ਹਸਪਤਾਲ ਅਮਲੋਹ ਵਿਖੇ ਚਾਰ ਮਾਹਿਰ ਡਾਕਟਰ ਤਾਇਨਾਤ:-ਸਿਵਲ ਸਰਜਨ

ਹਸਪਤਾਲ ਅਮਲੋਹ ਵਿਖੇ ਚਾਰ ਮਾਹਿਰ ਡਾਕਟਰ ਤਾਇਨਾਤ:-ਸਿਵਲ ਸਰਜਨ

ਅਮਲੋਹ/ਫ਼ਤਹਿਗੜ੍ਹ ਸਾਹਿਬ :-05 ਫਰਵਰੀ

                ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ  ਕਮਿਊਨਿਟੀ ਸਿਹਤ ਕੇਂਦਰ ਅਮਲੋਹ ਵਿੱਚ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਤਾਇਨਾਤੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਪਤਾਲ ਵਿੱਚ ਮੈਡੀਸਨ ਦੇ ਮਾਹਿਰਬੱਚਿਆਂ ਦੇ ਮਾਹਿਰਔਰਤ ਰੋਗਾਂ ਦੇ ਮਾਹਿਰਬੇਹੋਸ਼ੀ ਦੇ ਮਾਹਿਰ ਆਦਿ ਚਾਰ ਮਾਹਿਰ ਡਾਕਟਰ ਤਾਇਨਾਤ ਹਨ।

                ਉਹਨਾਂ ਦੱਸਿਆ ਕਿ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੋਰਾਂ ਸਿਹਤ ਕੇਂਦਰਾਂ ਤੋਂ ਵੀ ਸਮੇਂ ਸਮੇਂ ਤੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਡਿਊਟੀ ਲਗਾਈ ਜਾਂਦੀ ਹੈਤਾਂ ਕਿ ਆਮ ਲੋਕਾਂ ਨੂੰ ਸਿਹਤ ਸੇਵਾਵਾ ਲੈਣ ਵਿੱਚ ਕੋਈ ਦਿੱਕਤ ਨਾ ਆਵੇ । ਉਹਨਾਂ ਇਹ ਵੀ ਦੱਸਿਆ ਕਿ ਸਿਹਤ ਕੇਂਦਰਾਂ ਦੀ ਵਕੈਂਸੀ ਪੋਜੀਸ਼ਨ ਹਰ ਮਹੀਨੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਂਦੀ ਹੈ ਤਾਂ ਕਿ ਲੋੜ ਅਨੁਸਾਰ ਮੈਡੀਕਲ ਅਤੇ ਪੈਰਾਮੈਡੀਕਲ ਦੀ ਤਾਇਨਾਤੀ  ਕਰਵਾਈ ਜਾ ਸਕੇ।

                ਉਹਨਾਂ ਇਹ ਵੀ ਦੱਸਿਆ ਕਿ ਨਵੀਂ ਭਰਤੀ ਤਹਿਤ ਜਿਲ੍ਹੇ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਨੂੰ ਸੀਐਚਸੀ ਅਮਲੋਹ ਵਿਖੇ ਵੀ ਲਗਾਇਆ ਜਾਵੇਗਾ ਤਾਂ ਕਿ ਇਲਾਕੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਵਧੀਆ ਢੰਗ ਨਾਲ ਪ੍ਰਦਾਨ ਕੀਤਾ ਜਾ ਸਕੇ। ਉਹਨਾਂ ਇਹ ਵੀ ਦੱਸਿਆ ਕਿ ਉਥੋਂ ਦੇ ਸੀਨੀਅਰ ਮੈਡੀਕਲ ਅਫਸਰ ਨੂੰ  ਵੀ ਉਹਨਾਂ ਵੱਲੋਂ  ਹਿਦਾਇਤ ਕੀਤੀ ਗਈ ਹੈ ਕੇ ਸਿਹਤ ਸਟਾਫ ਨੂੰ ਛੁੱਟੀ ਨਾ ਦਿੱਤੀ ਜਾਵੇ ਬਹੁਤ ਜਰੂਰੀ ਕੰਮ ਹੋਣ ਦੀ ਹਾਲਤ ਵਿੱਚ ਹੀ ਛੁੱਟੀ ਸੈਕਸ਼ਨ ਕੀਤੀ ਜਾਵੇ ਤੇ ਛੁੱਟੀ ਤੇ ਜਾਣ ਵਾਲੇ ਸਟਾਫ ਦੀ ਥਾਂ ਤੇ ਬਦਲਵਾਂ ਪ੍ਰਬੰਧ ਕੀਤਾ ਜਾਵੇ ਤਾਂਕਿ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ...
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ