ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਲਾਨਾ ਮੁਫ਼ਤ ਇਲਾਜ ਦੇਣਾ ਆਮ ਆਦਮੀ ਸਰਕਾਰ ਦੀ ਵੱਡੀ ਪ੍ਰਾਪਤੀ : ਜਗਰੂਪ ਸਿੰਘ ਸੇਖਵਾਂ

ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਲਾਨਾ ਮੁਫ਼ਤ ਇਲਾਜ ਦੇਣਾ ਆਮ ਆਦਮੀ ਸਰਕਾਰ ਦੀ ਵੱਡੀ ਪ੍ਰਾਪਤੀ : ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 10 ਜੁਲਾਈ (      ) - ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪੰਜਾਬ `ਚ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਸਲਾਨਾ ਮੁਫ਼ਤ ਇਲਾਜ਼ ਦੀ ਸਹੂਲਤ ਦੇ ਕੇ ਵੱਡੀ ਸਹੂਲਤ ਦਿੱਤੀ ਹੈ ਅਤੇ ਪੰਜਾਬ ਦਾ ਹਰ ਇੱਕ ਵਾਸੀ ਇਸ ਸਕੀਮ ਅਧੀਨ ਇਲਾਜ਼ ਦੀ ਸਹੂਲਤ ਦਾ ਹੱਕਦਾਰ ਹੋਵੇਗਾ।

ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਇਲਾਜ਼ ਲੈਣ ਲਈ ਕੋਈ ਕਾਗਜ਼ੀ ਕਾਰਵਾਈ `ਚ ਉਲਝਣਾ ਨਹੀਂ ਪਏਗਾ, ਅਗਰ ਤੁਹਾਡੇ ਕੋਲ ਕਾਰਡ ਬਣਿਆ ਨਹੀਂ ਹੋਵੇਗਾ ਤਾਂ ਮੌਕੇ `ਤੇ ਅਧਾਰ ਕਾਰਡ ਜਾਂ ਵੋਟਰ ਕਾਰਡ ਦਿਖਾ ਕੇ ਰਜਿਸਟਰ ਕਰਵਾਉਣ ਉਪਰੰਤ ਇਲਾਜ਼ ਕਰਵਾਇਆ ਜਾ ਸਕੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਸਮੇਤ ਕਰੀਬ 1500 ਨਿੱਜੀ ਹਸਪਤਾਲ ਇਸ ਸਕੀਮ ਤਹਿਤ ਪੰਜਾਬੀਆਂ ਦਾ ਮੁਫ਼ਤ ਇਲਾਜ਼ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਕੈਸ਼ਲੈੱਸ ਬੀਮੇ ਦੀ ਸਹੂਲਤ ਦਿੱਤੀ ਗਈ ਹੈ, ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਹਰ ਬੀਮਾਰੀ ਦਾ ਇਲਾਜ ਮੁਫ਼ਤ ਵਿੱਚ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸਕੀਮ ਵਿਚ ਸਰਕਾਰੀ ਕਰਮਚਾਰੀ, ਆਂਗਣਵਾੜੀ, ਆਸ਼ਾ ਵਰਕਰ ਵੀ 100 ਫ਼ੀਸਦੀ ਕਵਰ ਹੋਣਗੇ। ਉਨਾਂ ਕਿਹਾ ਕਿ ਇਹ ਯੋਜਨਾ ਤਿੰਨ ਮਹੀਨੇ ਵਿੱਚ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਲਾਨਾ ਮੁਫ਼ਤ ਇਲਾਜ ਦੇਣਾ ਆਮ ਆਦਮੀ ਸਰਕਾਰ ਦੀ ਵੱਡੀ ਪ੍ਰਾਪਤੀ ਹੈ।

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ