ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ 'ਚ ਦਾਖਲੇ ਲਈ 16 ਸਤੰਬਰ ਤੱਕ ਭਰੇ ਜਾ ਸਕਦੇ ਹਨ ਫਾਰਮ

ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ 'ਚ ਦਾਖਲੇ ਲਈ 16 ਸਤੰਬਰ ਤੱਕ ਭਰੇ ਜਾ ਸਕਦੇ ਹਨ ਫਾਰਮ

ਲੁਧਿਆਣਾ, 20 ਜੁਲਾਈ (000) - ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੈਸ਼ਨ 2025-26 ਤਹਿਤ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਵਿਖੇ 6ਵੀਂ ਜਮਾਤ ਵਿੱਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਾਰੀਖ 16 ਸਤੰਬਰ, 2024 ਹੈ ਨਿਰਧਾਰਿਤ ਕੀਤੀ ਗਈ ਹੈ।

ਇਸ ਸਬੰਧੀ ਸੰਮਤੀ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ, ਜਿਲ੍ਹਾ ਲੁਧਿਆਣਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ ਆਨਲਾਈਨ ਫਾਰਮ ਭਰ ਸਕਦੇ ਹਨ। ਦਾਖਲਾ ਭਰਨ ਦੀ ਆਖਰੀ ਮਿਤੀ 16 ਸਤੰਬਰ, 2024 ਹੈ।

ਉਨ੍ਹਾਂ ਦਾਖਲੇ ਸਬੰਧੀ ਸ਼ਰਤਾਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਨਿਵਾਸੀ ਹੋਣਾ ਚਾਹੀਦਾ ਹੈ ਅਤੇ ਸਾਲ 2024-25 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੋਵੇ। ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਵਿੱਚ ਲਗਾਤਾਰ ਮਾਨਤਾ ਪ੍ਰਾਪਤ ਸਕੂਲ ਦਾ ਵਿਦਿਆਰਥੀ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ 1 ਮਈ 2013 ਤੋਂ 31 ਜੁਲਾਈ 2015 ਦੇ ਵਿਚਕਾਰ ਹੋਣਾ ਚਾਹੀਦਾ।

ਆਨਲਾਈਨ ਫਾਰਮ ਭਰਨ ਲਈ ਅਤੇ ਹੋਰ ਜਾਣਕਾਰੀ ਲਈ ਵੈੱਬਸਾਈਟ https://navodaya.gov.in  ਦੀ ਵਰਤੋਂ ਕੀਤੀ ਜਾ ਸਕਦੀ ਹੈ। 

 
 
Tags:

Advertisement

Latest News

ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਂਆਂ ਸੇਵਾਵਾਂ ਸ਼ੁਰੂ ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਂਆਂ ਸੇਵਾਵਾਂ ਸ਼ੁਰੂ
ਪਟਿਆਲਾ, 16 ਜੂਨ:                 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇੱਕ...
ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ
ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ
ਡੀਏਵੀ ਕੈਂਪ ਵਿਖੇ ਐਨਸੀਸੀ ਕੈਡੇਟ ਰਾਸ਼ਟਰ ਨਿਰਮਾਣ ਦੇ ਗੌਰਵ ਵਜੋਂ ਉੱਭਰੇ
ਯੁੱਧ ਨਸ਼ਿਆਂ ਵਿਰੁੱਧ ; ਡਿਪਟੀ ਕਮਿਸ਼ਨਰ ਵਲੋਂ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ 'ਚ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਲਈ ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦੀ ਹਦਾਇਤ
ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ 'ਤੇ ਮਿਲਣਗੀਆਂ: ਡਿਪਟੀ ਕਮਿਸ਼ਨਰ
21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ - ਨਿਕਾਸ ਕੁਮਾਰ