ਕਿਸਾਨ ਪੈਦਾਵਾਰ ਤੋਂ ਪੋਸ਼ਣ ਵੱਲ: ਕਣਕ ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ ਖੇਤ ਦਿਵਸ ਦਾ ਆਯੋਜਨ

ਕਿਸਾਨ ਪੈਦਾਵਾਰ ਤੋਂ ਪੋਸ਼ਣ ਵੱਲ: ਕਣਕ ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ ਖੇਤ ਦਿਵਸ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ,  29 ਮਾਰਚ

 

ਪੰਜਾਬ ਖੇਤੀਬਾੜੀ  ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ ਦੀਆਂ ਕਿਸਮਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਹਾੜ੍ਹੀ ਦੀ ਰੁੱਤ ਵਿੱਚ ਕੇਵੀਕੇ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਬਾਇਓ-ਫੋਰਟੀਫਾਈਡ ਕਣਕ ਦੀ ਕਿਸਮ ਪੀ ਬੀ ਡਬਲਯੂ ਜ਼ਿੰਕ 2 ਦੀਆਂ ਪ੍ਰਦਰਸ਼ਨੀਆਂ ਲਗਵਾਈਆਂ ਗਈਆਂ ਸਨ। ਇਸ ਖੇਤ ਦਿਵਸ ਵਿੱਚ ਡਾ. ਗੁਰਵਿੰਦਰ ਸਿੰਘਡਾ. ਵਿਵੇਕ ਕੁਮਾਰ ਅਤੇ ਡਾ. ਸੁਖਜਿੰਦਰ ਸਿੰਘ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਖੇਤੀ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਪਿੰਡ ਆਸਾ ਬੁੱਟਰ ਅਤੇ ਸੂਰੇਵਾਲਾ ਦੇ ਕਿਸਾਨਾਂ ਨੇ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

 

ਡਾ. ਗੁਰਵਿੰਦਰ ਸਿੰਘਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਆਪਣੇ ਸੰਬੋਧਨ ਵਿੱਚ ਪੋਸ਼ਕ ਤੱਤਾਂ ਨਾਲ ਭਰਪੂਰ ਖ਼ਾਸ ਕਿਸਮਾਂ ਦੀ ਕਾਸ਼ਤ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਿਸਮਾਂ ਮਨੁੱਖੀ ਸਿਹਤ ਅਤੇ ਪੋਸ਼ਣ ਸੁਧਾਰ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਲੋਕਾਂ ਵਿੱਚ ਸਿਹਤ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਣਕ ਦੀਆਂ ਕਿਸਮਾਂ ਨੂੰ ਅਪਣਾ ਕੇ ਨਾ ਸਿਰਫ਼ ਆਪਣੀ ਆਮਦਨ ਵਧਾ ਸਕਦੇ ਹਨਸਗੋਂ ਸਮਾਜ ਵਿੱਚ ਪੋਸ਼ਣ ਸੁਰੱਖਿਆ ਨੂੰ ਵੀ ਮਜ਼ਬੂਤ ਕਰ ਸਕਦੇ ਹਨ।

 

ਡਾ. ਵਿਵੇਕ ਕੁਮਾਰਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ ਦੀਆਂ ਸਾਰੀਆਂ ਕਿਸਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਕਿਸਾਨਾਂ ਨੂੰ ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ ਅਤੇ ਆਉਣ ਵਾਲੀ ਸਾਉਣੀ ਰੁੱਤ ਦੀਆਂ ਫਸਲਾਂ ਦੀ ਤਿਆਰੀ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਸੁਖਜਿੰਦਰ ਸਿੰਘਸਹਾਇਕ ਪ੍ਰੋਫੈਸਰ (ਫ਼ਲ ਵਿਗਿਆਨ) ਨੇ ਘਰੇਲੂ ਬਗ਼ੀਚੀ ਅਤੇ ਫਲ ਪੋਸ਼ਣ ਬਾਗ ਦੇ ਮਾਡਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਘਰੇਲੂ ਪੱਧਰ ਤੇ ਪੋਸ਼ਣ ਦੀ ਪੂਰਤੀ ਲਈ ਇਹਨਾਂ ਮਾਡਲਾਂ ਨੂੰ ਅਪਣਾਉਣਾ ਬਹੁਤ ਲਾਭਕਾਰੀ ਹੈ ਅਤੇ ਪਰਿਵਾਰ ਦੀ ਸਿਹਤ ਨੂੰ ਸੁਧਾਰਣ ਵਿੱਚ ਇਹ ਮਹੱਤਪੂਰਨ ਭੂਮਿਕਾ ਨਿਭਾਉਂਦੇ ਹਨ।

 

ਇਸ ਮੌਕੇ ਤੇ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਮਾਹਿਰਾਂ ਵੱਲੋਂ ਸੰਤੁਸ਼ਟੀਜਨਕ ਢੰਗ ਨਾਲ ਦਿੱਤੇ ਗਏ। ਖੇਤ ਦਿਵਸ ਦੌਰਾਨ ਕਿਸਾਨਾਂ ਨੇ ਕਣਕ ਦੀਆਂ ਪੋਸ਼ਕ ਤੱਤਾਂ ਨਾਲ ਭਰਪੂਰ ਕਿਸਮਾਂ ਖ਼ਾਸ ਤੌਰ ਤੇ ਜ਼ਿੰਕ-2 ਪ੍ਰਤੀ ਵੱਡੀ ਦਿਲਚਸਪੀ ਦਿਖਾਈ ਅਤੇ ਉਨ੍ਹਾਂ ਨੂੰ ਅਪਣਾਉਣ ਦੀ ਇੱਛਾ ਵੀ ਜਤਾਈ। 

Advertisement

Latest News

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ
ਚੰਡੀਗੜ੍ਹ, 29 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 68ਵੇਂ...
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ
ਕਿਸਾਨ ਪੈਦਾਵਾਰ ਤੋਂ ਪੋਸ਼ਣ ਵੱਲ: ਕਣਕ ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ ਖੇਤ ਦਿਵਸ ਦਾ ਆਯੋਜਨ
ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ - ਜਸਵੰਤ ਸਿੰਘ ਜ਼ਫ਼ਰ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 77823 ਵਿਅਕਤੀਆਂ ਦੀ ਹੋਈ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ