ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ

 ਅੰਮ੍ਰਿਤਸਰ 9 ਜੁਲਾਈ 2024:--ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਮਿਤੀ 10 ਜੁਲਾਈ 2024 ਤੱਕ ਸਵੇਰ 10.00 ਵਜੇ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਇੰਨਟਰਵਿਉ ਰਖੀ ਗਈ ਹੈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰਨੇ ਦਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨੁਣ ਲਈ 4 ਹਫਤੇ ਡੇਅਰੀ ਉੱਦਮ ਸਿਖਲਾਈ ਮਿਤੀ 15 ਜੁਲਾਈ 2024 ਤੋਂ 13 ਅਗਸਤ 2024 ਤੱਕ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰਵੇਰਕਾ (ਜਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ ਲੜਕੀਆਂ ਜੋ ਘੱਟੋ ਘੱਟ 10ਵੀਂ ਪਾਸ ਹੋਣਉਮਰ 18 ਤੋਂ 55 ਸਾਲ ਦਰਮਿਆਨ ਹੋਵੇਪੇਂਡੂ ਖੇਤਰ ਨਾਲ ਸਬੰਧਤ ਹੋਣਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।  ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਅਤੇ ਨਾਲ ਮੁਦਰਾ ਲੋਨ ਦੀ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ।

 ਚਾਹਵਾਨ ਲੜਕੇ/ਲੜਕੀਆਂ  ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀਅੰਮ੍ਰਿਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫੇਕਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੌਨ ਨੰ – 99153032678360906797 ਤੇ ਸੰਪਰਕ ਕਰ ਸਕਦੇ ਹਨ

Tags:

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ