ਸਾਂਝੇ ਹੰਬਲੇ ਨਾਲ ਹੀ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਹੋਵੇਗਾ ਸਾਕਾਰ – ਕੁਲਵੰਤ ਸਿੰਘ ਗੱਜਣਮਾਜਰਾ

ਸਾਂਝੇ ਹੰਬਲੇ ਨਾਲ ਹੀ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਹੋਵੇਗਾ ਸਾਕਾਰ – ਕੁਲਵੰਤ ਸਿੰਘ ਗੱਜਣਮਾਜਰਾ

ਮਾਲੇਰਕੋਟਲਾ, 3 ਜੂਨ -
  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ ਹੈ। ਇਹ ਪ੍ਰਗਟਾਵਾ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਨੇ ਪਿੰਡ ਫਲੌਂਦ ਕਲਾਂ, ਫਲੌਂਦ ਖੁਰਦ ਅਤੇ ਬਲੇਵਾਲ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਪਿੰਡਾਂ ਦੇ ਪੰਚਾਇਤਾਂ, ਪੇਂਡੂ ਡਿਫੈਂਸ ਕਮੇਟੀਆਂ, ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਇਨ੍ਹਾਂ ਦੀਆਂ ਜ਼ਮਾਨਤਾਂ ਨਾ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਨਸ਼ੇ ਦਾ ਜ਼ਹਿਰ ਸਖ਼ਤੀ ਨਾਲ ਤੇ ਲੋਕਾਂ ਦੇ ਸਹਿਯੋਗ ਅਤੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਸਦਕਾਂ ਹੀ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਚੇਨ ਤੋੜਨ ਲਈ ਹਰ ਇਕ ਨਾਗਰਿਕ ਨੂੰ ਆਪਣੀ ਜਿੰਮੇਵਾਰੀ ਸਮਝਣੀ ਪਵੇਗੀ ਤਦ ਹੀ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਸਾਕਾਰ ਹੋ ਸਕਦਾ ਹੈ। ਇਸ ਉਪਰੰਤ ਉਹਨਾਂ ਨੇ ਲੋਕਾਂ ਨੂੰ ਆਪਣੇ ਪਿੰਡਾਂ ‘ਚ ਨਸ਼ਾ ਨਾ ਵਿਕਣ ਦੇਣ ਅਤੇ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਦੇਣ ਦੀ ਸਹੁੰ ਚੁਕਾਈ।
ਇਸ ਮੌਕੇ ਡੀ.ਐਸ.ਪੀ ਰਣਜੀਤ ਸਿੰਘ ਬੈਂਸ, ਕੋਆਰਡੀਨੇਟਰ ਜਗਦੀਪ ਸਿੰਘ ਜੱਗਾ, ਹਲਕਾ ਕੁਆਡੀਨੇਟਰ ਗੁਰਪ੍ਰੀਤ ਸਿੰਘ ਬਿਟੂ ਬਨਭੋਰਾ, ਬੀ.ਡੀ.ਪੀ.ਓ ਬਬਲਜੀਤ ਕੌਰ, ਵਿਧਾਇਕ ਦੇ ਪੀ.ਏ ਅਭੀਜੋਤ ਸਿੰਘ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ ।

Tags:

Advertisement

Latest News

ਭਾਰਤੀ ਮੌਸਮ ਵਿਭਾਗ ਨੇ ਦਿੱਲੀ ਅਤੇ ਆਸ-ਪਾਸ ਦੇ ਰਾਜਾਂ ਲਈ ਤਾਜ਼ਾ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਭਾਰਤੀ ਮੌਸਮ ਵਿਭਾਗ ਨੇ ਦਿੱਲੀ ਅਤੇ ਆਸ-ਪਾਸ ਦੇ ਰਾਜਾਂ ਲਈ ਤਾਜ਼ਾ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ
ਪੱਛਮੀ ਗੜਬੜੀ ਕਾਰਨ 19 ਮਾਰਚ ਤੋਂ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ
ਅਮਰੀਕਾ ਦੇ ਨਿਊ ਮੈਕਸੀਕੋ ਏਅਰ ਬੇਸ 'ਤੇ ਅੰਨ੍ਹੇਵਾਹ ਗੋਲੀਬਾਰੀ
ਗੋਂਦ ਕਤੀਰਾ ਗਰਮੀਆਂ ਦੇ ਮੌਸਮ ਵਿੱਚ ਇੱਕ ਵਰਦਾਨ ਵਾਂਗ
Haryana News: ਬਹਾਦਰਗੜ੍ਹ ਦੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ,ਓਪੀਡੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ
ਪੂਰਬੀ ਨੇਪਾਲ ਦੇ ਕਾਠਮੰਡੂ ਤੋਂ ਖੋਟਾਂਗ ਜ਼ਿਲ੍ਹੇ ਵੱਲ ਉਡਾਣ ਭਰ ਰਿਹਾ ਇੱਕ ਹੈਲੀਕਾਪਟਰ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ
1 ਅਪ੍ਰੈਲ 2026 ਤੋਂ ਦੇਸ਼ ਭਰ ਦੇ ਟੋਲ ਪਲਾਜ਼ਿਆਂ 'ਤੇ ਟੈਕਸ ਦੀਆਂ ਦਰਾਂ ਅਤੇ ਫਾਸਟੈਗ ਦੇ ਸਾਲਾਨਾ ਪਾਸਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ
ਪੰਜਾਬ ਦੇ ਕਿਸਾਨਾਂ ਲਈ ਮਾਰਚ ਦਾ ਇਹ ਮਹੀਨਾ ਕਾਫੀ ਚੁਣੌਤੀਪੂਰਨ ਸਾਬਤ ਹੋ ਰਿਹਾ ਹੈ