ਜ਼ਿਲ੍ਹਾ ਪੁਲਿਸ ਵੱਲੋਂ 47 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਚਾਰ ਵਿਅਕਤੀ ਕੀਤੇ ਗਏ ਗ੍ਰਿਫ਼ਤਾਰ

ਜ਼ਿਲ੍ਹਾ ਪੁਲਿਸ ਵੱਲੋਂ 47 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਚਾਰ ਵਿਅਕਤੀ ਕੀਤੇ ਗਏ ਗ੍ਰਿਫ਼ਤਾਰ

ਰੂਪਨਗਰ, 07 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ ਇੱਕ ਵਿਅਕਤੀ ਸਮੇਤ ਕੁੱਲ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 47 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ। 
 
ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋਂ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 79 ਚਲਾਨ ਕੀਤੇ ਗਏ ਅਤੇ ਅਤੇ ਪ੍ਰੋਜੇਕਟ 'ਸੰਪਰਕ' ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਅਤੇ ਪੁਲਿਸ-ਪਬਲਿਕ ਤਾਲਮੇਲ ਵਧਾਉਣ ਦੇ ਮੰਤਵ ਨਾਲ ਵੱਖ-ਵੱਖ ਪਿੰਡਾ ਵਿੱਚ ਮੀਟਿੰਗਾਂ ਕੀਤੀਆਂ ਗਈਆਂ।
 
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵੱਲੋਂ ਕਰਨ ਸਿੰਘ ਵਾਸੀ ਵਾਰਡ ਨੰਬਰ 01 ਬਸੰਤ ਨਗਰ ਰੂਪਨਗਰ ਅਤੇ ਜਸਪ੍ਰੀਤ ਸਿੰਘ ਉਰਫ ਜੱਸੀ ਉਰਫ ਮਿੱਠੂ ਵਾਸੀ ਵਾਰਡ ਨੰਬਰ 01 ਬਸੰਤ ਨਗਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 30 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ, ਥਾਣਾ ਸਿਟੀ ਮੋਰਿੰਡਾ ਵੱਲੋਂ ਸ਼ੇਰ ਅਲੀ ਵਾਸੀ ਵਾਰਡ ਨੰਬਰ 12 ਨੇੜੇ ਪਸ਼ੂ ਹਸਪਤਾਲ ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਕੀਰਤਪੁਰ ਸਾਹਿਬ ਵੱਲੋਂ ਕਰਨ ਵਾਸੀ ਦਾਣਾ ਮੰਡੀ ਕੀਰਤਪੁਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 4 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
 
ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਟ੍ਰੈਫਿਕ ਪੁਲਿਸ ਰੂਪਨਗਰ ਵੱਲੋਂ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕਰਦੇ ਬਿਨਾ ਨੰਬਰ ਪਲੇਟ, ਸ਼ਰਾਬ ਪੀਕੇ ਵਾਹਨ ਚਲਾਉਣ, ਟ੍ਰਿਪਲ ਰਾਈਡਿੰਗ, ਗਲਤ ਪਾਰਕਿੰਗ, ਬੁਲਟ ਮੋਟਰਸਾਇਲਾ ਵਿੱਚ ਮੋਡੀਫਾਈਡ ਸਲੈਂਸਰਾ ਦੀ ਵਰਤੋ ਕਰਨ ਅਤੇ ਹੋਰ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਦੇ ਕੁੱਲ 79 ਚਲਾਨ ਕੀਤੇ ਗਏ।
 
ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਅੱਗੇ ਦੱਸਿਆ ਕਿ ਪ੍ਰੋਜੇਕਟ 'ਸੰਪਰਕ' ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ-ਪਬਲਿਕ ਤਾਲਮੇਲ ਨੂੰ ਹੋਰ ਵਧਾਉਣ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਵੱਖ-ਵੱਖ ਪਿੰਡਾ ਵਿੱਚ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।
 
ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। 

Advertisement

Advertisement

Latest News

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ
ਅਹਿਮਦਗੜ੍ਹ/ਮਾਲੇਰਕੋਟਲਾ, 09 ਦਸੰਬਰ -               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਾਂਧੀ ਸਕੂਲ ਅਹਿਮਦਗੜ੍ਹ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ...
13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ
ਦਾਖਲਿਆਂ ਤੇ ਗਰਾਂਟਾਂ ਸਬੰਧੀ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਬਲਾਕ ਦੇ ਸੀਐਚਟੀ,ਹੈਡ ਟੀਚਰ ਅਤੇ ਸਕੂਲ ਇੰਚਾਰਜਾਂ ਨਾਲ ਮੀਟਿੰਗ
ਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ—ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ —181 ਹੈਲਪਲਾਈਨ ਨੰਬਰ ਜ਼ਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ
ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ