ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਚੰਡੀਗੜ੍ਹ /ਮੋਹਾਲੀ, ਮਾਰਚ 13-  
 
ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ - 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ ਪ੍ਰਗਟ ਕੀਤੀ ਹੈ।

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਦੇ ਡਾ. ਰੋਹਿਤ ਬਖਸ਼ੀ ਨੇ ਖੁਲਾਸਾ ਕੀਤਾ ਕਿ ਕੰਪਨੀ ਦਾ ਮੁੱਖ ਮੰਤਵ ਕਿਸਾਨਾਂ ਤੋਂ ਸਿੱਧੇ ਤੌਰ 'ਤੇ ਝੋਨਾ ਖਰੀਦ ਕੇ ਇਸਦੀ ਫਸਲੀ ਰਹਿੰਦ-ਖੂੰਹਦ ਤੋਂ ਈਥਾਨੋਲ ਤਿਆਰ ਕਰਨਾ ਹੈ ਜੋ ਕਿ ਵਾਤਾਵਰਣ ਅਨੁਕੂਲ ਅਤੇ ਅਹਿਮ ਨਵਿਆਉਣਯੋਗ ਊਰਜਾ ਹੈ ਅਤੇ ਇਸ ਜ਼ਰੀਏ ਫਸਲੀ ਰਹਿੰਦ ਖੂੰਹਦ ਦਾ ਵੀ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਸੰਭਵ ਹੈ। ਇਸ ਪਿਛੇ ਮੁੱਖ ਉਦੇਸ਼ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨਾ ਅਤੇ ਰਹਿੰਦ-ਖੂੰਹਦ ਤੋਂ ਅਜਿਹੇ ਮੁਲਵਾਨ ਉਤਪਾਦ ਬਣਾਉਣਾ ਹੈ ਜੋ ਆਰਥਿਕਤਾ ਨੂੰ ਉਸਾਰੂ ਹੁਲਾਰਾ ਦੇਣਗੇ।

ਪੰਜਾਬ ਹਰ ਸਾਲ 20 ਕਰੋੜ ਟਨ ਰਹਿੰਦ-ਖੂੰਹਦ ਪੈਦਾ ਕਰਦਾ ਹੈ ਅਤੇ ਜੇਕਰ ਇਸਨੂੰ ਸਹੀ ਢੰਗ ਨਾਲ ਰੀਸਾਈਕਲ ਕੀਤਾ ਜਾਵੇ ਤਾਂ ਇਹ ਗਰੀਨ ਐਨਰਜੀ ਦੇ ਇਸ ਸੰਕਲਪ ਨੂੰ ਉਤਸ਼ਾਹਿਤ ਕਰਨ ਵਿੱਚ ਹੈਰਾਨੀਜਨਕ ਭੂਮਿਕਾ ਨਿਭਾ ਸਕਦਾ ਹੈ। ਪੰਜਾਬ ਸਰਕਾਰ ਨਾਲ ਤਜਰਬਾ ਬਹੁਤ ਉਸਾਰੂ  ਤੇ ਚੰਗਾ ਰਿਹਾ ਕਿਉਂਕਿ ਸਾਡਾ ਮਾਰਗਦਰਸ਼ਨ ਬਹੁਤ ਠਰੰਮੇ ਨਾਲ ਕੀਤਾ ਗਿਆ ਅਤੇ ਹਰ ਕਦਮ 'ਤੇ ਜਾਣਕਾਰੀ ਵਿਸਥਾਰ ਵਿਚ ਮੁਹੱਈਆ ਕਰਵਾਈ ਗਈ। ਡਾ. ਰੋਹਿਤ ਬਖਸ਼ੀ ਨੇ ਅੱਗੇ ਕਿਹਾ ਕਿ, ‘ਅਸੀਂ ਸਮਝੌਤੇ ਦੇ ਪੜਾਅ 'ਤੇ ਹਾਂ ਅਤੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਸ਼ੁਰੂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਇੱਕ ਪਲਾਂਟ ਸਥਾਪਤ ਕਰਨ ਦਾ ਇਰਾਦਾ ਰੱਖਦੇ ਹਾਂ। ਇਸ ਦੇ ਮੁੱਢ ਲਈ 20 ਏਕੜ ਜ਼ਮੀਨ ਦੀ ਲੋੜ ਹੈ’।
ਇਸ ਮੌਕੇ ਸੀ.ਈ.ਓ ਮੋਬੂਟੋਕੀ ਇਟੋ, ਮਾਸਾਹਿਰੋ ਸੈਤੋ, ਡਾ. ਮਨਪ੍ਰੀਤ ਸਿੰਘ, ਡਾ. ਰੋਹਿਤ  ਬਖਸ਼ੀ ਅਤੇ ਹੋਰ ਮੌਜੂਦ ਸਨ। 

Advertisement

Latest News

ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ...
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ
ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
.ਆਂਗਣਵਾੜੀ ਸੈਂਟਰਾਂ ਵਿੱਚ “ਆਂਗਣਵਾੜੀ ਓਲੰਪਿਕ ਖੇਡਾਂ–2026” ਦਾ ਆਯੋਜਨ