ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਚੰਡੀਗੜ੍ਹ/ਐਸਏਐਸ ਨਗਰ, 26 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਜ ਦੁਪਹਿਰ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਢਿੱਲੋਂ ਦੇ ਚਾਰ ਕਾਰਕੁਨਾਂ ਨੂੰ ਡੇਰਾ ਬੱਸੀ-ਅੰਬਾਲਾ ਹਾਈਵੇਅ 'ਤੇ ਸਟੀਲ ਸਟ੍ਰਿਪਸ ਟਾਵਰਾਂ ਨੇੜੇ ਹੋਈ ਦੋ ਤਰਫ਼ਾ ਗੋਲੀਬਾਰੀ ਤੋਂ ਬਾਅਦ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਭੋਲਾ ਉਰਫ਼ ਹਨੀ ਅਤੇ ਲਖਵਿੰਦਰ ਸਿੰਘ, ਦੋਵੇਂ ਵਾਸੀ ਢਕਾਂਸੂ ਕਲਾਂ, ਰਾਜਪੁਰਾ, ਪਟਿਆਲਾ ਅਤੇ ਮੁਹੰਮਦ ਸਮੀਰ ਅਤੇ ਰੋਹਿਤ ਸ਼ਰਮਾ, ਦੋਵੇਂ ਵਾਸੀ ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 70 ਜ਼ਿੰਦਾ ਕਾਰਤੂਸਾਂ ਸਮੇਤ ਸੱਤ .32 ਕੈਲੀਬਰ ਪਿਸਤੌਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਟ੍ਰਾਈਸਿਟੀ ਅਤੇ ਪਟਿਆਲਾ ਖੇਤਰ ਵਿੱਚ ਮਿੱਥ ਕੇ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਕਾਰਵਾਈ ਸਬੰਧੀ ਵੇਰਵੇ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ, ਪ੍ਰਮੋਦ ਬਾਨ ਨੇ ਕਿਹਾ ਕਿ ਡੇਰਾ ਬੱਸੀ-ਅੰਬਾਲਾ ਹਾਈਵੇਅ ਨਾਲ ਲੱਗਦੇ ਘਰ ਵਿੱਚ ਕਾਰਕੁਨਾਂ ਦੀ ਮੌਜੂਦਗੀ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ। ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਸਾਂਝੀਆਂ ਪੁਲਿਸ ਟੀਮਾਂ ਨੇ ਇਲਾਕੇ ਨੂੰ ਘੇਰਾ ਪਾ ਲਿਆ।

ਏਡੀਜੀਪੀ ਨੇ ਕਿਹਾ ਕਿ ਇਸ ਕਾਰਵਾਈ ਦੌਰਾਨ ਜਦੋਂ ਟੀਮਾਂ ਨੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਤਾਂ ਸ਼ੱਕੀਆਂ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ, ਇਸ ਦੌਰਾਨ ਗੋਲੀਆਂ ਹੌਲਦਾਰ ਗਗਨਦੀਪ ਸਿੰਘ ਅਤੇ ਸਿਪਾਹੀ ਗੁਲਾਬ ਸਿੰਘ ਦੀਆਂ ਬੁਲੇਟਪਰੂਫ ਜੈਕਟਾਂ 'ਤੇ ਲੱਗੀਆਂ। ਏਡੀਜੀਪੀ ਨੇ ਕਿਹਾ ਕਿ ਜਵਾਬੀ ਗੋਲੀਬਾਰੀ ਵਿੱਚ, ਸ਼ੱਕੀ ਹਰਵਿੰਦਰ ਸਿੰਘ ਉਰਫ਼ ਭੋਲਾ ਅਤੇ ਮੁਹੰਮਦ ਸਮੀਰ ਨੂੰ ਵੀ ਗੋਲੀਆਂ ਲੱਗੀਆਂ ਅਤੇ ਉਹਨਾਂ ਨੂੰ ਹੋਰਨਾਂ ਦੋਵੇਂ ਮੁਲਜ਼ਮਾਂ ਸਮੇਤ ਕਾਬੂ ਕਰ ਲਿਆ ਗਿਆ।

ਮੌਕਾ ਦੇਖਣ ਪਹੁੰਚੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸਏਐਸ ਨਗਰ ਹਰਮਨਦੀਪ ਹੰਸ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੋਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਸ ਮਾਡਿਊਲ ਦੇ ਹੋਰ ਕਾਰਕੁਨਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਕੇਸ ਥਾਣਾ ਡੇਰਾਬੱਸੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਅਸਲਾ ਐਕਟ ਦੀਆਂ ਸਬੰਧਿਤ ਧਾਰਾਵਾਂ ਤਹਿਤ ਐਫਆਈਆਰ ਨੰਬਰ 345 ਮਿਤੀ 26.11.2025 ਨੂੰ ਦਰਜ ਕੀਤਾ ਗਿਆ ਹੈ। 

Advertisement

Advertisement

Latest News

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇੰਡੀਗੋ ਏਅਰਲਾਈਨਜ਼ ਦੇ ਓਪਰੇਟਿੰਗ ਸਿਸਟਮ ਵਿੱਚ ਨੁਕਸ ਕਾਰਨ 6ਵੇਂ ਦਿਨ 9 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇੰਡੀਗੋ ਏਅਰਲਾਈਨਜ਼ ਦੇ ਓਪਰੇਟਿੰਗ ਸਿਸਟਮ ਵਿੱਚ ਨੁਕਸ ਕਾਰਨ 6ਵੇਂ ਦਿਨ 9 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ
Chandigarh,09,DEC,2025,(Azad Soch News):- ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport) ਤੋਂ ਇੰਡੀਗੋ ਏਅਰਲਾਈਨਜ਼ (Indigo Airlines) ਦੇ...
ਹਨੀਪ੍ਰੀਤ ਵਕੀਲਾਂ ਨਾਲ ਰਾਮ ਰਹੀਮ ਨੂੰ ਮਿਲਣ ਪਹੁੰਚੀ, ਸੁਨਾਰੀਆ ਜੇਲ੍ਹ ਕੰਪਲੈਕਸ ਵਿੱਚ 3 ਘੰਟੇ ਬਿਤਾਏ।
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-12-2025 ਅੰਗ 711
ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਲਾਲਾ ਲਾਜਪਤ ਰਾਏ ਮਿਊਜ਼ੀਅਮ ਦਾ ਉਦਘਾਟਨ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਚੋਣ ਅਮਲੇ ਦੀ ਰਿਹਸਲ 9 ਦਸੰਬਰ ਨੂੰ - ਉੱਪ ਮੰਡਲ ਮਜਿਸਟਰੇਟ ਖਡੂਰ ਸਾਹਿਬ
ਬਾਲ ਵਿਆਹ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਜਾਰੀ
ਜ਼ਿਲ੍ਹਾ ਪਰਿਸ਼ਦ / ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫਸਰ, ਐੱਸ. ਐੱਸ. ਪੀ. ਨੇ ਪ੍ਰਬੰਧਾਂ ਸਬੰਧੀ ਕੀਤੀ ਬੈਠਕ