ਗਾਂਧੀ ਜਯੰਤੀ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜਯੰਤੀ ਸਮਾਰੋਹ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਆਯੋਜਿਤ

ਗਾਂਧੀ ਜਯੰਤੀ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜਯੰਤੀ ਸਮਾਰੋਹ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਆਯੋਜਿਤ

ਗੁਰਦਾਸਪੁਰ, 1 ਅਕਤੂਬਰ (          ) - ਸਰਕਾਰੀ ਕਾਲਜ ਗੁਰਦਾਸਪੁਰ ਵੱਲੋਂ ਮਹਾਤਮਾ ਗਾਂਧੀ ਅਤੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜਨਮ ਜਯੰਤੀ ਨੂੰ ਸਮਰਪਿਤ ਸਮਾਰੋਹ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਦਿਨ ਭਾਰਤ ਦੇ ਇਤਿਹਾਸ ਵਿੱਚ ਮਹੱਤਵਪੂਰਨ ਹਨ, ਕਿਉਂਕਿ ਮਹਾਤਮਾ ਗਾਂਧੀ ਨੇ ਸੱਚ, ਅਹਿੰਸਾ ਅਤੇ ਸਾਦਗੀ ਰਾਹੀਂ ਦੇਸ਼ ਨੂੰ ਆਜ਼ਾਦੀ ਦਿਵਾਈ, ਜਦਕਿ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਨੇ 'ਜੈ ਜਵਾਨ ਜੈ ਕਿਸਾਨ' ਦਾ ਨਾਅਰਾ ਦੇ ਕੇ ਦੇਸ਼ ਨੂੰ ਏਕਤਾ ਅਤੇ ਮਿਹਨਤ ਦਾ ਸੰਦੇਸ਼ ਦਿੱਤਾ।

ਸਮਾਰੋਹ ਦੀ ਸ਼ੁਰੂਆਤ ਵਿੱਚ ਮਹਾਤਮਾ ਗਾਂਧੀ ਅਤੇ ਸ਼ਾਸਤਰੀ ਜੀ ਦੇ ਚਿੱਤਰਾਂ ਅੱਗੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸ਼ਮਾ ਰੌਸ਼ਨ ਕਰਕੇ ਮਿਊਜ਼ਿਕ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਅਤੇ ਦੇਸ਼ ਭਗਤੀ ਗੀਤ ਪ੍ਰਸਤੁਤ ਕੀਤੇ ਗਏ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਭੱਲਾ ਨੇ ਕਿਹਾ ਕਿ ਮਹਾਤਮਾ ਗਾਂਧੀ ਅਤੇ ਸ਼ਾਸਤਰੀ ਜੀ ਦੀ ਜ਼ਿੰਦਗੀ, ਦਰਸ਼ਨ ਅਤੇ ਉਪਦੇਸ਼ ਸਾਰੇ ਭਾਰਤੀ ਲਈ ਰਾਹ ਦਸੇਰਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੱਚ, ਅਹਿੰਸਾ, ਸਾਦਗੀ, ਏਕਤਾ ਅਤੇ ਮਿਹਨਤ ਦੇ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।

ਇਸ ਤੋਂ ਇਲਾਵਾ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਸੰਖੇਪ ਵਿਚਾਰ ਸਾਂਝੇ ਕਰਕੇ ਦੋਵੇਂ ਮਹਾਨ ਹਸਤੀਆਂ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਸਮਾਰੋਹ ਵਿੱਚ ਕਾਲਜ ਦੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ ਅਤੇ ਦੋਵੇਂ ਮਹਾਨ ਨੇਤਾਵਾਂ ਦੇ ਉਪਦੇਸ਼ਾਂ ਨੂੰ ਯਾਦ ਕੀਤਾ।
 

Advertisement

Latest News

ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ
ਬਿਹਾਰ,18, ਜੂਨ, 2026, (ਆਜ਼ਾਦ ਸੋਚ ਨਿਊਜ਼):- ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ (IMD) ਨੇ ਸੂਬੇ ਦੇ ਲੋਕਾਂ...
ਚੰਡੀਗੜ੍ਹ ਵਿੱਚ ਹੋਏ ਚਰਚਿਤ ਮੈਡੀਕਲ ਕਤਲਕਾਂਡ ਮਾਮਲੇ 'ਚ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ
ਐਫਆਈਐਚ ਹਾਕੀ ਪ੍ਰੋ ਲੀਗ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਚੈਂਪੀਅਨ ਜਰਮਨੀ ਨੂੰ 3-1 ਨਾਲ ਕਰਾਰੀ ਸ਼ਿਕਸਤ ਦਿੱਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-06-2026 ਅੰਗ 740
ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ