ਫਰੀਦਕੋਟ ਜਿਲ੍ਹੇ ਵਿੱਚ ਹੁਣ ਤੱਕ ਚਾਰ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਸੀਲ-ਸਿਵਲ ਸਰਜਨ

ਫਰੀਦਕੋਟ ਜਿਲ੍ਹੇ ਵਿੱਚ ਹੁਣ ਤੱਕ ਚਾਰ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਸੀਲ-ਸਿਵਲ ਸਰਜਨ

ਫ਼ਰੀਦਕੋਟ, 17 ਅਪ੍ਰੈਲ (           ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਅਧੀਨ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਰੀਦਕੋਟ ਡਾ ਚੰਦਰ ਸ਼ੇਖਕ ਕੱਕੜ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਚੱਲ ਰਹੇ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸੇ ਮੁਹਿੰਮ ਤਹਿਤ ਗੁਪਤ ਸੂਚਨਾ ਦੇ ਅਧਾਰ ਤੇ ਜਿਲ੍ਹੇ ਵਿੱਚ ਚਾਰ ਅਣਅਧਿਕਾਰਤ ਸੈਂਟਰ ਸੀਲ ਕੀਤੇ ਗਏ ਅਤੇ ਮਰੀਜਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਤਬਦੀਲ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਜਿਲ੍ਹੇ ਵਿੱਚ ਚੱਲ ਰਹੇ ਅਣਾਧਿਕਾਰਤ ਨਸ਼ਾ ਛੁਡਾਊ ਕੇਂਦਰ ਜਿਹਨਾਂ ਵਿੱਚ ਏਕ ਜਰੀਆ ਫਾਉਂਡੇਸ਼ਨ ਵੈਲਫੇਅਰ ਸੁਸਾਇਟੀ ਸਾਦਿਕ ਰੋਡ ਫਰੀਦਕੋਟ 21 ਮਰੀਜਨਿਊ ਲਾਈਫ ਯੂਥ ਫਾਊਂਡੇਸ਼ਨ ਵੈਲਫੇਅਰ ਸੁਸਾਇਟੀ ਪਿੰਡ ਗੋਲੇਵਾਲਾ 40 ਮਰੀਜਹੋਪ ਯੂਥ ਫਾਉਂਡੇਸ਼ਨ ਨਸ਼ਾ ਮੁਕਤੀ ਵੈਲਫੇਅਰ ਸੁਸਾਇਟੀ ਚੱਕ ਕਲਿਆਣ 21 ਮਰੀਜ ਅਤੇ ਇੱਕ ਹੋਰ ਅਣਾਧਿਕਾਰਤ ਸੈਂਟਰ ਅਰਾਈਆ ਵਾਲਾ ਰੋਡ ਫਰੀਦਕੋਟ ਵਿਖੇ ਸੀਲ ਕੀਤੇ ਗਏ ਅਤੇ ਇਹਨਾਂ ਸੈਂਟਰਾਂ ਵਿੱਚ ਦਾਖਲ ਕੁੱਲ 82 ਮਰੀਜਾਂ ਨੂੰ ਮਾਡਲ ਡੀ-ਅਡੀਕਸ਼ਨ ਸੈਂਟਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਸਰਕਾਰੀ ਰੀਹੈਬਲੀਟੇਸ਼ਨ ਸੈਂਟਰ ਅਰਾਈਆਂਵਾਲਾ ਰੋਡ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ।

ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸ਼ਨ ਤੇ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰਹਮਦਰਦੀ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਦਾ ਯਤਨ ਕਰੇ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਫ਼ਰੀਦਕੋਟ ਜਿਲ੍ਹੇ ਵਿੱਚ ਓਟ ਕੇਂਦਰਦੋ ਸਰਕਾਰੀ ਡੀ- ਅਡਿਕਸ਼ਨ ਸੈਂਟਰ ਜੋ ਕਿ 60 ਬੈੱਡਡ ਹਨ। ਤਿੰਨ ਪ੍ਰਾਈਵੇਟ ਡੀ-ਅਡਿਕਸ਼ਨ ਸੈਂਟਰ ਜੋ ਕਿ 25 ਬੈੱਡਡ ਹਨ। ਇੱਕ ਸਰਕਾਰੀ ਰੀਹੈਬਲੀਟੇਸ਼ਨ ਸੈਂਟਰ ਜੋ  ਕਿ 50 ਬੈੱਡਡ ਹੈ ਅਤੇ ਇੱਕ ਪ੍ਰਾਈਵੇਟ ਰੀਹੈਬਲੀਟੇਸ਼ਨ ਸੈਂਟਰ ਜੋ ਕਿ 30 ਬੈੱਡਡ ਹੈ ਚੱਲ ਰਹੇ ਹਨ। ਉਹਨਾਂ ਅਪੀਲ ਕੀਤੀ ਕਿ ਨਸ਼ੇ ਤੋਂ ਪੀੜਤ ਵਿਅਕਤੀਆਂ ਨੂੰ ਸਿਰਫ ਸਰਕਾਰੀ ਨਸ਼ਾ ਛੁਡਾਊ ਕੇਂਦਰ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਜੇਕਰ ਜਿਲ੍ਹੇ ਦੇ ਕਿਸੇ ਵੀ ਪਿੰਡ ਜਾਂ ਸ਼ਹਿਰ ਵਿੱਚ ਅਜਿਹੇ ਅਣਅਧਿਕਾਰਤ ਸੈਂਟਰ ਚੱਲ ਰਹੇ ਹਨ ਤਾਂ ਇਸਦੀ ਸੂਚਨਾ ਤੁਰੰਤ ਸਿਹਤ ਵਿਭਾਗ ਜਾਂ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਉਹਨਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ