ਕੱਦੂ ਜਾਤੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਬਤ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

ਕੱਦੂ ਜਾਤੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਬਤ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

ਮਾਨਸਾ, 07 ਫਰਵਰੀ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਕੱਦੂ ਜਾਤੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਪਿੰਡ ਭੈਣੀ ਬਾਘਾ, ਬਲਾਕ ਮਾਨਸਾ ਵਿਖੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਤੇਜਪਾਲ ਸਿੰਘ ਸਰਾਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ, ਬਾਗਬਾਨੀ) ਨੇ ਕੱਦੂ ਜਾਤੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਮੌਸਮ ਵਿੱਚ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਕੱਦੂ ਜਾਤੀ ਫਸਲਾਂ ਦੀ ਪਨੀਰੀ ਲਾਉਣ ਦਾ ਇਹ ਢੁਕਵਾਂ ਸਮਾਂ ਹੈ ਅਤੇ ਕਿਸਾਨਾਂ ਨੂੰ ਪਲੱਗ ਟਰੇਆਂ ਵਿਧੀ ਨਾਲ ਪਨੀਰੀ ਤਿਆਰ ਕਰਨ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ  ਕਿਸਾਨਾਂ ਨੂੰ ਨੀਵੀ ਸੁਰੰਗ ਹੇਠਾਂ ਲੱਗੇ ਖਰਬੂਜ਼ੇ ਅਤੇ ਸ਼ਿਮਲਾ ਮਿਰਚ ਵਿੱਚ ਸਮੇ ਸਿਰ ਸੁਚੱਜੇ ਕੀਟ ਅਤੇ ਰੋਗ ਪ੍ਰਬੰਧਨ ਤੋਂ ਜਾਣੂ ਕਰਵਾਇਆ।
ਸਹਾਇਕ ਪ੍ਰੋਫੈਸਰ (ਭੂਮੀ ਅਤੇ ਪਾਣੀ ਇੰਜਨੀਅਰਿੰਗ) ਇੰਜ. ਅਲੋਕ ਗੁਪਤਾ, ਨੇ ਇਸ ਸਿਖਲਾਈ ਦੌਰਾਨ ਸਬਜ਼ੀਆਂ ਵਿੱਚ ਪਲਾਸੀਕਲਚਰ ਦੀ ਮਹੱਤਤਾ ’ਤੇ ਚਾਨਣਾ ਪਾਉਂਦੇ ਹੋਏ ਕਿਸਾਨਾਂ ਨੂੰ ਇਸ ਵਿਧੀ ਰਾਹੀਂ ਸਬਜ਼ੀਆਂ ਦੀ ਖੇਤੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸਬਜ਼ੀਆਂ ਵਿਚ ਮਲਚਿੰਗ ਅਤੇ ਤੁਪਕਾ ਸਿੰਚਾਈ ਦੇ ਮੇਲ ਨਾਲ ਸਬਜ਼ੀਆਂ ਦੇ ਝਾੜ ਅਤੇ ਗੁਣਵੱਤਾ ਨੂੰ ਵਧਾਇਆ ਜਾ ਸਕਦਾ ਹੈ ਜਿਸ ਦੇ ਨਤੀਜੇ ਵਜੋਂ ਮੁਨਾਫ਼ਾ ਵੀ ਆਮ ਖੇਤੀ ਨਾਲੋਂ ਜ਼ਿਆਦਾ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਤਕਨੀਕ ਦੀ ਵਰਤੋਂ ਕਰਨ ਨਾਲ ਪਾਣੀ ਦੀ 50 ਤੋਂ 80 ਫੀਸਦੀ ਤੱਕ ਬੱਚਤ ਹੁੰਦੀ ਹੈ। ਪ੍ਰੋਗਰਾਮ ਦੇ ਅਖੀਰ ਵਿੱਚ ਗਰਮੀ ਰੁੱਤ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਗਈਆਂ।

Tags:

Advertisement

Latest News

ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ...
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ
ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆਂ