ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ
By Azad Soch
On
ਚੰਡੀਗੜ੍ਹ, 23 ਮਈ:
ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਗੁੰਜੀਤ ਰੂਚੀ ਬਾਵਾ ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ। ਇਸ ਮੌਕੇ ਕੰਵਰਦੀਪ ਸਿੰਘ, ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਹਰਿੰਦਰ ਸਿੰਘ ਬਾਵਾ, ਅਮਨਦੀਪ ਸਿੰਘ ਮੋਹੀ ਚੈਅਰਮੈਨ ਮਾਰਕਫੈੱਡ, ਸ਼ਰਨਪਾਲ ਸਿੰਘ ਮੱਕੜ ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਲੁਧਿਆਣਾ ਅਤੇ ਰਾਜਵਿੰਦਰ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਹਾਜ਼ਰ ਸਨ।
ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਬਾਵਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਕੋਸ਼ਿਸ਼ ਕਰਨਗੇ ਕਿ ਸੂਬੇ ਦੇ ਬਾਲਾਂ ਦੇ ਅਧਿਕਾਰਾਂ ਦੀ ਰਾਖੀ ਕਰ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨਗੇ।
ਇਥੇ ਇਹ ਦੱਸਣਯੋਗ ਹੈ ਕਿ ਗੁੰਜੀਤ ਰੂਚੀ ਬਾਵਾ ਲੰਬੇ ਸਮੇਂ ਤੋਂ ਬੱਚਿਆਂ ਅਤੇ ਔਰਤਾਂ ਦੀ ਭਲਾਈ ਲਈ ਕੰਮ ਕਰਦੇ ਰਹੇ ਹਨ।
Related Posts
Latest News
22 Jun 2025 09:44:55
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...