ਗੋਲਡਨ ਐਰੋ ਡਿਵਿਜ਼ਨ ਵਲੋਂ ਸਕੂਲ ਆਫ਼ ਹੈਪੀਨੈੱਸ ਜੰਗ ਫਿਰੋਜਪੁਰ-1 ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਸਭਾ ਆਯੋਜਿਤ 

ਗੋਲਡਨ ਐਰੋ ਡਿਵਿਜ਼ਨ ਵਲੋਂ ਸਕੂਲ ਆਫ਼ ਹੈਪੀਨੈੱਸ ਜੰਗ ਫਿਰੋਜਪੁਰ-1 ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਸਭਾ ਆਯੋਜਿਤ 

ਫਿਰੋਜ਼ਪੁਰ, 5 ਮਾਰਚ : 2025 ( ਸੁਖਵਿੰਦਰ ਸਿੰਘ ):-    ਓਪਰੇਸ਼ਨ ਜ਼ਿੰਦਗੀ ਤਹਿਤ, ਗੋਲਡਨ ਐਰੋ ਡਿਵਿਜ਼ਨ ਨੇ ਸਕੂਲ ਆਫ਼ ਹੈਪੀਨੈੱਸ (ਸਰਕਾਰੀ ਪ੍ਰਾਇਮਰੀ ਸਕੂਲ)ਜੰਗ ਬਲਾਕ ਫਿਰੋਜਪੁਰ-1 ਦੇ ਵਿਦਿਆਰਥੀਆਂ ਲਈ ਜਾਗਰੂਕਤਾ ਅਤੇ ਗੱਲਬਾਤ ਸ਼ਿਵਿਰ ਆਯੋਜਿਤ ਕੀਤਾ। ਇਹ ਇਵੈਂਟ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ, ਇਤਿਹਾਸਕ ਅਤੇ ਰਾਸ਼ਟਰੀ ਜਾਗਰੂਕਤਾ ਵਧਾਉਣ ਲਈ ਵੀ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਰਾਗੜ੍ਹੀ ਗੁਰਦੁਆਰਾ ਸਾਹਿਬ ਅਤੇ ਫ਼ਿਰੋਜ਼ਪੁਰ ਕਿਲ੍ਹੇ ਦਾ ਦੌਰਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਇਤਿਹਾਸਕ ਵਿਰਾਸਤ ਅਤੇ ਸ਼ਹੀਦਾਂ ਦੀ ਕੁਰਬਾਨੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਇਸ ਤੋਂ ਇਲਾਵਾ, ਗੋਲਡਨ ਐਰੋ ਡਿਵਿਜ਼ਨ ਦੇ ਅਗਨੀਵੀਰਾਂ ਵੱਲੋਂ ਨਸ਼ਿਆਂ ਦੇ ਖ਼ਤਰਨਾਕ ਪ੍ਰਭਾਵਾਂ ਨੂੰ ਉਜਾਗਰ ਕਰਦੇ ਹੋਏ ਇੱਕ ਨੁੱਕੜ ਨਾਟਕ ਪ੍ਰਦਰਸ਼ਿਤ ਕੀਤਾ ਗਿਆ। ਇਸ ਮੌਕੇ ਏ.ਆਰ.ਓ. ਫ਼ਿਰੋਜ਼ਪੁਰ ਵੱਲੋਂ ਅਗਨੀਪਥ ਯੋਜਨਾ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ, ਤਾਂ ਜੋ ਉਹ ਭਵਿੱਖ ਵਿੱਚ ਫੌਜੀ ਜੀਵਨ ਅਤੇ ਅਨੁਸ਼ਾਸਨਪੂਰਣ ਜੀਵਨਸ਼ੈਲੀ ਵੱਲ ਨੂੰ ਪ੍ਰੇਰਿਤ ਹੋਣ। ਇਹ ਮੁਹਿੰਮ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸੁਨਹਿਰੀ ਭਵਿੱਖ ਵਲੋਂ ਪ੍ਰੇਰਿਤ ਕਰਨ ਵਾਸਤੇ ਇੱਕ ਮਹੱਤਵਪੂਰਨ ਕਦਮ ਸਾਬਤ ਹੋਈ।ਇਸ ਮੌਕੇ ਸਕੂਲ ਮੁੱਖੀ ਸ.ਕੁਲਦੀਪ ਸਿੰਘ ਅਤੇ ਸਕੂਲ ਸਟਾਫ ਲਖਵਿੰਦਰ ਸਿੰਘ , ਲਖਵੀਰ ਸਿੰਘ, ਅਮਨਦੀਪ ਕੌਰ, ਰਣਜੀਤ ਕੌਰ ਅਤੇ ਸਮਸ਼ੇਰ ਸੋਢੀ ਬਰਾਂਚ ਮੈਨੇਜਰ ਐਕਸਿਸ ਮੈਕਸ ਲਾਈਫ਼ ਫਿਰੋਜਪੁਰ ਨੇ ਗੋਲਡਨ ਐਰੋ ਡਿਵਿਜ਼ਨ ਫਿਰੋਜ਼ਪੁਰ ਦੇ ਨਿੱਘੇ ਸਵਾਗਤ ਅਤੇ ਜਾਗਰੂਕਤਾ ਸਭਾ ਲਈ ਧੰਨਵਾਦ ਕੀਤਾ।

 

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ