ਸੇਵਾ ਕੇਂਦਰਾਂ ’ਚ ਜਾ ਕੇ ਆਧਾਰ ਕਰਵਾਓ ਅਪਡੇਟ : ਡਿਪਟੀ ਕਮਿਸ਼ਨਰ

ਸੇਵਾ ਕੇਂਦਰਾਂ ’ਚ ਜਾ ਕੇ ਆਧਾਰ ਕਰਵਾਓ ਅਪਡੇਟ : ਡਿਪਟੀ ਕਮਿਸ਼ਨਰ

ਬਠਿੰਡਾ14 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ’ਚ ਜਿਹੜੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨਉਨ੍ਹਾਂ ਦੇ ਮਾਪੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਆਪਣੇ ਬੱਚਿਆਂ ਦੇ ਆਧਾਰ ਕਾਰਡ ਬਣਵਾਉਣ। ਇਸ ਤੋਂ ਇਲਾਵਾ ਜਿਨ੍ਹਾਂ 5 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਦਾ ਬਾਇਓਮੀਟ੍ਰਿਕ ਅਪਡੇਟ ਬਕਾਇਆ ਹੈਉਹ ਵੀ ਕਰਵਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜਿੰਨ੍ਹਾਂ ਨਾਗਰਿਕਾਂ ਦੇ ਮੋਬਾਇਲ ਨੰਬਰ ਆਧਾਰ ਕਾਰਡ ਨਾਲ ਲਿੰਕ ਨਹੀਂ ਹਨ ਅਤੇ ਬਾਇਓਮੀਟ੍ਰਿਕ ਅੱਪਡੇਟ ਨਹੀਂ ਹਨਜਿਸ ਕਾਰਨ ਉਨ੍ਹਾਂ ਨੂੰ ਸੇਵਾਵਾਂ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਆਪਣਾ ਅਤੇ ਆਪਣੇ ਬੱਚਿਆਂ ਦਾ ਆਧਾਰ ਕਾਰਡ ਅੱਪਡੇਟ ਕਰਵਾਉਣ ਤਾਂ ਜੋ ਭਵਿੱਖ ਵਿੱਚ ਆਧਾਰ ਅਪਡੇਟ ਨਾ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੀ ਦਫ਼ਤਰੀ ਸਮੱਸਿਆ ਤੋਂ ਬਚਿਆ ਜਾ ਸਕੇ।

Tags:

Advertisement

Latest News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ
ਐੱਸ.ਏ.ਐੱਸ ਨਗਰ, 9 ਦਸੰਬਰ,2024:ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ...
ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ
ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼
ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ
ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤ
ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ
ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪਿਲਾਈਆਂ ਪੋਲੀਓ ਬੂੰਦਾਂ