ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਕੀਤਾ ਗਿਆ ਮੁਫਤ ਟੀਕਾਕਰਨ
By Azad Soch
On
ਸ੍ਰੀ ਮੁਕਤਸਰ ਸਾਹਿਬ, 08 ਜਨਵਰੀ:
ਮਾਨਯੋਗ ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੁਐਲਿਟੀ ਟੂ ਐਨੀਮਲਜ ਅਭੀਜੀਤ ਕਪਿਲੇਸ਼ ਆਈ.ਏ.ਐੱਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ ਔਲਖ ਦੀ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਹਰੀਕੇ ਕਲਾਂ ਵਿਖੇ ਬਿਤੀ ਦਿਨੀ ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਮੁਫਤ ਟੀਕਾਕਰਨ ਕੀਤਾ ਗਿਆ।
ਇਸ ਕੈਂਪ ਵਿੱਚ ਡਾ ਪ੍ਰਸ਼ੋਤਮ ਕੁਮਾਰ ਵੈਟਨਰੀ ਅਫਸਰ ਹਰੀਕੇ ਕਲਾਂ ਨੇ 50 ਕੁੱਤਿਆਂ ਦਾ ਹਲਕਾਅ ਤੋਂ ਬਚਾਅ ਲਈ ਮੁਫਤ ਟੀਕਾਕਰਨ ਕੀਤਾ। ਉਨ੍ਹਾਂ ਦੱਸਿਆ ਕਿ 30 ਦੇ ਲੱਗਭਗ ਕੁੱਤਿਆ ਦੀ ਹੋਰ ਬਿਮਾਰੀਆਂ ਤੋਂ ਬਚਾਅ ਲਈ ਵੀ ਇਲਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸਦਾ ਲਗਭਗ 41 ਕੁਤੇ ਪਾਲਕਾਂ ਦੁਆਰਾ ਲਾਭ ਲਿਆ ਗਿਆ। ਇਸ ਕੈਂਪ ਵਿੱਚ ਵੈਟਨਰੀ ਫਾਰਮਾਸਿਸਟ ਰਵਿੰਦਰ ਕੁਮਾਰ, ਅਤੇ ਠਾਣਾ ਸਿੰਘ ਦਰਜਾਚਾਰ ਨੇ ਆਪਣਾ ਸਹਿਯੋਗ ਦਿੱਤਾ।
Related Posts
Latest News
13 Mar 2026 18:27:03
ਚੰਡੀਗੜ੍ਹ, 13 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ...

