ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ

ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ

ਹੁਸ਼ਿਆਰਪੁਰ, 25 ਮਈ :  ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਅਗਵਾਈ ਹੇਠ 21 ਤੋਂ 23 ਮਈ  ਤੱਕ ਜੀ.ਐਨ.ਏ. ਗੇਅਰ ਲਿਮਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ ਜਿਸਦਾ ਉਦੇਸ਼ ਐਮਰਜੈਂਸੀ ਸਥਿਤੀਆਂ ਵਿੱਚ ਕੀਮਤੀ ਜਾਨਾਂ ਨੂੰ ਬਚਾਉਣਾ ਹੈ।
 ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਕੈਂਪ ਵਿੱਚ ਟ੍ਰੇਨਰ ਅਨੂ ਸ਼ਰਮਾ ਵੱਲੋਂ ਕੰਪਨੀ ਦੇ 30 ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਹਾਦਸਾ ਹੋਣ 'ਤੇ ਅਚਾਨਕ ਬਿਮਾਰੀ ਵਧਣ 'ਤੇ ਸੀ.ਪੀ.ਆਰ. ਦੇਣਖੂਨ ਰੋਕਣਹੱਡੀ ਟੁੱਟਣ 'ਤੇ ਪੱਟੀ ਬੰਨ੍ਹਣ ਅਤੇ ਬੇਹੋਸ਼ ਮਰੀਜ਼ ਨੂੰ ਸੰਭਾਲਣ ਦੇ ਪ੍ਰੈਕਟੀਕਲ ਤਰੀਕੇ ਸਿਖਾਏ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਇਸ ਸਮੇਂ ਪੂਰੇ ਜ਼ਿਲ੍ਹੇ ਵਿੱਚ ਫਸਟ ਏਡ ਅਤੇ ਹੋਮ ਨਰਸਿੰਗ ਪ੍ਰਤੀ ਜਾਗਰੂਕਤਾ ਵਧਾਉਣ ਲਈ ਇੱਕ ਵੱਡੀ ਮੁਹਿੰਮ ਚਲਾ ਰਹੀ ਹੈਜਿਸ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਕਾਲਜਾਂਪੰਜਾਬ ਰੋਡਵੇਜ਼ ਦੇ ਡਰਾਈਵਰਾ ਅਤੇ ਕੰਡਕਟਰਾਂਜ਼ਿਲ੍ਹੇ ਦੀ ਹਰ ਛੋਟੀ-ਵੱਡੀ ਫੈਕਟਰੀ ਅਤੇ ਉਦਯੋਗ ਨੂੰ ਫਸਟ ਏਡ ਅਤੇ ਹੋਮ ਨਰਸਿੰਗ ਦੀ ਟ੍ਰੇਨਿੰਗ ਮੁਹੱਈਆ ਕੀਤੀ ਜਾਵੇਗੀ ਤਾਂ ਜੋ ਕਾਮਿਆ ਨੂੰਜਿਨ੍ਹਾਂ ਨੂੰ ਕੰਮ ਦੌਰਾਨ ਸੱਟ ਲੱਗਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਨੂੰ ਚੰਗੀ ਤਰ੍ਹਾਂ ਟ੍ਰੇਨਿੰਗ ਦਿੱਤੀ ਜਾ ਸਕੇ ਤਾਂ ਜੋ ਕਿਸੇ ਵੀ ਤਰ੍ਹਾ ਦੀ ਘਟਨਾ ਵਾਪਰਨ ਦੀ ਹਾਲਤ ਵਿੱਚ ਡਾਕਟਰੀ ਸਹਾਇਤਾ ਪਹੁੰਚਣ ਤੋਂ ਪਹਿਲਾਂ ਹੀ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। 

Advertisement

Latest News

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ
ਚੰਡੀਗੜ੍ਹ: 25 ਮਈ: ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ...
ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ
ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼, ਦੇਸ਼ ਨੂੰ ਬਣਾ ਰਹੀਆਂ ਨੇ ਆਰਥਿਕ ਗੁਲਾਮ: ਕੁਲਦੀਪ ਧਾਲੀਵਾਲ
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ
ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਵੋਟਾਂ ਭਲਕੇ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ
ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ
ਚੋਣ ਆਬਜ਼ਰਵਰ ਅਮਿਤ ਸਰੀਨ ਦੀ ਨਿਗਰਾਨੀ ਹੇਠ ਵੋਟਾਂ ਦੀ ਗਿਣਤੀ ਲਈ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਹੋਈ