ਗੋਰਾ ਬਰਿਆਰ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ

ਗੋਰਾ ਬਰਿਆਰ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 8 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਦੇ ਘੁਮਾਣ ਵਿੱਚ ਹੋਈ ਸਨਸਨੀਖੇਜ਼ ਗੋਲੀਬਾਰੀ ਦੀ ਵਾਰਦਾਤ ਦੇ ਸਬੰਧ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਐਤਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨੈਲਸਨ ਮਸੀਹ ਉਰਫ਼ ਸੰਨੀ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਪਿੰਡ ਅਠਵਾਲ ਦਾ ਰਹਿਣ ਵਾਲਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਲੰਮਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਕਤਲ, ਇਰਾਦਾ ਕਤਲ, ਡਕੈਤੀ, ਲੁੱਟ-ਖੋਹ ਅਤੇ ਅਸਲਾ ਐਕਟ ਦੀ ਉਲੰਘਣਾ ਸਮੇਤ ਲਗਭਗ ਸੱਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ  ਰਿਹਾ ਹੈ।

ਜਾਣਕਾਰੀ ਅਨੁਸਾਰ, 26 ਮਈ, 2025 ਦੀ ਸ਼ਾਮ ਨੂੰ ਬਟਾਲਾ ਦੇ ਪਿੰਡ ਘੁਮਾਣ ਵਿਖੇ, ਘੁਮਾਣ ਤੋਂ ਸ਼੍ਰੀ ਹਰਗੋਬਿੰਦਪੁਰ ਸੜਕ ’ਤੇ ਸਥਿਤ ਪੈਟਰੋਲ ਪੰਪ ਦੇ ਬਾਹਰ ਇੱਕ ਸਨਸਨੀਖੇਜ਼ ਗੋਲੀਕਾਂਡ ਹੋਇਆ ਸੀ, ਜਿਸ ਦੌਰਾਨ ਗੁਰਪ੍ਰੀਤ ਸਿੰਘ ਗੋਰਾ ਉਰਫ਼ ਗੋਰਾ ਬਰਿਆਰ ਦੀ ਮੌਤ ਹੋ ਗਈ ਸੀ ਅਤੇ ਬਿੱਲਾ ਮੰਡਿਆਲਾ ਜ਼ਖਮੀ ਹੋ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਸੀਹ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਲਗਾਤਾਰ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਭਗਵਾਨਪੁਰੀਆ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ, ਮੁਲਜ਼ਮ ਮਸੀਹ ਨੇ ਗੋਰਾ ਬਰਿਆਰ ਦੇ ਕਤਲ ਦੀ ਸਾਜ਼ਿਸ਼ ਰਚੀ ਸੀ ਅਤੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਇਸ ਹਮਲੇ ਨੂੰ ਅੰਜਾਮ ਦਿੱਤਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀੰ ਭਾਲ ਅਤੇ ਗ੍ਰਿਫਤਾਰੀ ਲਈ ਹੋਰ ਜਾਂਚ ਜਾਰੀ ਹੈ। ਗ੍ਰਿਫ਼ਤਾਰ ਵਿਅਕਤੀ ਨੂੰ ਅਗਲੀ ਕਾਰਵਾਈ ਲਈ ਬਟਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਗੋਰਾ ਬਰਿਆਰ ਕਤਲ ਕੇਸ ਵਿੱਚ ਸ਼ਾਮਲ ਮੁੱਖ ਮੁਲਜ਼ਮ ਦੀ ਬਟਾਲਾ ਦੇ ਅਧਿਕਾਰ ਖੇਤਰ ਵਿੱਚ ਮੌਜੂਦਗੀ ਦੀ ਗੁਪਤ ਇਤਲਾਹ ਮਿਲੀ ਸੀ, ਜਿਸ ਤੋਂ ਬਾਅਦ ਏਜੀਟੀਐਫ ਦੀਆਂ ਟੀਮਾਂ ਨੇ ਡੀਐਸਪੀ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਬਟਾਲਾ ਪੁਲਿਸ ਦੀ ਟੀਮਾਂ ਨਾਲ ਮਿਲ ਕੇ ਖੁਫੀਆ ਕਾਰਵਾਈ ਨੂੰ ਅੰਜਾਮ ਦਿੱਤਾ ਅਤੇ ਦੋਸ਼ੀ ਵਿਅਕਤੀ ਨੈਲਸਨ ਮਸੀਹ ਨੂੰ ਪਿੰਡ ਸ਼ਾਹਬਾਦ ਨੇੜੇ ਕਾਦੀਆਂ-ਬਟਾਲਾ ਸੜਕ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਏਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਬਟਾਲਾ ਦੇ ਪੁਲਿਸ ਸਟੇਸ਼ਨ ਘੁਮਾਣ ਵਿਖੇ ਬੀਐਨਐਸ ਦੀ ਧਾਰਾ 103, 109, 111 ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ 26.5.25 ਨੂੰ  ਐਫਆਈਆਰ 89 ਅਧੀਨ ਕੇਸ ਦਰਜ ਕੀਤਾ ਗਿਆ ਸੀ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ