ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਚੰਡੀਗੜ੍ਹ, 27 ਨਵੰਬਰ:

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਲਈ ਉੱਦਮਤਾ (ਐਂਟਰਪ੍ਰੀਨਿਓਰਸ਼ਿਪ) ਪਾਠਕ੍ਰਮ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਹ ਕੋਰਸ ਵਿਦਿਆਰਥੀਆਂ ਨੂੰ ਸਵੈ-ਨਿਰਭਰਤਾ ਅਤੇ ਨੌਕਰੀਆਂ ਸਿਰਜਣ ਵਾਸਤੇ ਉਤਸ਼ਾਹਿਤ ਕਰਨ ਲਈ ਤਿਆਰ ਕੀਤਾ ਗਿਆ ਹੈ।

ਸ. ਹਰਜੋਤ ਸਿੰਘ ਬੈਂਸ ਨੇ ਅਕਾਦਮਿਕ ਸਾਲ 2022-23 ਵਿੱਚ 11ਵੀਂ ਜਮਾਤ ਲਈ ਸ਼ੁਰੂ ਕੀਤੇ ਗਏ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਸਫ਼ਲਤਾ ਵਾਸਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੋਰਡ ਨੇ 3,692 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਉੱਦਮਤਾ ਨੂੰ ਇੱਕ ਲਾਜ਼ਮੀ ਵਿਸ਼ੇ ਵਜੋਂ ਲਾਗੂ ਕਰਕੇ ਸਿੱਖਿਆ ਪ੍ਰਤੀ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਇਲਾਵਾ 104 ਸਿਖਲਾਈ ਪ੍ਰੋਗਰਾਮਾਂ ਰਾਹੀਂ 10,382 ਅਧਿਆਪਕਾਂ ਅਤੇ 231 ਮਾਸਟਰ ਟ੍ਰੇਨਰਾਂ ਨੂੰ ਉੱਦਮਤਾ ਪੜ੍ਹਾਉਣ ਦੇ ਗੁਣਾਂ ਨਾਲ ਲੈਸ ਕੀਤਾ ਗਿਆ ਹੈ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੋਰਡ ਵੱਲੋਂ 12ਵੀਂ ਜਮਾਤ ਦੇ ਪਾਠਕ੍ਰਮ ਅਤੇ ਪਾਠ-ਪੁਸਤਕਾਂ ਸਮੇਂ ਤੋਂ ਪਹਿਲਾਂ ਤਿਆਰ ਕੀਤੀਆਂ ਜਾ ਚੁੱਕੀਆਂ ਹਨ, ਜਿਸ ਨਾਲ ਅਕਾਦਮਿਕ ਵਰ੍ਹੇ ਸਾਲ 2026-27 ਵਿੱਚ ਤਕਰੀਬਨ 5.60 ਲੱਖ ਵਿਦਿਆਰਥੀ ਨਿਰਵਿਘਨ ਉੱਦਮਤਾ ਵਿਸ਼ੇ ‘ਚ ਪੜ੍ਹਾਈ ਕਰ ਸਕਣਗੇ। ਇਹ ਵਿਆਪਕ ਪਾਠਕ੍ਰਮ ਵਿਦਿਆਰਥੀਆਂ ਦੀ ਵਿਚਾਰਧਾਰਾ ਨੂੰ ਵਿਹਾਰਕ ਉੱਦਮਾਂ ਵਿੱਚ ਤਬਦੀਲ ਕਰਨ ਵਿੱਚ ਸਹਾਈ ਹੋਵੇਗਾ, ਜਿਸ ਵਿੱਚ ਸਟਾਰਟਅੱਪ ਚੁਣੌਤੀਆਂ, ਕਾਨੂੰਨੀ ਪ੍ਰਕਿਰਿਆਵਾਂ, ਵਿੱਤ, ਬਜਟ ਅਤੇ ਹੋਰ ਬਹੁਤ ਕੁਝ ਸ਼ਾਮਲ ਹੋਵੇਗਾ, ਜੋ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਸਿਰਜਣ ਵਾਲੇ ਅਤੇ ਭਵਿੱਖ ਦੇ ਆਰਥਿਕ ਵਿਕਾਸ ਕਰਨ ਦੇ ਯੋਗ ਬਣਨਗੇ।

ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ, ਸਟਾਰਟਅੱਪ ਅਤੇ ਉੱਦਮਤਾ ਸਬੰਧੀ ਮਾਨਸਿਕਤਾ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨ ਦੇ ਅਹਿਮ ਵਾਅਦੇ ਨੂੰ ਪੂਰਾ ਕਰਦੀ ਹੈ ਅਤੇ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। 

Advertisement

Latest News

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ
ਚੰਡੀਗੜ੍ਹ; 10 ਜੂਨ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ...
ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ
ਡੀਜੀਪੀ ਗੌਰਵ ਯਾਦਵ ਨੇ ਨਵਾਂ 'ਸਾਂਝ ਸਿਟੀਜ਼ਨ ਪੋਰਟਲ' ਕੀਤਾ ਲਾਂਚ
ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ
ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ