ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਜਾਣਗੇ ਚਾਰ ਸਮਾਗਮ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਜਾਣਗੇ ਚਾਰ ਸਮਾਗਮ

ਪਟਿਆਲਾ 19 ਜੁਲਾਈ:

                2025 ਦਾ ਇਹ ਸਾਲ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ 350ਵਾਂ ਵਰ੍ਹਾ ਹੈ। ਇਸ ਪ੍ਰਥਾਏ ਭਾਸ਼ਾ ਵਿਭਾਗਪੰਜਾਬ ਨੇ ਸ. ਹਰਜੋਤ ਸਿੰਘ ਬੈਂਸ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀਪੰਜਾਬ ਦੀ ਅਗਵਾਈ ਵਿੱਚ ਦੋ ਰੋਜ਼ਾ ਸਮਾਗਮ ਤੇਗ ਬਹਾਦਰ ਸਿਮਰਿਐ’ ਦੇ ਸਿਰਲੇਖ ਅਧੀਨ ਪੰਡਿਤ ਕਿਰਪਾ ਰਾਮ ਦੀ ਜਨਮ ਭੂਮੀ ਮੱਤਨ ਅਤੇ ਸ੍ਰੀਨਗਰ (ਕਸ਼ਮੀਰ) ਵਿਖੇ 23 ਤੇ 24 ਜੁਲਾਈ ਨੂੰ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ ਹੈ। ਭਾਸ਼ਾ ਵਿਭਾਗਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਜੰਮੂ ਅਤੇ ਕਸ਼ਮੀਰ ਅਕੈਡਮੀ ਆਫ ਆਰਟਕਲਚਰ ਐਂਡ ਲੈਗੂਏਜਿਜ਼ ਸ੍ਰੀਨਗਰ ਦੇ ਸਹਿਯੋਗ ਨਾਲ ਹੋਣ ਵਾਲੇ ਇਨ੍ਹਾਂ ਸਮਾਗਮਾਂ ਦੀ ਆਰੰਭਤਾ 23 ਜੁਲਾਈ ਨੂੰ ਸਵੇਰੇ ਮੱਤਨ ਦੇ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਵੇਗੀ। ਦੱਸਣਯੋਗ ਹੈ ਕਿ ਸ੍ਰੀਨਗਰ ਨੇੜਲੇ ਸਥਾਨ ਮੱਤਨ ਦਾ ਸਬੰਧ ਸ੍ਰੀ ਗੁਰੂ ਤੇਗ ਬਹਾਦਰ ਜੀ ਪਾਸ ਅਨੰਦਪੁਰ ਸਾਹਿਬ ਵਿਖੇ ਫਰਿਆਦ ਲੈ ਕੇ ਆਉਣ ਵਾਲੇ ਕਸ਼ਮੀਰੀ ਪੰਡਤਾਂ ਦੇ ਮੁਖੀ ਪੰਡਿਤ ਕਿਰਪਾ ਰਾਮ ਜੀ ਨਾਲ ਸੀ। ਪੰਡਿਤ ਜੀ ਕਈ ਪੀੜ੍ਹੀਆਂ ਤੋਂ ਗੁਰੂ ਘਰ ਦੇ ਸ਼ਰਧਾਲੂ ਸਨ ਅਤੇ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਅਨੰਦਪੁਰ ਸਾਹਿਬ ਵਿਖੇ ਹੀ ਰਹੇ ਅਤੇ ਗੁਰੂ ਪਰਿਵਾਰ ਦੀ ਸੇਵਾ ਸੰਭਾਲ ਕੀਤੀ। ਖਾਲਸਾ ਪੰਥ ਦੀ ਸਾਜਨਾ ਵੇਲੇ ਆਪ ਖੰਡੇ ਦੀ ਪਾਹੁਲ ਛਕ ਕੇ ਭਾਈ ਕਿਰਪਾ ਸਿੰਘ ਬਣੇ ਅਤੇ ਦਸੰਬਰ 1705 ਨੂੰ ਚਮਕੌਰ ਦੀ ਲੜਾਈ ਵਿੱਚ ਵੱਡੇ ਸਾਹਿਬਜ਼ਾਦਿਆਂ ਅਤੇ 40 ਸਿੰਘਾਂ ਸਮੇਤ ਸ਼ਹੀਦ ਹੋਏ।

          ਸ. ਜ਼ਫ਼ਰ ਨੇ ਦੱਸਿਆ ਕਿ ਇਸ ਉਪਰੰਤ ਸ੍ਰੀਨਗਰ ਵਿਖੇ ਟੈਗੋਰ ਹਾਲ ਵਿੱਚ ਹੋਣ ਵਾਲਾ ਦੋ ਦਿਨਾ ਸਮਾਗਮ ਤਿੰਨ ਭਾਗਾਂ ਵਿੱਚ ਹੋਏਗਾ। 23 ਜੁਲਾਈ ਨੂੰ ਬਾਅਦ ਦੁਪਹਿਰ 2 ਵਜੇ ਟੈਗੋਰ ਹਾਲ ਵਿਖੇ ਗੁਰੂ ਵਿਚਾਰ’ ਸਿਰਲੇਖ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨਬਾਣੀਸ਼ਹੀਦੀ ਤੇ ਫਲਸਫ਼ੇ ਬਾਰੇ ਵਿਚਾਰ ਗੋਸ਼ਟੀ ਕਰਵਾਈ ਜਾਵੇਗੀ। ਇਸ ਸਮਾਗਮ ਦੇ ਮੁੱਖ ਮਹਿਮਾਨ ਸ. ਹਰਜੋਤ ਸਿੰਘ ਬੈਂਸ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀਪੰਜਾਬ ਹੋਣਗੇ। ਉੱਘੇ ਚਿੰਤਕ ਡਾ. ਅਮਰਜੀਤ ਸਿੰਘ ਗਰੇਵਾਲ ਮੁੱਖ ਭਾਸ਼ਣ ਦੇਣਗੇ। ਸਮਾਗਮ ਦੀ ਪ੍ਰਧਾਨਗੀ ਜੰਮੂ ਅਤੇ ਕਸ਼ਮੀਰ ਅਕੈਡਮੀ ਆਫ ਆਰਟਕਲਚਰ ਐਂਡ ਲੈਗੂਏਜਿਜ਼ ਦੇ ਸਕੱਤਰ ਸ੍ਰੀਮਤੀ ਹਰਵਿੰਦਰ ਕੌਰ ਜੇ.ਕੇ.ਏ.ਐਸ. ਕਰਨਗੇ। ਦੂਜੇ ਭਾਗ ਵਿੱਚ ਸ਼ਾਮ 5 ਵਜੇ ਸ਼ੁਰੂ ਹੋਣ ਵਾਲੇ ਕਾਵਿ ਸ਼ਰਧਾਂਜਲੀ’ ਸਿਰਲੇਖ ਤਹਿਤ ਪੰਜਾਬੀਡੋਗਰੀ ਅਤੇ ਕਸ਼ਮੀਰੀ ਜ਼ੁਬਾਨਾਂ ਦੇ ਚੋਣਵੇਂ ਕਵੀ ਗੁਰੂ ਸਾਹਿਬ ਨੂੰ ਕਾਵਿ-ਸੁਮਨ ਭੇਟ ਕਰਨਗੇ।

                 ਅਗਲੇ ਦਿਨ 24 ਜੁਲਾਈ ਸ਼ਾਮ ਨੂੰ ਵਜੇ ਟੈਗੋਰ ਹਾਲ ਵਿੱਚ ਰਸ-ਭਿੰਨਾ ਸੰਗੀਤਕ ਸਮਾਗਮ ਹੋਏਗਾ। 'ਗੁਰੂ ਨਾਨਕ ਜਹਾਜ਼ਫ਼ਿਲਮ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦਾ ਗਾਇਨ ਕਰਨ ਵਾਲੇ ਬੜੇ ਰਸੀਲੇ ਅਤੇ ਮਨਮੋਹਣੇ ਨੌਜਵਾਨ ਗਾਇਕ ਬੀਰ ਸਿੰਘ ਗੁਰੂ ਸਾਹਿਬ ਦੀ ਬਾਣੀ ਦੇ ਗਾਇਨ ਦੇ ਨਾਲ-ਨਾਲ ਮੁਹੱਬਤੀ ਅਤੇ ਵਿਸਮਾਦੀ ਕਲਾਮ ਪੇਸ਼ ਕਰਨਗੇ। ਭਾਸ਼ਾ ਵਿਭਾਗਪੰਜਾਬ ਵੱਲੋਂ ਕਸ਼ਮੀਰ ਵਿੱਚ ਵਸਦੇ ਸਮੂਹ ਪੰਜਾਬੀਆਂ ਅਤੇ ਗੁਰੂ ਪਿਆਰਿਆਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮ-ਹੁਮਾ ਕੇ ਹਿੱਸਾ ਲੈਣ ਦਾ ਪ੍ਰੇਮ ਸਹਿਤ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। 

Tags:

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ