ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

ਮਾਲੇਰਕੋਟਲਾ, 6 ਮਾਰਚ -

                        ਸਿਹਤ ਵਿਭਾਗ ਵੱਲੋਂ ਔਰਤਾਂ ਵਿੱਚ ਪਾਈ ਜਾਣ ਵਾਲੀ ਘਾਤਕ ਬਿਮਾਰੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਤੋਂ ਬਚਾਅ ਲਈ ਹਿਊਮਨ ਪੈਪੀਲੋਮਾ ਵਾਇਰਸ’ (ਐੱਚ.ਪੀ.ਵੀ.) ਵੈਕਸੀਨ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਵਲ ਹਸਪਤਾਲ ਤੋਂ ਆਰੰਭ ਕੀਤੀ ਗਈ ਹੈ।

                        ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਬਹੁਤ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ਤੇ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈਤਾਂ ਜੋ ਭਵਿੱਖ ਵਿੱਚ ਇਸ ਬਿਮਾਰੀ ਦੇ ਮਾਮਲਿਆਂ ਨੂੰ ਘਟਾਇਆ ਜਾ ਸਕੇ।

                        ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰੰਜੀਵ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ ਹੈ। ਉਨ੍ਹਾਂ ਕਿਹਾ ਕਿ ਜੇਕਰ ਸਹੀ ਉਮਰ ਵਿੱਚ ਇਹ ਟੀਕਾਕਰਨ ਕਰਨ ਲਿਆ ਜਾਵੇ ਤਾਂ ਇਸ ਕੈਂਸਰ ਦੇ ਖਤਰੇ ਨੂੰ ਲਗਭਗ 90 ਫੀਸਦੀ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੀ ਅਫਵਾਹ ਜਾਂ ਗਲਤਫਹਿਮੀ ਤੋਂ ਬਚਦੇ ਹੋਏ ਆਪਣੀਆਂ ਧੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ। ਇਹ ਵੈਕਸੀਨ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਕਰਵਾਈ ਜਾ ਰਹੀ ਹੈ।

                        ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਫੀਲਡ ਸਟਾਫ ਵੱਲੋਂ ਪਿੰਡ ਪੱਧਰ ਤੇ ਲੋਕਾਂ ਨੂੰ ਐੱਚ.ਪੀ.ਵੀ. ਵੈਕਸੀਨੇਸ਼ਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਔਰਤਾਂ ਵਿੱਚ ਹੋਣ ਵਾਲੇ ਕੈਂਸਰਾਂ ਵਿੱਚ ਦੂਜੇ ਨੰਬਰ ਤੇ ਹੈ। ਉਨ੍ਹਾਂ ਕਿਹਾ ਕਿ ਇਸ ਘਾਤਕ ਬਿਮਾਰੀ ਤੋਂ ਬਚਾਅ ਲਈ ਇਹ ਵੈਕਸੀਨ ਬਹੁਤ ਜ਼ਰੂਰੀ ਹੈ ਅਤੇ 14 ਤੋਂ 15 ਸਾਲ ਦੀ ਉਮਰ ਦੀਆਂ ਬੱਚੀਆਂ ਨੂੰ ਇਹ ਟੀਕਾ ਮੁਫ਼ਤ ਲਗਾਇਆ ਜਾ ਰਿਹਾ ਹੈ।

                    ਸਿਹਤ ਵਿਭਾਗ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਸਿਹਤ ਵਿਭਾਗ ਨਾਲ ਪੂਰਾ ਸਹਿਯੋਗ ਕਰਨਤਾਂ ਜੋ ਇੱਕ ਸਿਹਤਮੰਦ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਯਕੀਨੀ ਬਣਾਈ ਜਾ ਸਕੇ।

 

Advertisement

Latest News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ
  ਚੰਡੀਗੜ੍ਹ, 6 ਮਾਰਚ 2026  ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ
ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ