ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਉਸਦੇ ਕਰੀਬੀ ਕਰਣਵੀਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ
By Azad Soch
On
Gurdaspur,27,JUN,2025,(Azad Soch News):- ਪੰਜਾਬ ਦੇ ਗੁਰਦਾਸਪੁਰ 'ਚ ਵੀਰਵਾਰ ਦੀ ਰਾਤ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਦੀ ਮਾਂ ਹਰਜੀਤ ਕੌਰ ਅਤੇ ਉਸਦੇ ਕਰੀਬੀ ਕਰਣਵੀਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਰਜੀਤ ਕੌਰ ਕਾਰ 'ਚ ਕਿਤੇ ਜਾ ਰਹੀ ਸਨ, ਜਦੋਂ ਬਾਈਕ 'ਤੇ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ 'ਤੇ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ।ਹਮਲਾ ਕਰਣਵੀਰ ਨੂੰ ਨਿਸ਼ਾਨਾ ਬਣਾਕੇ ਕੀਤਾ ਗਿਆ ਸੀ। ਕਰਣਵੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕੁਝ ਗੋਲੀਆਂ ਜੱਗੂ ਭਗਵਾਨਪੁਰੀਆ ਦੀ ਮਾਂ ਨੂੰ ਵੀ ਲੱਗੀਆਂ। ਉਨ੍ਹਾਂ ਨੂੰ ਹਸਪਤਾਲ (Hospital) ਲਿਜਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਘਟਨਾ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਪੁਲਿਸ (Police) ਨੇ ਇਲਾਕਾ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


