਅਸਲਾ ਐਕਟ, ਥਾਣਾ ਸਿਟੀ ਜਗਰਾਉਂ, ਜ਼ਿਲ੍ਹਾ ਲੁਧਿਆਣਾ ਦਿਹਾਤੀ, ਪੰਜਾਬ।
Tags:

Advertisement

Latest News

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਸੈਂਕੜੇ ਅਕਾਲੀ ਅਤੇ ਕਾਂਗਰਸੀ ਆਗੂ ਤੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਸੈਂਕੜੇ ਅਕਾਲੀ ਅਤੇ ਕਾਂਗਰਸੀ ਆਗੂ ਤੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ
Dera Baba Nanak,07,FEB,2026,(Azad Soch News):-  ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ...
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਮੁਜ਼ੱਫਰਾਬਾਦ (ਪੀਓਕੇ) ਵਿੱਚ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਸ਼ਮੀਰ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਹੈ
ਪਟਨਾ ਪੁਲਿਸ ਨੇ ਸ਼ੁੱਕਰਵਾਰ ਰਾਤ ਲਗਭਗ 12 ਵਜੇ ਪੱਪੂ ਯਾਦਵ ਦੇ ਸਰਕਾਰੀ ਆਵਾਸ ‘ਤੇ ਪਹੁੰਚ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ
ਭਾਰਤੀ ਟੀਮ ਨੇ ਛੇਵਾਂ ਅੰਡਰ-19 ਵਰਲਡ ਕੱਪ ਜਿੱਤਿਆ, ਇੰਗਲੈਂਡ ਨੂੰ 100 ਦੌੜਾਂ ਨਾਲ ਹਰਾਇਆ
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਹੁਣ ਕਾਂਗਰਸ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-02-2026 ਅੰਗ 721
ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ